RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਪ੍ਰਾਈਵੇਟ ਬੱਸ ਰੋਕਣ ’ਤੇ ਭੜਕੇ ਸੁਖਬੀਰ ਬਾਦਲ, ਮੀਡੀਆ ਨੂੰ ਵੀ ਦਿੱਤੀ ਚੇਤਾਵਨੀ

ਪ੍ਰਾਈਵੇਟ ਬੱਸ ਰੋਕਣ ’ਤੇ ਭੜਕੇ ਸੁਖਬੀਰ ਬਾਦਲ, ਮੀਡੀਆ ਨੂੰ ਵੀ ਦਿੱਤੀ ਚੇਤਾਵਨੀ

Jass Grewal by Jass Grewal
December 14, 2022
in ਪੰਜਾਬ, ਰਾਜਨੀਤੀ
0 0
0
ਪ੍ਰਾਈਵੇਟ ਬੱਸ ਰੋਕਣ ’ਤੇ ਭੜਕੇ ਸੁਖਬੀਰ ਬਾਦਲ, ਮੀਡੀਆ ਨੂੰ ਵੀ ਦਿੱਤੀ ਚੇਤਾਵਨੀ

ਪੰਜਾਬ ਸਰਕਾਰ ਵਲੋਂ ਪ੍ਰਾਈਵੇਟ ਬੱਸ ਰੋਕਣ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੱਡਾ ਬਿਆਨ ਦਿੱਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਇਹ ਜੋ ਟਰਾਂਸਪੋਰਟ ਨੂੰ ਮਾਫੀਆ ਕਹਿੰਦੇ ਹਨ , ਉਨ੍ਹਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ। ਮੈਂ ਟਰਾਂਸਪੋਰਟ ਮੰਤਰੀ ਨੂੰ ਕਾਨੂੰਨੀ ਨੋਟਿਸ ਦੇਣ ਜਾ ਰਿਹਾ ਹਾਂ। ਜੇਕਰ ਅੱਜ ਤੋਂ ਬਾਅਦ ਮੀਡੀਆ ਨੇ ਵੀ ਟਰਾਂਸਪੋਰਟ ਦੇ ਕੰਮ ਨੂੰ ਮਾਫੀਆ ਕਿਹਾ ਤਾਂ ਉਨ੍ਹਾਂ ਨੂੰ ਵੀ ਕਾਨੂੰਨੀ ਨੋਟਿਸ ਭੇਜਿਆ ਜਾਵੇਗਾ। ਸੁਖਬੀਰ ਬਾਦਲ ਨੇ ਕਿਹਾ ਕਿ ਸਾਡੀ ਟਰਾਂਸਪੋਰਟ ਆਜ਼ਾਦੀ ਤੋਂ ਬਾਅਦ ਤੋਂ ਚੱਲ ਰਹੀ ਹੈ। ਅਸੀਂ ਕੋਈ ਗੈਰ-ਕਾਨੂੰਨੀ ਕੰਮ ਨਹੀਂ ਕਰ ਰਹੇ ਹਾਂ।

ਦਰਅਸਲ ‘ਚ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦਾਅਵਾ ਕੀਤਾ ਸੀ ਕਿ ਪੰਜਾਬ ਸਰਕਾਰ ਨੇ ਅਹਿਮ ਫੈਸਲਾ ਲੈਂਦਿਆਂ ਅੰਤਰ-ਰਾਜੀ ਰੂਟਾਂ ’ਤੇ ਬਾਦਲ ਪਰਿਵਾਰ ਤੇ ਵੱਡੇ ਬੱਸ ਆਪਰੇਟਰਾਂ ਦੀਆਂ ਨਿੱਜੀ ਬੱਸਾਂ ਦਾ ਏਕਾਧਿਕਾਰ ਖ਼ਤਮ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਬਾਦਲ ਪਰਿਵਾਰ ਨੇ 2007 ਤੋਂ 2017 ਤੱਕ ਆਪਣੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਆਪਣੇ ਕਥਿਤ ਤੌਰ ’ਤੇ ਨਿੱਜੀ ਕਾਰੋਬਾਰ ਲਈ ਯੋਜਨਾਵਾਂ ਬਣਾਈਆਂ ਤੇ ਬਾਅਦ ਵਿੱਚ ਕਾਂਗਰਸ ਸਰਕਾਰ ਨੇ ਵੀ ਬਾਦਲਾਂ ਦੇ ਟਰਾਂਸਪੋਰਟ ਕਾਰੋਬਾਰ ਚਲਾਉਣ ਵਿੱਚ ਮਦਦ ਕੀਤੀ। ਉਨ੍ਹਾਂ ਕਿਹਾ ਸੀ ਕਿ ਕਾਂਗਰਸ ਵੱਲੋਂ ਇਸੇ ਮਨਸ਼ੇ ਤਹਿਤ ‘ਪੰਜਾਬ ਟਰਾਂਸਪੋਰਟ ਸਕੀਮ-2018’ ਬਣਾਈ ਗਈ ,ਜਿਸ ’ਚ ਸਰਕਾਰ ਦੀ ਹਿੱਸੇਦਾਰੀ ਘਟਾ ਕੇ ਵੱਡੇ ਬੱਸ ਆਪਰੇਟਰਾਂ ਨੂੰ ਫ਼ਾਇਦਾ ਪਹੁੰਚਾਇਆ ਗਿਆ। ਇਸ ਦਾ ਸਿੱਧਾ ਲਾਭ ਬਾਦਲ ਪਰਿਵਾਰ ਨੂੰ ਮਿਿਲਆ ਤੇ ਚੰਡੀਗੜ੍ਹ ਵਿੱਚ ਬਾਦਲ ਪਰਿਵਾਰ ਦੀਆਂ ਬੱਸਾਂ ਦਾ ਦਾਖ਼ਲਾ ਲਗਾਤਾਰ ਜਾਰੀ ਰਿਹਾ। ਇਸ ਨਾਲ ਸਰਕਾਰੀ ਖ਼ਜ਼ਾਨੇ ਨੂੰ ਵੱਡੀ ਪੱਧਰ ’ਤੇ ਢਾਹ ਲਾਈ ਜਾਂਦੀ ਰਹੀ।

ਉਨ੍ਹਾਂ ਦੱਸਿਆ ਕਿ ਅੰਤਰ-ਰਾਜੀ ਰੂਟਾਂ ’ਤੇ 39 ਜਾਂ ਇਸ ਤੋਂ ਵੱਧ ਸਵਾਰੀਆਂ ਦੀ ਸਮਰੱਥਾ ਵਾਲੀਆਂ ਏਅਰ-ਕੰਡੀਸ਼ਨਡ ਸਟੇਜ ਕੈਰਿਜ ਬੱਸਾਂ ਸਿਰਫ਼ ਸਟੇਟ ਟਰਾਂਸਪੋਰਟ ਅੰਡਰਟੇਕਿੰਗਜ਼ ਵੱਲੋਂ ਹੀ ਚਲਾਈਆਂ ਜਾਣਗੀਆਂ। ਟਰਾਂਸਪੋਰਟ ਮੰਤਰੀ ਨੇ ਦੋਸ਼ ਲਾਇਆ ਕਿ ਬਾਦਲ ਪਰਿਵਾਰ ਆਪਣੇ ਨਿੱਜ ਲਈ ਖ਼ਜ਼ਾਨੇ ਨੂੰ ਖੋਰਾ ਲਾਉਂਦਾ ਰਿਹਾ ਅਤੇ ਆਪਣੇ ਤੇ ਆਪਣੇ ਸਾਥੀਆਂ ਦੇ ਕਾਰੋਬਾਰ ਨੂੰ ਵਧਾਉਣ ਲਈ ਮਨਮਰਜ਼ੀ ਦੀਆਂ ਸਕੀਮਾਂ ਬਣਾਉਂਦਾ ਰਿਹਾ।

Tags: Cabinet MinisterShiromani Akali DalSukhbir Singh Badal
Previous Post

LAC ‘ਤੇ ਆਪਸ ‘ਚ ਭਿੜੇ ਭਾਰਤੀ-ਚੀਨੀ ਫੌਜੀ, ਚੀਨੀਆਂ ‘ਤੇ ਭਾਰੀ ਪਏ ਭਾਰਤੀ ਜਵਾਨ

Next Post

ਮੂਸੇਵਾਲਾ ਕਤਲ ਕੇਸ ‘ਚ ਨਵਾਂ ਮੋੜ, ਕੇਸ ਦੀ ਜਾਂਚ ਕਰ ਰਹੇ ਅਧਿਕਾਰੀਆਂ ਨੂੰ ਮਿਲੀ Y ਸਕਿਓਰਿਟੀ

Next Post
ਮੂਸੇਵਾਲਾ ਕਤਲ ਕੇਸ ‘ਚ ਨਵਾਂ ਮੋੜ, ਕੇਸ ਦੀ ਜਾਂਚ ਕਰ ਰਹੇ ਅਧਿਕਾਰੀਆਂ ਨੂੰ ਮਿਲੀ Y ਸਕਿਓਰਿਟੀ

ਮੂਸੇਵਾਲਾ ਕਤਲ ਕੇਸ 'ਚ ਨਵਾਂ ਮੋੜ, ਕੇਸ ਦੀ ਜਾਂਚ ਕਰ ਰਹੇ ਅਧਿਕਾਰੀਆਂ ਨੂੰ ਮਿਲੀ Y ਸਕਿਓਰਿਟੀ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers