RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪਰਲ ਕੰਪਨੀ ਵਲੋਂ ਲੋਕਾਂ ਦੇ ਹੜੱਪੇ ਪੈਸੇ ਹੋਣਗੇ ਵਾਪਸ? ਮੁੱਖ ਮੰਤਰੀ ਮਾਨ ਨੇ ਸ਼ੁਰੂ ਕੀਤੀ ਜਾਂਚ

ਪਰਲ ਕੰਪਨੀ ਵਲੋਂ ਲੋਕਾਂ ਦੇ ਹੜੱਪੇ ਪੈਸੇ ਹੋਣਗੇ ਵਾਪਸ? ਮੁੱਖ ਮੰਤਰੀ ਮਾਨ ਨੇ ਸ਼ੁਰੂ ਕੀਤੀ ਜਾਂਚ

Jass Grewal by Jass Grewal
May 6, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ‘ਚ ਕੁਝ ਸਾਲ ਪਹਿਲਾਂ ਪਰਲ ਕੰਪਨੀ ਵੱਲੋਂ ਲੋਕਾਂ ਦੇ ਕਰੋੜਾਂ ਰੁਪਏ ਹੜੱਪ ਕੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਨੂੰ ਪਰਲ ਸਕੈਮ ਵੀ ਕਿਹਾ ਜਾਂਦਾ ਹੈ। ਜਿਸ ‘ਤੇ ਹੁਣ ਪੰਜਾਬ ਦੀ ‘ਆਪ’ ਸਰਕਾਰ ਨੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਕਾਨੂੰਨੀ ਤੌਰ ‘ਤੇ ਰਸਤੇ ਸਾਫ਼ ਕਰਕੇ ਸਰਕਾਰ ਪਰਲ ਕੰਪਨੀ ਦੀ ਜਾਇਦਾਦ ਆਪਣੇ ਕਬਜ਼ੇ ‘ਚ ਲੈ ਕੇ ਲੋਕਾਂ ਦਾ ਸਾਰਾ ਪੈਸਾ ਵਾਪਸ ਕਰਨ ਦਾ ਰਾਹ ਪੱਧਰਾ ਕਰ ਰਹੀ ਹੈ।

ਸੀ.ਐਮ. ਮਾਨ ਨੇ ਟਵੀਟ ਕਰਦਿਆਂ ਕਿਹਾ, “ਪਰਲ ਕੰਪਨੀ ਨੇ ਲੱਖਾਂ ਲੋਕਾਂ ਦੀ ਮਿਹਨਤ ਦੇ ਕਰੋੜਾਂ ਰੁਪਏ ਖਾ ਲਏ। ਪੰਜਾਬ ਵਿੱਚ ਪਰਲ ਕੰਪਨੀ ਦੀ ਬਹੁਤ ਜਾਇਦਾਦਾਂ ਹਨ। ਅਸੀਂ ਕਾਨੂੰਨੀ ਤੌਰ ‘ਤੇ ਰਸਤੇ ਸਾਫ਼ ਕਰਕੇ ਓਹ ਜਾਇਦਾਦ ਸਰਕਾਰ ਆਪਣੇ ਕਬਜ਼ੇ ‘ਚ ਲੈ ਕੇ ਲੋਕਾਂ ਦਾ ਸਾਰਾ ਪੈਸਾ ਵਾਪਸ ਕਰਨ ਦਾ ਰਾਹ ਪੱਧਰਾ ਕਰ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਜਲਦੀ ਹੀ ਵਿਸਥਾਰ ਪੂਰਵਕ ਵੇਰਵੇ ਸਾਂਝੇ ਕੀਤੇ ਜਾਣਗੇ।”

ਪਰਲ ਕੰਪਨੀ ਨੇ ਲੱਖਾਂ ਲੋਕਾਂ ਦੀ ਮਿਹਨਤ ਦੇ ਕਰੋੜਾਂ ਰੁਪਏ ਖਾ ਲਏ …ਪੰਜਾਬ ਵਿੱਚ ਪਰਲ ਕੰਪਨੀ ਦੀ ਬਹੁਤ ਜਾਇਦਾਦਾਂ ਨੇ …ਅਸੀਂ ਕਾਨੂੰਨੀ ਤੌਰ ਤੇ ਰਸਤੇ ਸਾਫ਼ ਕਰਕੇ ਓਹ ਜਾਇਦਾਦ ਸਰਕਾਰ ਆਪਣੇ ਕਬਜ਼ੇ ਚ ਲੈ ਕੇ ਲੋਕਾਂ ਦਾ ਸਾਰਾ ਪੈਸਾ ਵਾਪਸ ਕਰਨ ਦਾ ਰਾਹ ਪੱਧਰਾ ਕਰ ਰਹੇ ਹਾਂ …ਵੇਰਵੇ ਜਲਦੀ…

— Bhagwant Mann (@BhagwantMann) May 6, 2023

ਦੱਸਣਯੋਗ ਹੈ ਕਿ ਮੁੱਖ ਮੰਤਰੀ ਮਾਨ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਲੋਕਾਂ ਦਾ ਪੈਸਾ ਲੁੱਟਣ ਵਾਲੀਆਂ ਚਿੱਟਫੰਡ ਕੰਪਨੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਰਲ ਵਰਗੀਆਂ ਕੰਪਨੀਆਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਣਗੀਆਂ ਅਤੇ ਆਮ ਲੋਕਾਂ ਦਾ ਇਕ-ਇਕ ਪੈਸਾ ਉਨ੍ਹਾਂ ਨੂੰ ਵਾਪਸ ਕੀਤਾ ਜਾਵੇਗਾ।

ਇਥੇ ਇਹ ਵੀ ਦਸਣਯੋਗ ਹੈ ਕਿ ਪਰਲ ਸਕੈਮ ’ਚ ਮੱਧ ਵਰਗ ਦੇ ਲੋਕਾਂ ਦਾ ਕਰੋੜਾਂ ਰੁਪਇਆ ਡੁੱਬ ਗਿਆ ਸੀ। ਇਸ ਘਪਲੇ ਦੇ ਸਾਹਮਣੇ ਆਉਣ ਤੋਂ ਬਾਅਦ ਕੰਪਨੀ ਦੇ ਮਾਲਕ ਨਿਰਮਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਜੋ ਹਾਲੇ ਵੀ ਜੇਲ੍ਹ ’ਚ ਹੈ ਪਰ ਲੋਕਾਂ ਦੇ ਪੈਸੇ ਅਜੇ ਤੱਕ ਵਾਪਸ ਨਹੀਂ ਕੀਤੇ। ਕੰਪਨੀ ਨੇ ਮੋਟੀ ਰਿਟਰਨ ਦਾ ਲਾਲਚ ਦੇ ਕੇ 5 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਠੱਗੀ ਮਾਰੀ ਹੈ।

 

Previous Post

BIG BREAKING: ਪਾਕਿਸਤਾਨ ‘ਚ ਖਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਪਰਮਜੀਤ ਪੰਜਵੜ ਦਾ ਗੋਲੀ ਮਾਰਕੇ ਕੀਤਾ ਕਤਲ

Next Post

ਪਹਿਲਵਾਨਾਂ ਨੂੰ ਮਿਲਿਆ ਕਿਸਾਨਾਂ ਦਾ ਸਮਰਥਨ, ਜੰਤਰ-ਮੰਤਰ ‘ਤੇ ਹੋਇਆ ਵੱਡਾ ਇਕੱਠ

Next Post
ਪਹਿਲਵਾਨਾਂ ਨੂੰ ਮਿਲਿਆ ਕਿਸਾਨਾਂ ਦਾ ਸਮਰਥਨ, ਜੰਤਰ-ਮੰਤਰ ‘ਤੇ ਹੋਇਆ ਵੱਡਾ ਇਕੱਠ

ਪਹਿਲਵਾਨਾਂ ਨੂੰ ਮਿਲਿਆ ਕਿਸਾਨਾਂ ਦਾ ਸਮਰਥਨ, ਜੰਤਰ-ਮੰਤਰ 'ਤੇ ਹੋਇਆ ਵੱਡਾ ਇਕੱਠ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers