RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੇਸ਼

ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਗੈਂਗਸਟਰ ਰਾਜੂ ਦੇ ਸਾਰੇ ਕਾਤਲ ਲਏ ਹਿਰਾਸਤ ‘ਚ

ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਗੈਂਗਸਟਰ ਰਾਜੂ ਦੇ ਸਾਰੇ ਕਾਤਲ ਲਏ ਹਿਰਾਸਤ 'ਚ

Jass Grewal by Jass Grewal
December 4, 2022
in ਦੇਸ਼
0 0
0
ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਗੈਂਗਸਟਰ ਰਾਜੂ ਦੇ ਸਾਰੇ ਕਾਤਲ ਲਏ ਹਿਰਾਸਤ ‘ਚ

ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ ਰਾਜਸਥਾਨ ਦੇ ਸੀਕਰ ਜ਼ਿਲ੍ਹੇ ‘ਚ ਸ਼ਨੀਵਾਰ ਨੂੰ ਇਕ ਗੈਂਗਸਟਰ ਰਾਜੂ ਠੇਹਟ ਅਤੇ ਇਕ ਹੋਰ ਵਿਅਕਤੀ ਤਾਰਾਚੰਦ ਦੇ ਕਤਲ ਮਾਮਲੇ ‘ਚ ਸਾਰੇ 5 ਦੋਸ਼ੀਆਂ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਪੁਲਸ ਡਾਇਰੈਕਟਰ ਜਨਰਲ ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਗੈਂਗਸਟਰ ਰਾਜੂ ਠੇਹਟ ਕਤਲਕਾਂਡ ਦੇ 5 ਦੋਸ਼ੀਆਂ ਨੂੰ ਹਿਰਾਸਤ ‘ਚ ਲੈ ਗਿਆ ਹੈ। ਉਨ੍ਹਾਂ ਦੱਸਿਆ ਕਿ ਫੜੇ ਗਏ 5 ਦੋਸ਼ੀਆਂ ‘ਚ ਸੀਕਰ ਜ਼ਿਲ੍ਹੇ ਦੇ ਵਾਸੀ ਮਨੀਸ਼ ਜਾਟ ਅਤੇ ਵਿਕਰਮ ਗੁੱਜਰ ਅਤੇ ਹਰਿਆਣਾ ਦੇ ਭਿਵਾਨੀ ਜ਼ਿਲ੍ਹੇ ਦੇ ਸਤੀਸ਼ ਕੁਮਹਾਰ, ਜਤਿਨ ਮੇਘਵਾਲ ਅਤੇ ਨਵੀਨ ਮੇਘਵਾਲ ਸ਼ਾਮਲ ਹਨ। ਉਨ੍ਹਾਂ ਨੇ ਜੈਪੁਰ ਰੇਂਜ ਪੁਲਸ ਜਨਰਲ ਇੰਸਪੈਕਟਰ ਉਮੇਸ਼ ਦੱਤਾ ਅਤੇ ਸੀਕਰ ਦੇ ਪੁਲਸ ਸੁਪਰਡੈਂਟ ਕੁੰਵਰ ਰਾਸ਼ਟਰਦੀਪ ਅਤੇ ਪੂਰੀ ਟੀਮ ਨੂੰ ਕੁਸ਼ਲ ਅਗਵਾਈ ਪ੍ਰਦਾਨ ਕਰ ਕੇ ਅਪਰਾਧੀਆਂ ਨੂੰ ਫੜਨ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਟੀਮ ਨੂੰ ਸਨਮਾਨਤ ਕੀਤਾ ਜਾਵੇਗਾ।

ਘਟਨਾ ਦੇ ਸੰਬੰਧ ‘ਚ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕੀਤਾ,”ਕੱਲ੍ਹ ਸੀਕਰ ‘ਚ ਹੋਏ ਕਤਲਕਾਂਡ ਦੇ 5 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਹਥਿਆਰ ਤੇ ਵਾਹਨ ਜ਼ਬਤ ਕਰ ਲਏ ਗਏ ਹਨ। ਇਨ੍ਹਾਂ ਸਾਰੇ ਦੋਸ਼ੀਆਂ ਨੂੰ ਤੁਰੰਤ ਸੁਣਵਾਈ ਕਰ ਕੇ ਅਦਾਲਤ ਤੋਂ ਜਲਦ ਤੋਂ ਜਲਦ ਸਖ਼ਤ ਸਜ਼ਾ ਦਿਵਾਉਣਾ ਯਕੀਨੀ ਕੀਤਾ ਜਾਵੇਗਾ।” ਉੱਥੇ ਹੀ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪਰਿਵਾਰ ਵਾਲੇ, ਰਿਸ਼ਤੇਦਾਰ ਅਤੇ ਸਥਾਨਕ ਲੋਕ ਸੀਕਰ ਜ਼ਿਲ੍ਹਾ ਹਸਪਤਾਲ ਦੇ ਮੁਰਦਾਘਰ ਦੇ ਸਾਹਮਣੇ ਧਰਨੇ ‘ਤੇ ਬੈਠੇ ਹਨ। ਲਾਡਨੂੰ (ਨਾਗੌਰ) ਤੋਂ ਕਾਂਗਰਸ ਵਿਧਾਇਕ ਮੁਕੇਸ਼ ਭਾਕਰ ਵੀ ਧਰਨੇ ‘ਚ ਸ਼ਾਮਲ ਹਨ। ਦੱਸਣਯੋਗ ਹੈ ਕਿ ਗੈਂਗਸਟਰ ਰਾਜੂ ਠੇਹਟ ਦਾ ਸ਼ਨੀਵਾਰ ਨੂੰ ਸੀਕਰ ਦੇ ਉਦਯੋਗ ਵਿਹਾਰ ਥਾਣਏ ਦੇ ਪਿਪਰਾਲੀ ਰੋਡ ਸਥਿਤ ਉਸ ਦੇ ਘਰ ਦੇ ਮੁੱਖ ਦਰਵਾਜ਼ੇ ‘ਤੇ ਹੀ 5 ਲੋਕਾਂ ਨੇ ਗੋਲੀਆਂ ਮਾਰ ਕਤਲ ਕਰ ਦਿੱਤਾ ਸੀ। ਠੇਹਟ ਖ਼ਿਲਾਫ਼ ਕਈ ਅਪਰਾਧਕ ਮਾਮਲੇ ਦਰਜ ਹਨ ਅਤੇ ਉਹ ਫਿਲਹਾਲ ਜ਼ਮਾਨਤ ‘ਤੇ ਸੀ। ਹਾਦਸੇ ਵਾਲੀ ਜਗ੍ਹਾ ਮੌਜੂਦ ਤਾਰਾਚੰਦ ਨਾਮੀ ਵਿਅਕਤੀ ਨੂੰ ਵੀ ਗੋਲੀ ਲੱਗੀ ਅਤੇ ਉਸ ਦੀ ਵੀ ਮੌਤ ਹੋ ਗਈ।

Tags: Gangwarpolice
Previous Post

ਨਹੀਂ ਫੜਿਆ ਗਿਆ Gangster ਗੋਲਡੀ ਬਰਾੜ, CM ਮਾਨ ਨੇ ਬੋਲਿਆ ਝੂਠ!

Next Post

ਠੱਗਾਂ ਨੇ ਲੱਭਿਆ ਆਨਲਾਈਨ ਠੱਗੀ ਦਾ ਇਹ ਨਵਾਂ ਤਰੀਕਾ, OTP ਤੱਕ ਇੰਝ ਕਰ ਰਹੇ ਪਹੁੰਚ!

Next Post
ਠੱਗਾਂ ਨੇ ਲੱਭਿਆ ਆਨਲਾਈਨ ਠੱਗੀ ਦਾ ਇਹ ਨਵਾਂ ਤਰੀਕਾ, OTP ਤੱਕ ਇੰਝ ਕਰ ਰਹੇ ਪਹੁੰਚ!

ਠੱਗਾਂ ਨੇ ਲੱਭਿਆ ਆਨਲਾਈਨ ਠੱਗੀ ਦਾ ਇਹ ਨਵਾਂ ਤਰੀਕਾ, OTP ਤੱਕ ਇੰਝ ਕਰ ਰਹੇ ਪਹੁੰਚ!

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers