RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ‘ਚ ਓਮੀਕਰੋਨ ਦੀ ਦਸਤਕ |

Jass Grewal by Jass Grewal
December 30, 2021
in ਪੰਜਾਬ
Reading Time: 1 min read
0 0
0

ਪੰਜਾਬ ‘ਚ ਓਮੀਕਰੋਨ ਦਾ ਪਹਿਲਾਂ ਮਾਮਲਾ ਸਾਹਮਣੇ ਆਇਆ ਹੈ। ਇਸ ਮਹੀਨੇ ਦੀ ਸ਼ੁਰੂਆਤ ‘ਚ ਸਪੇਨ ਤੋਂ ਵਾਪਸ ਪਰਤੇ 36 ਸਾਲਾ ਨੌਜਵਾਨ ਦੀ ਓਮੀਕਰੋਨ ਰਿਪੋਰਟ ਪਾਜ਼ੀਟਿਵ ਆਈ ਹੈ। ਪੀੜਤ ਵਿਅਕਤੀ 4 ਦਸੰਬਰ ਨੂੰ ਭਾਰਤ ਪੁੱਜਾ ਸੀ ਅਤੇ ਨਵਾਂਸ਼ਹਿਰ ‘ਚ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਗਿਆ ਸੀ। ਭਾਰਤ ਪੁੱਜਣ ‘ਤੇ ਉਸ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਸੀ ਹਾਲਾਂਕਿ ਫਿਰ 12 ਦਸੰਬਰ ਨੂੰ ਉਸ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆ ਗਈ। ਫਿਰ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਅਤੇ ਉਸ ਦੇ ਸੈਂਪਲ ਜੀਨੋਮ ਸੀਕੁਵੈਂਸਿੰਗ ਲਈ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜ ਭੇਜੇ ਗਏ। ਕੋਵਿਡ ਲਈ ਸੂਬਾ ਨੋਡਲ ਅਧਿਕਾਰੀ ਡਾ. ਰਾਜੀਵ ਭਾਸਕਰ ਨੇ ਦੱਸਿਆ ਕਿ 28 ਦਸੰਬਰ ਨੂੰ ਜੀਨੋਮ ਸੀਕੁਵੈਂਸਿੰਗ ਦੀ ਆਈ ਉਸ ਦੀ ਰਿਪੋਰਟ ‘ਚ ਉਸ ਨੂੰ ਓਮੀਕਰੋਨ ਦੀ ਪੁਸ਼ਟੀ ਹੋਈ ਹੈ। ਦੱਸਣਯੋਗ ਹੈ ਕਿ 25 ਦਸੰਬਰ ਨੂੰ ਉਕਤ ਵਿਅਕਤੀ ਦਾ ਦੁਬਾਰਾ ਟੈਸਟ ਕੀਤਾ ਗਿਆ ਸੀ ਅਤੇ ਉਸ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਸੀ ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ‘ਚੋਂ ਛੁੱਟੀ ਦੇ ਦਿੱਤੀ ਗਈ ਸੀ। ਉਧਰ ਦੂਜੇ ਪਾਸੇ ਪੰਜਾਬ ਦੇ ਸਿਹਤ ਮੰਤਰੀ ਓ.ਪੀ. ਸੋਨੀ ਨੇ ਪੰਜਾਬ ‘ਚ ਕੋਵਿਡ ਸਥਿਤੀ ਦਾ ਜਾਇਜ਼ਾ ਲੈਣ ਲਈ ਸਿਹਤ ਵਿਭਾਗ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕਰਨ ਤੋਂ ਬਾਅਦ ਕਿਹਾ ਕਿ ਸਰਕਾਰ ਸੂਬੇ ‘ਚ ਰਾਤ ਦਾ ਕਰਫਿਊ ਲਗਾਉਣ ਦੀ ਯੋਜਨਾ ਨਹੀਂ ਬਣਾ ਰਹੀ। ਇਕ ਸਵਾਲ ਦੇ ਜਵਾਬ ‘ਚ ਉਨ੍ਹਾਂ ਕਿਹਾ ਕਿ ਫਿਲਹਾਲ ਪੰਜਾਬ ਦੇ ਹਾਲਾਤ ਅਜਿਹੇ ਨਹੀਂ ਹਨ ਕਿ ਤਾਲਾਬੰਦੀ ਜਾਂ ਰਾਤ ਦਾ ਕਰਫਿਊ ਲਗਾਉਣ ਦੀ ਲੋੜ ਪਵੇ। ਇਸ ਤੋਂ ਪਹਿਲਾਂ ਮੀਟਿੰਗ ‘ਚ ਸੋਨੀ ਨੇ ਅਧਿਕਾਰੀਆਂ ਨੂੰ ਕੋਵਿਡ ਟੈਸਟਿੰਗ ਵਧਾਉਣ ਅਤੇ ਟੀਕਾਕਰਨ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕੋਰੋਨਾ ਟੈਸਟਾਂ ਦੀ ਗਿਣਤੀ ਵਧਾ ਕੇ 25000-30000 ਰੋਜ਼ਾਨਾ ਕਰ ਦਿੱਤੀ ਗਈ ਹੈ। ਅਧਿਕਾਰੀਆਂ ਮੁਤਾਬਿਕ ਪੰਜਾਬ ਦੀ ਪਾਜ਼ੀਟੀਵਿਟੀ ਦਰ 0.3 ਫ਼ੀਸਦੀ ਹੈ ਅਤੇ ਬੀਤੇ ਕੁਝ ਦਿਨਾਂ ‘ਚ ਇਸ ‘ਚ ਵਾਧਾ ਹੋਇਆ ਹੈ। ਸੂਬੇ ਦੀ 84 ਫ਼ੀਸਦੀ ਆਬਾਦੀ ਨੂੰ ਵੈਕਸੀਨ ਦੀ ਪਹਿਲੀ ਡੋਜ਼ ਦਿੱਤੀ ਜਾ ਚੁੱਕੀ ਹੈ ਜਦਕਿ 44 ਫ਼ੀਸਦੀ ਨੂੰ ਦੋਵੇਂ ਡੋਜ਼ਾਂ ਲੱਗ ਚੁੱਕੀਆਂ ਹਨ।

Previous Post

ਅੱਜ ਹੋਏਗਾ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਦਾ ਫੈਸਲਾ |

Next Post

ਮਜੀਠੀਆ ਜ਼ਮਾਨਤ ਮਾਮਲੇ ‘ਚ 5 ਜਨਵਰੀ ਨੂੰ ਹੋਏਗੀ ਸੁਣਵਾਈ |

Next Post
ਮਜੀਠੀਆ ਅਗਾਊਂ ਜ਼ਮਾਨਤ ਲਈ ਹਾਈਕੋਰਟ ਪੁੱਜੇ |

ਮਜੀਠੀਆ ਜ਼ਮਾਨਤ ਮਾਮਲੇ 'ਚ 5 ਜਨਵਰੀ ਨੂੰ ਹੋਏਗੀ ਸੁਣਵਾਈ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers