RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੇਸ਼

ਪਹਿਲਾ ‘ਵੀਰ ਬਾਲ ਦਿਵਸ’ ਸਮਾਗਮ, ਵੱਡੀ ਤਾਦਾਦ ’ਚ ਪਹੁੰਚੀ ਸੰਗਤ, PM ਮੋਦੀ ਦਾ ਸੰਬੋਧਨ

ਪਹਿਲਾ 'ਵੀਰ ਬਾਲ ਦਿਵਸ' ਸਮਾਗਮ, ਵੱਡੀ ਤਾਦਾਦ ’ਚ ਪਹੁੰਚੀ ਸੰਗਤ, PM ਮੋਦੀ ਦਾ ਸੰਬੋਧਨ

Jass Grewal by Jass Grewal
December 26, 2022
in ਦੇਸ਼
Reading Time: 1 min read
0 0
0

ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਅਜੀਤ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪਹਿਲਾਂ ‘ਵੀਰ ਬਾਲ ਦਿਵਸ’ ਸਮਾਗਮ ਅੱਜ 26 ਦਸੰਬਰ ਨੂੰ ਦਿੱਲੀ ਵਿਖੇ ਮੇਜਰ ਧਿਆਨ ਚੰਦ ਨੈਸ਼ਨਲ ਸਟੇਡੀਅਮ ਵਿਖੇ ਆਯੋਜਨ ਕੀਤਾ ਗਿਆ ਹੈ। ਇਸ ਸਮਾਗਮ ਵਿਚ ਜਿੱਥੇ ਵੱਡੀ ਗਿਣਤੀ ਦੇ ਵਿਚ ਸੰਗਤਾਂ ਨੇ ਸ਼ਿਰਕਤ ਕੀਤੀ ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਸ ਸਮਾਗਮ ਦੇ ਵਿਚ ਪਹੁੰਚੇ। ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਿਤ ਦੀ ਸ਼ੁਰੂਆਤ ਫਤਿਹ ਦੀ ਸਾਂਝ ਨਾਲ ਕੀਤੀ। ਉਨ੍ਹਾਂ ਕਿਹਾ ਕਿ ਵੀਰ ਬਾਲ ਦਿਵਸ ਸਾਨੂੰ ਦੱਸੇਗਾ ਕਿ ਭਾਰਤ ਕੀ ਹੈ, ਭਾਰਤ ਦੀ ਪਛਾਣ ਕੀ ਹੈ। ਅੱਜ ਦੇਸ਼ ਪਹਿਲਾ ਵੀਰ ਬਾਲ ਦਿਵਸ ਮਨਾ ਰਿਹਾ ਹੈ। ਜਿਸ ਦਿਨ ਨੂੰ, ਜਿਸ ਬਲੀਦਾਨ ਨੂੰ ਅਸੀਂ ਪੀੜ੍ਹੀਆਂ ਤੋਂ ਯਾਦ ਕਰਦੇ ਆਏ ਹਾਂ, ਅੱਜ ਇਕ ਰਾਸ਼ਟਰ ਦੇ ਰੂਪ ਵਿਚ ਉਸ ਨੂੰ ਇਕਜੁਟ ਨਮਨ ਕਰਨ ਲਈ ਇਕ ਨਵੀਂ ਸ਼ੁਰੂਆਤ ਹੋ ਰਹੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਵੀਰ ਬਾਲ ਦਿਵਸ ਸਾਨੂੰ ਯਾਦ ਦਿਵਾਏਗਾ ਕਿ ਦਸ ਗੁਰੂਆਂ ਦਾ ਯੋਗਦਾਨ ਕੀ ਹੈ, ਦੇਸ਼ ਦੇ ਆਤਮ-ਸਨਮਾਨ ਲਈ ਸਿੱਖ ਪਰੰਪਰਾ ਦਾ ਬਲੀਦਾਨ ਕੀ ਹੈ। ਮੈਂ ਵੀਰ ਸਾਹਿਬਜ਼ਾਦਿਆਂ ਦੇ ਚਰਨਾਂ ਵਿਚ ਨਮਨ ਕਰਦਾ ਹਾਂ। ਇਸ ਨੂੰ ਮੈਂ ਆਪਣੀ ਸਰਕਾਰ ਦਾ ਸੌਭਾਗ ਮੰਨਦਾ ਹਾਂ ਕਿ ਅੱਜ 26 ਦਸੰਬਰ ਦੇ ਦਿਨ ਨੂੰ ਵੀਰ ਬਾਲ ਦਿਵਸ ਦੇ ਤੌਰ ‘ਤੇ ਐਲਾਨ ਕਰਨ ਦਾ ਮੌਕਾ ਮਿਲਿਆ। ਮੈਂ ਪਿਤਾ ਦਸ਼ਮੇਸ਼ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਗੁਜਰੀ ਦੇ ਚਰਨਾਂ ‘ਚ ਆਪਣੀ ਸੀਸ ਝੁਕਾਉਂਦਾ ਹਾਂ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੇ ਬਲੀਦਾਨ ਵਿਚ ਸਾਡੇ ਲਈ ਵੱਡਾ ਉਪਦੇਸ਼ ਲੁੱਕਿਆ ਹੋਇਆ ਹੈ।  ਭਾਰਤ ਦੇ ਵੀਰ ਬਾਲਕ, ਮੌਤ ਤੋਂ ਨਹੀਂ ਡਰੇ। ਉਹ ਕੰਧ ਵਿਚ ਜ਼ਿੰਦਾ ਚਿਣਵਾ ਦਿੱਤੇ ਗਏ। ਉਸ ਦੌਰ ਦੀ ਕਲਪਨਾ ਕਰੋ। ਔਰੰਗਜ਼ੇਬ ਦੇ ਆਤੰਕ ਖ਼ਿਲਾਫ਼ ਭਾਰਤ ਨੂੰ ਬਦਲਣ ਦੇ ਉਨ੍ਹਾਂ ਦੇ ਮਨਸੂਬਿਆਂ ਖ਼ਿਲਾਫ ਗੁਰੂ ਗੋਬਿੰਦ ਸਿੰਘ ਜੀ, ਪਹਾੜ ਵਾਂਗ ਖੜ੍ਹੇ ਸਨ। ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਵਰਗੇ ਨਿੱਘੀ ਉਮਰ ਦੇ ਬਾਲਕਾਂ ਨਾਲ ਔਰੰਗਜ਼ੇਬ ਅਤੇ ਉਸ ਦੀ ਸਲਤਨਤ ਦੀ ਕੀ ਦੁਸ਼ਮਣੀ ਹੋ ਸਕਦੀ ਸੀ? ਔਰੰਗਜ਼ੇਬ ਅਤੇ ਉਸ ਦੇ ਲੋਕ ਗੁਰੂ ਗੋਬਿੰਦ ਸਿੰਘ ਦੇ ਬੱਚਿਆਂ ਦਾ ਧਰਮ ਤਲਵਾਰ ਦੇ ਜ਼ੋਰ ‘ਤੇ ਬਦਲਣਾ ਚਾਹੁੰਦੇ ਸਨ।

Tags: Narendra Modi
Previous Post

ਟ੍ਰੇਨਾਂ ‘ਤੇ ਸਫ਼ਰ ਕਰਨ ਵਾਲੇ ਜ਼ਰੂਰ ਦੇਣ ਧਿਆਨ, ਸੰਘਣੀ ਧੁੰਦ ਕਾਰਨ ਰੇਲ ਵਿਭਾਗ ਦਾ ਵੱਡਾ ਫੈਸਲਾ

Next Post

‘ਵੀਰ ਬਾਲ ਦਿਵਸ’ ‘ਤੇ ਕੈਬਨਿਟ ਮੰਤਰੀ ਦਾ ਬਿਆਨ, ਕਰਨ ਵਾਲਿਆਂ ਨੂੰ ਪਾਈ ਝਾੜ

Next Post
‘ਵੀਰ ਬਾਲ ਦਿਵਸ’ ‘ਤੇ ਕੈਬਨਿਟ ਮੰਤਰੀ ਦਾ ਬਿਆਨ, ਕਰਨ ਵਾਲਿਆਂ ਨੂੰ ਪਾਈ ਝਾੜ

'ਵੀਰ ਬਾਲ ਦਿਵਸ' 'ਤੇ ਕੈਬਨਿਟ ਮੰਤਰੀ ਦਾ ਬਿਆਨ, ਕਰਨ ਵਾਲਿਆਂ ਨੂੰ ਪਾਈ ਝਾੜ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers