ਉੱਘੇ ਸਿਆਸਤਦਾਨ ਗੁਲਾਮ ਨਬੀ ਆਜ਼ਾਦ ਨੇ ਕਿਹਾ ਕਿ ਉਹ ਛੇਤੀ ਹੀ ਨਵੀਂ ਪਾਰਟੀ ਸ਼ੁਰੂ ਕਰਨਗੇ ਅਤੇ ਇਸ ਦੀ ਪਹਿਲੀ ਇਕਾਈ ਜੰਮੂ-ਕਸ਼ਮੀਰ ‘ਚ ਸਥਾਪਤ ਕੀਤੀ ਜਾਵੇਗੀ | ਉਨ੍ਹਾਂ ਨੇ ਕਿਹਾ ਕਿ ਰਾਸ਼ਟਰੀ ਪਾਰਟੀ ਬਣਾਉਣ ਦੀ ਫਿਲਹਾਲ ਕੋਈ ਜਲਦਬਾਜ਼ੀ ਨਹੀਂ ਹੈ ਪਰ ਜੰਮੂ-ਕਸ਼ਮੀਰ ‘ਚ ਚੋਣਾਂ ਹੋਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਮੈਂ ਉੱਥੇ ਜਲਦ ਇਕ ਇਕਾਈ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ | ਉਨ੍ਹਾਂ ਆਪਣੀ ਨਵੀਂ ਪਾਰਟੀ ਦੇ ਗਠਨ ਬਾਰੇ ਹੋਰ ਵੇਰਵੇ ਦੇਣ ਤੋਂ ਇਨਕਾਰ ਕਰ ਦਿੱਤਾ | ਆਪਣੇ ਅਸਤੀਫੇ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਚਰਚਾ ‘ਚ ਘਸੀਟਣ ਤੋਂ ਇਨਕਾਰ ਕਰਦੇ ਹੋਏ ਆਜ਼ਾਦ ਨੇ ਕਿਹਾ ਕਿ ਮੈਂ ਇਸ ਫੈਸਲੇ ਬਾਰੇ ਲੰਬੇ ਸਮੇਂ ਤੋਂ ਸੋਚਿਆ ਹੈ ਤੇ ਪਿੱਛੇ ਹਟਣ ਦਾ ਕੋਈ ਸਵਾਲ ਨਹੀਂ |
