RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੁਲਿਸ ਛਾਉਣੀ ’ਚ ਤਬਦੀਲ ਹੋਇਆ ਸ਼ੰਭੂ ਬਾਰਡਰ, ਪ੍ਰਸ਼ਾਸਨ ਨਾਲ ਮੀਟਿੰਗ ਕਰ ਟਰੱਕ ਯੂਨੀਅਨ ਦਾ ਆਇਆ ਫ਼ੈਸਲਾ

ਪੁਲਿਸ ਛਾਉਣੀ ’ਚ ਤਬਦੀਲ ਹੋਇਆ ਸ਼ੰਭੂ ਬਾਰਡਰ, ਪ੍ਰਸ਼ਾਸਨ ਨਾਲ ਮੀਟਿੰਗ ਕਰ ਟਰੱਕ ਯੂਨੀਅਨ ਦਾ ਆਇਆ ਫ਼ੈਸਲਾ

Jass Grewal by Jass Grewal
January 3, 2023
in ਪੰਜਾਬ
Reading Time: 1 min read
0 0
0

ਇਸ ਵੇਲੇ ਦੀ ਵੱਡੀ ਖ਼ਬਰ ਸ਼ੰਭੂ ਬਾਰਡਰ ਤੋਂ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਸ਼ੰਭੂ ਬਾਰਡਰ ‘ਤੇ ਟਰੱਕ ਯੂਨੀਅਨ ਵੱਲੋਂ ਲਾਏ ਗਏ ਧਰਨੇ ਦੌਰਾਨ ਟਰੱਕ ਯੂਨੀਅਨ ਦੇ ਲੀਡਰਾਂ ਦੀ ਪ੍ਰਸ਼ਾਸਨ ਨਾਲ ਮੀਟਿੰਗ ਹੋਈ ਹੈ। ਮੀਟਿੰਗ ਵਿੱਚ ਇੱਕ ਪਾਸੇ ਦਾ ਰਸਤਾ ਖੋਲ੍ਹਣ ਬਾਰੇ ਸਹਿਮਤੀ ਬਣੀ ਹੈ ਜਿਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਮੀਟਿੰਗ ਦੌਰਾਨ ਸ਼ੰਭੂ ਬਾਰਡਰ ਪੁਲਿਸ ਛਾਉਣੀ ਦਾ ਰੂਪ ਧਾਰਨ ਕਰ ਗਿਆ ਤਾਂ ਜੋ ਕੋਈ ਘਟਨਾ ਵਾ ਵਾਪਰ ਸਕੇ। ਮੀਟਿੰਗ ਦੌਰਾਨ ਫੈਸਲਾ ਲਿਆ ਗਿਆ ਹੈ ਕਿ ਟਰੱਕ ਯੂਨੀਅਨ ਵੱਲੋਂ ਦਿੱਲੀ ਤੋਂ ਅੰਬਾਲਾ ਵੱਲ ਨੂੰ ਆਉਣ ਵਾਲੇ ਰਸਤੇ ਨੂੰ ਖੋਲ੍ਹ ਦਿੱਤਾ ਗਿਆ ਹੈ। ਇਸ ਦਰਮਿਆਨ ਆਮ ਆਦਮੀ ਪਾਰਟੀ ਦੇ ਐਮਐਲਏ ਗੁਰਲਾਲ ਘਨੌਰ ਅਤੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਇਸ ਮੀਟਿੰਗ ਵਿੱਚ ਸ਼ਾਮਲ ਸੀ। ਕਾਬਿਲੇਗ਼ੌਰ ਹੈ ਕਿ ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ‘ਤੇ ਪੰਜਾਬ ਦੀ ਟਰੱਕ ਯੂਨੀਅਨ ਪਿਛਲੇ 4 ਦਿਨਾਂ ਤੋਂ ਹੜਤਾਲ ‘ਤੇ ਹੈ। ਟਰਾਂਸਪੋਰਟਰਾਂ ਨੇ ਸ਼ੰਭੂ ‘ਚ ਅੰਬਾਲਾ-ਰਾਜਪੁਰਾ ਹਾਈਵੇਅ ‘ਤੇ ਅਣਮਿੱਥੇ ਸਮੇਂ ਲਈ ਟਰੱਕ ਖੜ੍ਹੇ ਕਰਕੇ ਜਾਮ ਕਰ ਦਿੱਤਾ ਸੀ, ਜਿਸ ਕਾਰਨ ਵੱਡੀ ਗਿਣਤੀ ‘ਚ ਟਰੱਕ ਅੰਬਾਲਾ ‘ਚ ਫਸੇ ਹੋਏ ਸਨ। ਇਹ ਜਾਮ ਪੰਜਾਬ ਸਰਕਾਰ ਵੱਲੋਂ ਟਰੱਕ ਯੂਨੀਅਨ ਭੰਗ ਕੀਤੇ ਜਾਣ ਦੇ ਰੋਸ ਵਜੋਂ ਕੀਤਾ ਗਿਆ ਹੈ।

ਪੰਜਾਬ ਟਰੱਕ ਅਪਰੇਟਰ ਯੂਨੀਅਨ ਦੇ ਸੂਬਾਈ ਪ੍ਰਧਾਨ ਹੈਪੀ ਸੰਧੂ ਨੇ ਕਿਹਾ ਕਿ ‘ਆਪ’ ਸਰਕਾਰ ਦਾ ਟਰੱਕ ਯੂਨੀਅਨਾਂ ਭੰਗ ਕਰਨ ਦਾ ਫ਼ੈਸਲਾ ਲੱਖਾਂ ਲੋਕਾਂ ਦੇ ਰੁਜ਼ਗਾਰ ’ਤੇ ਲੱਤ ਮਾਰਨ ਸਮਾਨ ਹੈ ਕਿਉਂਕਿ ਇਸ ਕਿੱਤੇ ਨਾਲ ਕਈ ਪਰਿਵਾਰ ਜੁੜੇ ਹੋਏ ਹਨ। ਉਨ੍ਹਾਂ ਦੱਸਿਆ ਕਿ ਯੂਨੀਅਨਾਂ ਭੰਗ ਹੋਣ ਮਗਰੋਂ ਪੰਜਾਬ ਅੰਦਰ ਤਕਰੀਬਨ ਵੀਹ ਹਜ਼ਾਰ ਟਰੱਕ ਕਬਾੜ ਵਿੱਚ ਵਿਕ ਚੁੱਕੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਯੂਨੀਅਨਾਂ ਦੀ ਬਹਾਲੀ ਤੱਕ ਧਰਨਾ ਜਾਰੀ ਰਹੇਗਾ। ਹਾਸਲ ਜਾਣਕਾਰੀ ਮੁਤਾਬਕ ਅੰਮ੍ਰਿਤਸਰ-ਦਿੱਲੀ ਕੌਮੀ ਸ਼ਾਹ ਮਾਰਗ ਉੱਤੇ ਸ਼ੰਭੂ ਬੈਰੀਅਰ ’ਤੇ ਟਰੱਕ ਅਪਰੇਟਰਾਂ ਵੱਲੋਂ ਯੂਨੀਅਨਾਂ ਬਹਾਲ ਕਰਾਉਣ ਤੇ ਠੇਕੇਦਾਰੀ ਪ੍ਰਣਾਲੀ ਦਾ ਖਾਤਮਾ ਕਰਕੇ ਟਰੱਕ ਟਰਾਂਸਪੋਰਟ ਦੇ ਕੰਮਾਂ ਦੇ ਟੈਂਡਰ ਸਿੱਧੇ ਤੌਰ ’ਤੇ ਯੂਨੀਅਨਾਂ ਨੂੰ ਦੇਣ ਸਮੇਤ ਹੋਰ ਮੰਗਾਂ ਲਈ ਸੜਕੀ ਆਵਾਜਾਈ ਠੱਪ ਕਰਕੇ ਦਿੱਤਾ ਜਾ ਰਿਹਾ ਸੂਬਾ ਪੱਧਰੀ ਰੋਸ ਧਰਨਾ ਅੱਜ ਚੌਥੇ ਦਿਨ ਵੀ ਜਾਰੀ ਹੈ। ਧਰਨੇ ਕਾਰਨ ਪੰਜਾਬ ਤੇ ਹਰਿਆਣਾ ਦੇ ਸਰਹੱਦੀ ਖੇਤਰਾਂ ਵਿੱਚ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਵਾਹਨ ਚਾਲਕਾਂ ਤੇ ਰਾਹਗੀਰਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਧਰ, ਰਾਜਪੁਰਾ ਸ਼ਹਿਰ ਦੀਆਂ ਸਾਰੀਆਂ ਸੜਕਾਂ ’ਤੇ ਜਾਮ ਵਰਗੇ ਹਾਲਾਤ ਬਣੇ ਹੋਏ ਹਨ। ਭਾਵੇਂ ਪੁਲਿਸ ਵੱਲੋਂ ਟਰੈਫਿਕ ਦੇ ਬਦਲਵੇਂ ਪ੍ਰਬੰਧ ਕੀਤੇ ਹੋਏ ਹਨ ਪਰ ਦੇਸ਼ ਦੀ ਇਸ ਪ੍ਰਮੁੱਖ ਸੜਕ ’ਤੇ ਆਵਾਜਾਈ ਜ਼ਿਆਦਾ ਹੋਣ ਕਾਰਨ ਪੁਲਿਸ ਵੀ ਬੇਵੱਸ ਜਾਪਦੀ ਹੈ। ਬਹੁਤੇ ਵਾਹਨ ਚਾਲਕ ਇਸ ਖੇਤਰ ਦੀਆਂ ਸੜਕਾਂ ਤੋਂ ਅਣਜਾਣ ਹੋਣ ਕਾਰਨ ਆਪਣੀ ਮੰਜ਼ਿਲ ’ਤੇ ਪੁੱਜਣ ਲਈ ਪਿੰਡਾਂ ਦੀਆਂ ਲਿੰਕ ਸੜਕਾਂ ਉੱਤੇ ਖੱਜਲ-ਖੁਆਰ ਹੋ ਰਹੇ ਹਨ ਪਰ ਹੁਣ ਅੱਜ ਮੀਟਿੰਗ ਵਿਚ ਫੈਸਲਾ ਕਰਕੇ ਦਿੱਲੀ ਤੋਂ ਅੰਬਾਲਾ ਵੱਲ ਨੂੰ ਆਉਣ ਵਾਲੇ ਰਸਤੇ ਨੂੰ ਖੋਲ੍ਹ ਦਿੱਤਾ ਗਿਆ ਹੈ।

Tags: MeetingPunjab News
Previous Post

ਕਾਨੂੰਨ ਵਿਵਸਥਾ ਨੂੰ ਲੈ ਸਖ਼ਤ ਹੋਈ ਮਾਨ ਸਰਕਾਰ, CM ਮਾਨ ਦਾ ਵੱਡਾ ਹੁਕਮ ਜਾਰੀ

Next Post

ਪੰਜਾਬ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਨਾ ਹੁਣ ਪਊ ਮਹਿੰਗਾ, ਸਕੂਲ ਖ਼ਿਲਾਫ਼ ਹੋਈ ਵੱਡੀ ਕਾਰਵਾਈ

Next Post
ਹੁਣ ਹਰ ਵਰਗ ਦੇ ਬੱਚੇ ਨੂੰ ਮਿਲੇਗੀ ਸਿੱਖਿਆ, ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਕਦਮ

ਪੰਜਾਬ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਨਾ ਹੁਣ ਪਊ ਮਹਿੰਗਾ, ਸਕੂਲ ਖ਼ਿਲਾਫ਼ ਹੋਈ ਵੱਡੀ ਕਾਰਵਾਈ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers