RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪ੍ਰਤਾਪ ਬਾਜਵਾ ਦਾ ਵੱਡਾ ਕਦਮ: ਮੁੱਖ ਮੰਤਰੀ ਮਾਨ ਨੂੰ ਲਿਖੀ ਚਿੱਠੀ, ਰੱਖੀ ਅਹਿਮ ਮੰਗ

ਪ੍ਰਤਾਪ ਬਾਜਵਾ ਦਾ ਵੱਡਾ ਕਦਮ: ਮੁੱਖ ਮੰਤਰੀ ਮਾਨ ਨੂੰ ਲਿਖੀ ਚਿੱਠੀ, ਰੱਖੀ ਅਹਿਮ ਮੰਗ

Jass Grewal by Jass Grewal
March 13, 2023
in ਪੰਜਾਬ, ਰਾਜਨੀਤੀ
Reading Time: 1 min read
0 0
0

10 ਮਾਰਚ ਨੂੰ ‘ਆਪ’ ਸਰਕਾਰ ਬਣਨ ਦੀ ਵਰ੍ਹੇਗੰਢ ਮੌਕੇ ਮਾਨ ਸਰਕਾਰ ਵੱਲੋਂ ਸਾਲ 2023-24 ਦਾ ਪੂਰਾ ਬਜਟ ਪੇਸ਼ ਕੀਤਾ ਗਿਆ ਸੀ। ਇਸ ਬਜਟ ਦੇ ਪੇਸ਼ ਹੋਣ ਤੋਂ ਬਾਅਦ ਪੰਜਾਬ ਸਰਕਾਰ ਲਗਾਤਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਰਹੀ ਹੈ। ਵਿਧਾਨ ਸਭਾ ਦੀ ਕਾਰਵਾਈ ਦੌਰਾਨ ਸਭ ਤੋਂ ਵੱਧ ਕਾਂਗਰਸ ਪਾਰਟੀ ਦੇ ਆਗੂਆਂ ਵਲੋਂ ਮਾਨ ਸਰਕਾਰ ਨੂੰ ਸਵਾਲ ਕੀਤਾ ਗਏ ਸੀ।  ਇਸੇ ਤਹਿਤ ਹੁਣ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਜਟ ‘ਚ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਲਈ ਕੋਈ ਵੀ ਰਾਸ਼ੀ ਨਾ ਰੱਖਣ ਅਤੇ ਪੰਜਾਬੀ ਤੇ ਪੰਜਾਬੀਅਤ ਦੇ ਹੋਰ ਸਰੋਕਾਰਾਂ ਸੰਬੰਧੀ ਇਕ ਪੱਤਰ ਲਿਖਿਆ।

ਪ੍ਰਤਾਪ ਬਾਜਵਾ ਨੇ ਚਿੱਠੀ ਰਾਹੀਂ ਸੰਬੋਧਨ ਕਰਦਿਆਂ ਲਿਖਿਆ ਕਿ ਸਰਕਾਰ ਵੱਲੋਂ 2023-24 ਦੇ ਪੇਸ਼ ਕੀਤੇ ਬਜਟ ‘ਚ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਲਈ ਕੋਈ ਵੀ ਰਾਸ਼ੀ ਨਹੀਂ ਰੱਖੀ ਗਈ। ਪੰਜਾਬ ਨੂੰ ਪੰਜਾਬ ਬਣਾਈ ਰੱਖਣ ਲਈ ਤਿੰਨ ਕਰੋੜ ਪੰਜਾਬੀਆਂ ਦੀ ਮਾਂ ਬੋਲੀ ਨੂੰ ਅੱਗੇ ਵਧਾਉਣਾ ਸਾਡਾ ਸਭ ਦਾ ਸਾਂਝਾ ਸਰੋਕਾਰ ਹੈ। ਜਿਸ ਦੇ ਚੱਲਦਿਆਂ ਪ੍ਰਤਾਪ ਬਾਜਵਾ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਕਲਾ ਪ੍ਰੀਸ਼ਦ , ਚੰਡੀਗੜ੍ਹ ਲਈ ਬਜਟ ਵਿੱਚ ਘੱਟੋ-ਘੱਟ 2 ਕਰੋੜ ਰੁਪਏ ਦੀ ਰਾਸ਼ੀ ਨਿਰਧਾਰਿਤ ਕੀਤੀ ਜਾਵੇ ਤੇ ਘੱਟੋਂ-ਘੱਟ ਇਕ ਕਰੋੜ ਰੁਪਏ ਭਾਸ਼ਾ ਵਿਭਾਗ ਨੂੰ ਦਿੱਤਾ ਜਾਵੇ।

ਇਸ ਤੋਂ ਇਲਾਵਾ ਪਿਛਲੇ ਕਈ ਸਾਲਾਂ ਤੋਂ ਸਹਿਤਕਾਰਾਂ, ਕਲਾਕਾਰਾਂ ਅਤੇ ਪੱਤਰਕਾਰਾਂ ਨੂੰ ਭਾਸ਼ਾ ਵਿਭਾਗ ਵੱਲੋਂ ਪੁਰਸਕਾਰ ਦੇਣ ਸਬੰਧੀ ਪੈਦਾ ਹੋਏ ਅਦਾਲਤੀ ਅੜਿੱਕੇ ਨੂੰ ਪਾਦਰਸ਼ੀ ਨੀਤੀ ਬਣਾ ਕੇ ਦੂਰ ਕੀਤਾ ਜਾਵੇ ਅਤੇ ਇਸ ਪੁਰਸਕਾਰ ਲਈ ਵੱਖਰੀ ਰਾਸ਼ੀ ਦਿੱਤੀ ਜਾਵੇ। ਪ੍ਰਤਾਪ ਬਾਜਵਾ ਨੇ ਮੰਗ ਕੀਤੀ ਕਿ ਲੁਧਿਆਣਾ ਦੀ ਪੰਜਾਬੀ ਸਾਹਿਤ ਅਕਾਦਮੀ ਅਤੇ ਦੋਹੇਂ ਕੇਂਦਰੀ ਲੇਖਕ ਸਭਾਨਾਂ ਨੂੰ ਘੱਟੋਂ-ਘੱਟ 50-50 ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾਵੇ। ਉਨ੍ਹਾਂ ਆਖਿਆ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਦਿਸ਼ਾਹੀਣ ਹੁੰਦੀ ਜਾ ਰਹੇ ਹੈ, ਜਿਸ ਕਾਰਨ ਗੈਂਗਵਾਰ ‘ਚ ਵਾਧਾ, ਨਸ਼ਾਖੋਰੀ ਦਾ ਵਧਣਾ ਅਤੇ ਕਈ ਵਾਰ ਨੌਜਵਾਨਾਂ ਦਾ ਹਿੰਸਾ ਤੇ ਘਿਣਾਉਣੇ ਜ਼ੁਰਮਾਂ ਵਿੱਚ ਸ਼ਾਮਲ ਹੋਣਾ ਸਾਹਮਣੇ ਆ ਰਿਹਾ ਹੈ ਤੇ ਲੱਚਰ ਗੀਤ-ਸੰਗੀਤ ਇਸ ਨੂੰ ਹੋਰ ਹੁਲਾਰਾ ਦੇ ਰਿਹਾ ਹੈ। ਇਸ ਲਈ ਲੇਖਕਾਂ ਤੇ ਬੁੱਧੀਜੀਵੀਆਂ ਨਾਲ ਗੱਲ ਕਰਕੇ ਇੱਕ ਸੱਭਿਆਚਾਰਕ ਨੀਤੀ ਬਣਾ ਕੇ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀ ਪੱਧਰ ‘ਤੇ ਲਾਗੂ ਕੀਤਾ ਜਾਵੇ। ਇਸ ਦੇ ਨਾਲ ਹੀ ਪੰਜਾਬ ‘ਚ ਲਾਇਬ੍ਰੇਰੀ ਐਕਟ ਬਣਾਇਆ ਜਾਵੇ।

ਬਾਜਵਾ ਨੇ ਸੂਬੇ ਦੇ ਸਰਕਾਰੀ ਤੇ ਗੈਰ-ਸਰਕਾਰੀ ਬੋਰਡਾਂ ‘ਤੇ ਸਭ ਤੋਂ ਉੱਪਰ ਪੰਜਾਬੀ ‘ਚ ਜਾਣਕਾਰੀ ਲਿਖਣ ਦੇ ਸਰਕਾਰ ਦੇ ਕਦਮ ਦੀ ਪ੍ਰਸ਼ੰਸਾਂ ਕੀਤੀ ਹੈ ਅਤੇ ਕਿਹਾ ਕਿ ਜੇਕਰ ਇਸ ਲਈ ਕਾਨੂੰਨ ਬਣਾਉਣ ਦੀ ਲੋੜ ਪਈ ਤਾਂ ਕਾਂਗਰਸ ਸਰਕਾਰ ਦਾ ਪੂਰਾ ਸਹਿਯੋਗ ਕਰੇਗੀ। ਬਾਜਵਾ ਨੇ ਚਿੱਠੀ ‘ਚ ਲਿਖਿਆ ਕਿ ਸੂਬੇ ਦੀਆਂ ਯੂਨੀਵਰਸਿਟੀਆਂ ਤੇ ਉਚੇਰੀ ਸਿੱਖਿਆ ਲਈ ਬਜਟ ਵਿਚ ਸਿਰਫ਼ 990 ਕਰੋੜ ਰੁਪਏ ਰੱਖੇ ਹਨ, ਜੋ ਕਿ ਬਹੁਤ ਘੱਟ ਹੈ। ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਕਰਜ਼ੇ ‘ਚ ਫਸੀ ਹੋਈ ਹੈ ਅਤੇ ਅਧਿਆਪਕਾਂ ਦੇ ਨਾਲ ਹੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵੀ ਰੁਕੀਆਂ ਹੋਈਆਂ ਹਨ। ਪਿਛਲੇ ਸਾਲ ਯੂਨੀਵਰਸਿਟੀ ਨੂੰ 200 ਕਰੋੜ ਦੀ ਗ੍ਰਾਂਟ ਦਿੱਤੀ ਗਈ ਸੀ ਪਰ ਇਸ ਵਾਰ ਇਹ ਸਿਰਫ਼ 164 ਕਰੋੜ ਰੁਪਏ ਹੈ। ਇਸ ਲਈ ਸੂਬੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਲਈ ਬਜਟ ਨੂੰ ਵਧਾਉਣਾ ਚਾਹੀਦਾ ਹੈ। ਇਸ ਦੇ ਨਾਲ ਹੀ ਪੰਜਾਬੀ ਭਾਸ਼ਾ ਨੂੰ ਬਣਦਾ ਸਥਾਨ ਦਿਵਾਉਣ ਲਈ ਸ਼ਕਤੀਸ਼ਾਲੀ ਪੰਜਾਬ ਰਾਜ ਭਾਸ਼ਾ ਕਮਿਸ਼ਨ ਬਣਾਉਣ ਦੀ ਲੋੜ ਹੈ। ਬਾਜਵਾ ਨੇ ਕਿਹਾ ਕਿ ਮੈਨੂੰ ਪੂਰੀ ਉਮੀਦ ਹੈ ਕਿ ਮੁੱਖ ਮੰਤਰੀ ਮੇਰੇ ਵੱਲੋਂ ਚੁੱਕੇ ਇਨ੍ਹਾਂ ਮੁੱਦਿਆਂ ‘ਤੇ ਗੰਭੀਰਤਾ ਨਾਲ ਧਿਆਨ ਦੇਣਗੇ।

 

Tags: Bhagwant Mann
Previous Post

ਵਿਜੀਲੈਂਸ ਦੇ ਨਿਸ਼ਾਨੇ ‘ਤੇ ਇਕ ਹੋਰ ਕਾਂਗਰਸੀ ਲੀਡਰ, ਘਰ ‘ਚ ਮਾਰੀ ਰੇਡ

Next Post

ਗ੍ਰਿਫ਼ਤਾਰ ਹੋਣਗੇ TET ਪੇਪਰ ਲੀਕ ਕਰਨ ਵਾਲੇ… ਮੁੱਖ ਮੰਤਰੀ ਮਾਨ ਨੇ ਦਿੱਤੇ ਸਖ਼ਤ ਨਿਰਦੇਸ਼

Next Post
“ਪੰਜਾਬ ਦੇ ਖ਼ਜ਼ਾਨੇ ਨੂੰ ‘ਖਾਲੀ ਪੀਪਾ” ਬਣਾ ਕੇ 9 ਵਾਰ … ਬਜਟ ‘ਤੇ ਚੁੱਕੇ ਜਾ ਰਹੇ ਸਵਾਲਾਂ ‘ਤੇ ਮੁੱਖ ਮੰਤਰੀ ਮਾਨ ਦਾ ਠੋਕਵਾਂ ਜਵਾਬ

ਗ੍ਰਿਫ਼ਤਾਰ ਹੋਣਗੇ TET ਪੇਪਰ ਲੀਕ ਕਰਨ ਵਾਲੇ… ਮੁੱਖ ਮੰਤਰੀ ਮਾਨ ਨੇ ਦਿੱਤੇ ਸਖ਼ਤ ਨਿਰਦੇਸ਼

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers