ਨਾਗਾਲੈਂਡ ਦੇ ਮੌਨ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਦੀ ਗੋਲੀਬਾਰੀ ਨਾਲ ਘੱਟ ਤੋਂ ਘੱਟ 14 ਆਮ ਨਾਗਰਿਕਾਂ ਦੀ ਮੌਤ ਹੋ ਗਈ | ਪੁਲਿਸ ਨੇ ਉਕਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਇਸ ਘਟਨਾ ਦੀ ਜਾਂਚ ਕਰ ਰਹੀ ਹੈ, ਤਾਂ ਕਿ ਇਹ ਪਤਾ ਲੱਗ ਸਕੇ ਕੀ ਇਹ ਗ਼ਲਤ ਪਹਿਚਾਣ ਮਾਮਲਾ ਹੈ | ਫ਼ੌਜ ਨੇ ਘਟਨਾ ਦੀ ‘ਕੋਰਟ ਆਫ਼ ਇਨਕੁਆਰੀ’ ਦੇ ਆਦੇਸ਼ ਦਿੱਤੇ ਹਨ | ਫ਼ੌਜ ਨੇ ਦੱਸਿਆ ਕਿ ਇਸ ਦੌਰਾਨ ਇਕ ਜਵਾਨ ਦੀ ਵੀ ਮੌਤ ਹੋ ਗਈ ਅਤੇ ਕਈ ਹੋਰ ਸੈਨਿਕ ਜ਼ਖ਼ਮੀ ਹੋ ਗਏ | ਉਨ੍ਹਾਂ ਕਿਹਾ ਕਿ ਉਕਤ ਘਟਨਾ ਤੋਂ ਬਾਅਦ ਜੋ ਵੀ ਹੋਇਆ ਉਹ ਬਹੁਤ ਹੀ ਮੰਦਭਾਗਾ ਹੈ ਅਤੇ ਇਸ ਮੰਦਭਾਗੀ ਘਟਨਾ ਦੀ ਉੱਚ ਪੱਧਰੀ ਜਾਂਚ ਕੀਤੀ ਜਾ ਰਹੀ ਹੈ | ਇਸ ਸੰਬੰਧ ‘ਚ ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ 14 ਲੋਕਾਂ ਦੀ ਘਟਨਾ ਸਥਾਨ ‘ਤੇ ਹੀ ਮੌਤ ਹੋ ਗਈ ਅਤੇ ਗੰਭੀਰ ਰੂਪ ‘ਚ ਜ਼ਖ਼ਮੀ ਹੋਏ ਕਈ ਵਿਅਕਤੀਆਂ ਨੂੰ ਨੇੜਲੇ ਹਸਪਤਾਲਾਂ ‘ਚ ਦਾਖ਼ਲ ਕਰਵਾਇਆ ਗਿਆ ਹੈ ਜਿਥੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ | ਨਾਗਾਲੈਂਡ ਦੇ ਮੁੱਖ ਮੰਤਰੀ ਨੇਫਿਊ ਰੀਓ ਨੇ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਕਰਵਾਏ ਜਾਣ ਦਾ ਵਾਅਦਾ ਕੀਤਾ ਹੈ ਅਤੇ ਸਮਾਜ ਦੇ ਸਾਰੇ ਵਰਗਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਓਟਿੰਗ ਅਤੇ ਤਿਰੂ ਪਿੰਡਾਂ ਵਿਚਕਾਰ ਉਸ ਸਮੇਂ ਹੋਈ ਜਦੋਂ ਕੁਝ ਦਿਹਾੜੀਦਾਰ ਮਜ਼ਦੂਰ ਸ਼ਨਿਚਰਵਾਰ ਸ਼ਾਮ ਨੂੰ ਇਕ ਪਿੱਕਅਪ ਵੈਨ ਰਾਹੀਂ ਇਕ ਕੋਇਲਾ ਖਾਨ ਤੋਂ ਘਰ ਪਰਤ ਰਹੇ ਸਨ | ਉਨ੍ਹਾਂ ਦੱਸਿਆ ਕਿ ਪਾਬੰਦੀਸ਼ੁੱਦਾ ਸੰਗਠਨ ਨੈਸ਼ਨਲ ਸੋਸ਼ਲਿਸਟ ਕਾਊਾਸਿਲ ਆਫ਼ ਨਾਗਾਲੈਂਡ-ਕੇ (ਐਨ.ਐਸ.ਸੀ.ਐਨ.-ਕੇ) ਦੇ ਯੁੰਗ ਓਾਗ ਧੜੇ ਦੇ ਅੱਤਵਾਦੀਆਂ ਦੀਆਂ ਗਤੀਵਿਧੀਆਂ ਦੀ ਸੂਚਨਾ ਮਿਲਣ ਤੋਂ ਇਲਾਕੇ ‘ਚ ਮੁਹਿੰਮ ਚਲਾ ਰਹੇ ਸੁਰੱਖਿਆ ਬਲਾਂ ਨੇ ਵਾਹਨ ‘ਤੇ ਕਥਿਤ ਤੌਰ ‘ਤੇ ਗੋਲੀਬਾਰੀ ਕਰ ਦਿੱਤੀ | ਅਧਿਕਾਰੀ ਨੇ ਕਿਹਾ ਇਹ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਗਲਤ ਪਹਿਚਾਣ ਕੀਤੇ ਜਾਣ ਦਾ ਮਾਮਲਾ ਹੈ ਜਾਂ ਨਹੀਂ | ਮੋਨ ਬਰਮਾ ਦੀ ਸਰਹੱਦ ਦੇ ਕੋਲ ਸਥਿਤ ਹੈ | ਬਰਮਾ ਤੋਂ ਐਨ.ਐਸ.ਸੀ.ਐਨ.-ਕੇ ਦਾ ਯੁੰਗ ਓਾਗ ਧੜਾ ਆਪਣੀਆਂ ਅੱਤਵਾਦੀਆਂ ਗਤੀਵਿਧੀਆਂ ਚਲਾਉਂਦਾ ਹੈ | ਪੁਲਿਸ ਅਧਿਕਾਰੀ ਨੇ ਕਿਹਾ ਕਿ ਹਾਲਾਤ ਕਾਬੂ ‘ਚ ਹਨ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ | ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਫ਼ੌਜ ਮੁਖੀ ਜਨਰਲ ਐਮ.ਐਮ. ਨਰਵਾਣੇ ਨੂੰ ਘਟਨਾ ਦੀ ਜਾਣਕਾਰੀ ਦਿੱਤੀ ਗਈ ਹੈ |
ਇਸੇ ਦੌਰਾਨ ਫ਼ੌਜ ਦੀ 3 ਕੋਰ ਦੇ ਮੁੱਖ ਦਫ਼ਤਰ ਤੋਂ ਜਾਰੀ ਇਕ ਬਿਆਨ ‘ਚ ਕਿਹਾ ਗਿਆ ਹੈ ਕਿ ਨਾਗਾਲੈਂਡ ‘ਚ ਮੌਨ ਜ਼ਿਲ੍ਹੇ ਦੇ ਤਿਰੂ ‘ਚ ਅੱਤਵਾਦੀਆਂ ਦੀਆਂ ਸੰਭਾਵਿਤ ਗਤੀਵਿਧੀਆਂ ਦੀ ਭਰੋਸੇਯੋਗ ਸੂਤਰਾਂ ਤੋਂ ਜਾਣਕਾਰੀ ਮਿਲੀ ਸੀ ਜਿਸ ਦੇ ਆਧਾਰ ‘ਤੇ ਇਲਾਕੇ ‘ਚ ਇਕ ਵਿਸ਼ੇਸ਼ ਮੁਹਿੰਮ ਚਲਾਉਣ ਦੀ ਯੋਜਨਾ ਬਣਾਈ ਗਈ ਸੀ | ਇਸ ਘਟਨਾ ਤੋਂ ਬਾਅਦ ਜੋ ਵੀ ਹੋਇਆ ਉਹ ਬਹੁਤ ਹੀ ਅਫ਼ਸੋਸਜਨਕ ਹੈ | ਲੋਕਾਂ ਦੀ ਮੌਤ ਇਸ ਮੰਦਭਾਗੀ ਘਟਨਾ ਦੇ ਕਾਰਨਾਂ ਦੀ ‘ਕੋਰਟ ਆਫ਼ ਇੰਕੁਆਰੀ’ ਦੇ ਰਾਹੀਂ ਉੱਚ ਪੱਧਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਅਨੁਸਾਰ ਉੱਚਿਤ ਕਾਰਵਾਈ ਕੀਤੀ ਜਾਵੇਗੀ | ਫ਼ੌਜ ਨੇ ਕਿਹਾ ਕਿ ਇਸ ਮੁਹਿੰਮ ‘ਚ ਸੁਰੱਖਿਆ ਕਰਮੀ ਰੂਪ ‘ਚ ਜ਼ਖ਼ਮੀ ਹੋ ਗਿਆ ਜਦਕਿ ਇਕ ਜਵਾਨ ਦੀ ਮੌਤ ਹੋ ਗਈ ਹੈ |
