RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੇਸ਼

ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਲੱਗੇਗੀ ਬ੍ਰੇਕ! ਮੋਦੀ ਸਰਕਾਰ ਨੇ ਪੰਜਾਬ ਸਰਕਾਰ ਦੀਆਂ ਵਧਾਈਆਂ ਮੁਸ਼ਕਿਲਾਂ

ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਲੱਗੇਗੀ ਬ੍ਰੇਕ! ਮੋਦੀ ਸਰਕਾਰ ਨੇ ਪੰਜਾਬ ਸਰਕਾਰ ਦੀਆਂ ਵਧਾਈਆਂ ਮੁਸ਼ਕਿਲਾਂ

Jass Grewal by Jass Grewal
November 30, 2022
in ਦੇਸ਼, ਪੰਜਾਬ, ਰਾਜਨੀਤੀ
0 0
0
ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਲੱਗੇਗੀ ਬ੍ਰੇਕ! ਮੋਦੀ ਸਰਕਾਰ ਨੇ ਪੰਜਾਬ ਸਰਕਾਰ ਦੀਆਂ ਵਧਾਈਆਂ ਮੁਸ਼ਕਿਲਾਂ

ਇਸ ਵੇਲੇ ਅਹਿਮ ਖ਼ਬਰ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਕਿ ਪੰਜਾਬ ਦੇ ਵਿਚ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਬ੍ਰੇਕ ਲੱਗ ਸਕਦੀ ਹੈ। ਇਹ ਅਸੀ ਨਹੀਂ ਕਹਿ ਰਹੇ ਬਲਕਿ ਕੇਂਦਰ ਨੇ ਜੋ ਸਖ਼ਤ ਐਕਸ਼ਨ ਲਿਆ ਹੈ ਜੋ ਬਾਖੂਬੀ ਦਰਸਾ ਰਿਹਾ ਹੈ।  ਦਰਅਸਲ, ਕੇਂਦਰ ਸਰਕਾਰ ਨੇ ਪੰਜਾਬ ਨੂੰ ਪੇਂਡੂ ਵਿਕਾਸ ਫੰਡ ਤੁਰੰਤ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਨਾਲ ਪੰਜਾਬ ਦੇ ਦੇਹਾਤੀ ਇਲਾਕਿਆਂ ਵਿੱਚ ਪੇਂਡੂ ਲਿੰਕ ਸੜਕਾਂ ਦੀ ਨਵੀਂ ਉਸਾਰੀ ਤੇ ਮੁਰੰਮਤ ਦੇ ਪ੍ਰਾਜੈਕਟਾਂ ਨੂੰ ਬ੍ਰੇਕ ਲੱਗ ਸਕਦੀ ਹੈ। ਪੰਜਾਬ ਸਰਕਾਰ ਨੂੰ ਕੇਂਦਰ ਤੋਂ 2880 ਕਰੋੜ ਦੇ ਪੇਂਡੂ ਵਿਕਾਸ ਫੰਡ ਮਿਲਣ ਦੀ ਪੂਰੀ ਉਮੀਦ ਸੀ ਪਰ ਕੇਂਦਰ ਨੇ ਇਹ ਫੰਡ ਦੇਣ ਤੋਂ ਅਜੇ ਨਾਂਹ ਕਰ ਦਿੱਤੀ ਹੈ। ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਪੰਜਾਬ ਸਰਕਾਰ ਨੂੰ ਚਿੱਠੀ ਲਿਖੀ ਹੈ, ਜਿਸ ਵਿੱਚ ਪੇਂਡੂ ਵਿਕਾਸ ਫੰਡ ਤੁਰੰਤ ਜਾਰੀ ਕਰਨ ਤੋਂ ਨਾਹ ਕਰ ਦਿੱਤੀ ਹੈ। ਦੱਸ ਦਈਏ ਕਿ ਕੇਂਦਰ ਵੱਲ 3 ਫਸਲ ਸੀਜਨਾਂ ਦਾ ਰੂਰਲ ਡਿਵੈਲਪਮੈਂਟ ਫੰਡ (ਆਰਡੀਐਫ) ਪੈਡਿੰਗ, ਜਿਸ ਦੀ ਰਕਮ 2880 ਕਰੋੜ ਹੈ।  ਇਸ ਨਾਲ ਪੰਜਾਬ ਦੇ ਦਿਹਾਤੀ ਇਲਾਕਿਆਂ ਵਿੱਚ ਪੇਂਡੂ ਲਿੰਕ ਸੜਕਾਂ ਦੀ ਨਵੀਂ ਉਸਾਰੀ ਤੇ ਮੁਰੰਮਤ ਦੇ ਪ੍ਰਾਜੈਕਟਾਂ ਨੂੰ ਬ੍ਰੇਕ ਲੱਗ ਸਕਦੀ ਹੈ। ਪੰਜਾਬ ਸਰਕਾਰ ਨੂੰ ਕੇਂਦਰ ਤੋਂ 2880 ਕਰੋੜ ਦੇ ਪੇਂਡੂ ਵਿਕਾਸ ਫੰਡ ਮਿਲਣ ਦੀ ਪੂਰੀ ਉਮੀਦ ਸੀ ਪਰ ਕੇਂਦਰ ਨੇ ਇਹ ਫੰਡ ਦੇਣ ਤੋਂ ਅਜੇ ਨਾਂਹ ਕਰ ਦਿੱਤੀ ਹੈ।

ਉਧਰ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਪੇਂਡੂ ਵਿਕਾਸ ਫੰਡਾਂ ਤੋਂ ਪੱਲਾ ਝਾੜ ਕੇ ਸੂਬਾਈ ਅਧਿਕਾਰਾਂ ਤੇ ਕਿਸਾਨੀ ’ਤੇ ਸਿੱਧਾ ਹੱਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਸ਼ਰਤ ਤਹਿਤ ਸੂਬਾ ਸਰਕਾਰ ਨੇ ਦਿਹਾਤੀ ਵਿਕਾਸ ਐਕਟ ਵਿੱਚ ਸੋਧ ਵੀ ਕਰ ਦਿੱਤੀ ਸੀ। ਹੁਣ ਆਨਾਕਾਨੀ ਕਰਨ ਦਾ ਮਤਲਬ ਹੈ ਕਿ ਕੇਂਦਰ ਸਰਕਾਰ ਖੇਤੀ ਦੇ ਢਾਂਚੇ ਨੂੰ ਤਬਾਹ ਕਰਨਾ ਚਾਹੁੰਦੀ ਹੈ ਕਿਉਂਕਿ ਪੇਂਡੂ ਵਿਕਾਸ ਫੰਡਾਂ ਨਾਲ ਹੀ ਸਰਕਾਰ ਮੰਡੀਕਰਨ ਦੇ ਢਾਂਚੇ ਨੂੰ ਮਜ਼ਬੂਤ ਕਰਦੀ ਹੈ। ਦੱਸ ਦਈਏ ਕਿ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਪਿਊਸ਼ ਗੋਇਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਾਲ ਹੀ ਪੱਤਰ ਭੇਜ ਕੇ ਇਸ ਕੇਂਦਰੀ ਫ਼ੈਸਲੇ ਤੋਂ ਜਾਣੂ ਕਰਾਇਆ ਹੈ। ਮੁੱਖ ਮੰਤਰੀ ਪੰਜਾਬ ਨੇ 23 ਜੁਲਾਈ ਤੇ 19 ਅਕਤੂਬਰ ਨੂੰ ਕੇਂਦਰੀ ਖੁਰਾਕ ਮੰਤਰੀ ਨੂੰ ਪੱਤਰ ਲਿਖ ਕੇ ਸੋਧੀ ਹੋਈ ਆਰਜ਼ੀ ਲਾਗਤ ਸ਼ੀਟ ਜਿਸ ਵਿੱਚ ਪੇਂਡੂ ਵਿਕਾਸ ਫੰਡ ਵੀ ਸ਼ਾਮਲ ਹੁੰਦਾ ਹੈ, ਜਾਰੀ ਕਰਨ ਲਈ ਅਪੀਲ ਕੀਤੀ ਸੀ। ਕੇਂਦਰੀ ਮੰਤਰੀ ਨੇ ਹੁਣ ਪੱਤਰ ’ਚ ਦੱਸਿਆ ਹੈ ਕਿ ਵਿਭਾਗੀ ਨਿਯਮਾਂ ਮੁਤਾਬਕ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਕੇਂਦਰੀ ਮੰਤਰੀ ਨੇ ਪੰਜਾਬ ਨੂੰ ਉਲਟਾ ਸਟੈਚੁਰੀ ਚਾਰਜਿਜ਼ ਘਟਾਉਣ ਦੀ ਨਸੀਹਤ ਦਿੱਤੀ ਹੈ।

ਪੱਤਰ ’ਚ ਕਿਹਾ ਹੈ ਕਿ ਇਨ੍ਹਾਂ ਖਰਚਿਆਂ ਨੂੰ ਘਟਾਉਣ ਨਾਲ ਸਰਕਾਰੀ ਖਜ਼ਾਨੇ ’ਤੇ ਸਬਸਿਡੀ ਦਾ ਬੋਝ ਘਟੇਗਾ ਤੇ ਪ੍ਰਾਈਵੇਟ ਕੰਪਨੀਆਂ ਨੂੰ ਵੱਧ ਭਾਅ ’ਤੇ ਅਨਾਜ ਖਰੀਦਣ ਲਈ ਉਤਸ਼ਾਹਿਤ ਕੀਤਾ ਜਾਵੇਗਾ ਜਿਸ ਦਾ ਸਿੱਧਾ ਫਾਇਦਾ ਕਿਸਾਨਾਂ ਨੂੰ ਹੋਵੇਗਾ। ਦੱਸ ਦਈਏ ਕਿ ਪੰਜਾਬ ਨੂੰ ਤਿੰਨ ਖਰੀਦ ਸੀਜ਼ਨਾਂ ਦਾ ਪੇਂਡੂ ਵਿਕਾਸ ਫੰਡ ਕੇਂਦਰ ਤੋਂ ਮਿਲਿਆ ਨਹੀਂ। ਹਾਲ ਹੀ ਵਿਚ ਲੰਘੇ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਹੀ 1760 ਕਰੋੜ ਰੁਪਏ ਪੇਂਡੂ ਵਿਕਾਸ ਫੰਡ ਦੇ ਕੇਂਦਰ ਵੱਲ ਬਕਾਇਆ ਖੜ੍ਹੇ ਸਨ। ਪ੍ਰਾਪਤ ਵੇਰਵਿਆਂ ਅਨੁਸਾਰ ਸਾਉਣੀ 2021 ਦੇ ਪੇਂਡੂ ਵਿਕਾਸ ਫੰਡਾਂ ਦੇ ਕਰੀਬ 1110 ਕਰੋੜ ਰੁਪਏ, ਹਾੜੀ 2022 ਦੇ 650 ਕਰੋੜ ਤੇ ਮੌਜੂਦਾ ਸਾਉਣੀ ਦੀ ਫਸਲ ਦੇ 1120 ਕਰੋੜ ਰੁਪਏ ਕੇਂਦਰ ਸਰਕਾਰ ਵੱਲ ਬਕਾਇਆ ਖੜ੍ਹੇ ਹਨ।

Tags: Centre GovernmentCM Bhagwant MannPunjab GovernmentPunjab Politics
Previous Post

ਪੰਜਾਬ ‘ਚ ਗੰਨ ਕਲਚਰ ਨੂੰ ਲੈਕੇ ਪੁਲਿਸ ਨੇ ਚੁੱਕਿਆ ਇਕ ਹੋਰ ਕਦਮ

Next Post

ਮਸ਼ਹੂਰ ਪੰਜਾਬੀ ਗਾਇਕ ਦੀਆਂ ਵਧੀਆਂ ਮੁਸ਼ਕਿਲਾਂ, ਫਾਰਮ ਹਾਊਸ ਹੋਇਆ ਸੀਲ

Next Post
ਮਸ਼ਹੂਰ ਪੰਜਾਬੀ ਗਾਇਕ ਦੀਆਂ ਵਧੀਆਂ ਮੁਸ਼ਕਿਲਾਂ, ਫਾਰਮ ਹਾਊਸ ਹੋਇਆ ਸੀਲ

ਮਸ਼ਹੂਰ ਪੰਜਾਬੀ ਗਾਇਕ ਦੀਆਂ ਵਧੀਆਂ ਮੁਸ਼ਕਿਲਾਂ, ਫਾਰਮ ਹਾਊਸ ਹੋਇਆ ਸੀਲ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers