ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਈ ਹੋ ਚੁੱਕੀ ਹੈ। ਸਵੇਰ ਤੋਂ ਹੀ ਉਹਨਾਂ ਲਈ ਜੇਲ੍ਹ ਦੇ ਬਾਹਰ ਕਾਂਗਰਸੀ ਵਰਕਰਾਂ ਦਾ ਭਾਰੀ ਇਕੱਠ ਹੋਇਆ ਪਿਆ ਸੀ ਅਤੇ ਹੁਣ ਸਭ ਦਾ ਇੰਤਜ਼ਾਰ ਖਤਮ ਹੋ ਚੁੱਕਾ ਹੈ। ਨਵਜੋਤ ਸਿੰਘ ਸਿੱਧੂ ਜੇਲ੍ਹ ਤੋਂ ਬਾਹਰ ਆ ਗਏ ਹਨ। ਦਸ ਦਈਏ ਕਿ ਨਵਜੋਤ ਸਿੱਧੂ ਦੇ ਜੇਲ੍ਹ ਤੋਂ ਬਾਹਰ ਆਉਣ ਸਬੰਧੀ ਜਾਣਕਾਰੀ ਸ਼ੁੱਕਰਵਾਰ ਨੂੰ ਉਨ੍ਹਾਂ ਦੇ ਟਵਿੱਟਰ ਹੈਂਡਲ ਤੋਂ ਸਾਂਝੀ ਕੀਤੀ ਗਈ ਸੀ।
ਦਸਣਯੋਗ ਹੈ ਕਿ 1990 ਦੇ ਰੋਡਰੇਜ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਕੱਟਣ ਤੋਂ ਬਾਅਦ ਉਹ 20 ਮਈ 2022 ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਹੈ। ਨਵਜੋਤ ਸਿੰਘ ਸਿੱਧੂ ਨੂੰ 19 ਮਈ 2022 ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਗਈ ਸੀ। ਇਸ ਸੰਦਰਭ ਵਿੱਚ ਉਹਨਾਂ ਨੂੰ 18 ਮਈ ਤੱਕ ਜੇਲ੍ਹ ਵਿੱਚ ਰਹਿਣਾ ਪਵੇਗਾ ਪਰ ਜੇਲ੍ਹ ਨਿਯਮਾਂ ਅਨੁਸਾਰ ਕੈਦੀਆਂ ਨੂੰ ਹਰ ਮਹੀਨੇ 4 ਦਿਨ ਦੀ ਛੁੱਟੀ ਦਿੱਤੀ ਜਾਂਦੀ ਹੈ। ਸਜ਼ਾ ਦੌਰਾਨ ਸਿੱਧੂ ਨੇ ਇਕ ਦਿਨ ਦੀ ਵੀ ਛੁੱਟੀ ਨਹੀਂ ਲਈ। ਇਸ ਸੰਦਰਭ ਵਿੱਚ ਉਹਨਾਂ ਦੀ ਸਜ਼ਾ 48 ਦਿਨ ਪਹਿਲਾਂ ਪੂਰੀ ਹੋ ਜਾਵੇਗੀ।
