RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਦੀ ਅਮਨ-ਸ਼ਾਂਤੀ ਤੇ ਧਾਰਮਿਕ ਅਕੀਦੇ ਦੀ ਰਾਖੀ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ ਸੋਧ ਬਿਲ 2026 : ਬਲਤੇਜ ਪਨੂੰ

ਬਲਤੇਜ ਪੰਨੂ ਨੇ ਦੱਸਿਆ ਕਿ ਨਵੇਂ ਕਾਨੂੰਨ ਤਹਿਤ ਬੇਅਦਬੀ ਦੇ ਦੋਸ਼ੀਆਂ ਲਈ ਘੱਟੋ-ਘੱਟ 10 ਸਾਲ ਦੀ ਕੈਦ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਦਾ ਪ੍ਰਬੰਧ ਕੀਤਾ ਗਿਆ ਹੈ।

Jass Grewal by Jass Grewal
April 13, 2026
in ਪੰਜਾਬ
Reading Time: 1 min read
0 0
0

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਬਹਾਲ ਰੱਖਣ ਅਤੇ ਬੇਅਦਬੀ ਦੀਆਂ ਘਿਨਾਉਣੀਆਂ ਘਟਨਾਵਾਂ ਨੂੰ ਨੱਥ ਪਾਉਣ ਲਈ ਇੱਕ ਵੱਡਾ ਤੇ ਇਤਿਹਾਸਕ ਕਦਮ ਚੁੱਕਿਆ ਹੈ। ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਅੱਜ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿਲ-2026 ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਇਹ ਬਿਲ ਪੰਜਾਬ ਦੀ ਅਮਨ-ਸ਼ਾਂਤੀ ਅਤੇ ਧਾਰਮਿਕ ਅਕੀਦੇ ਦੀ ਰਾਖੀ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ।

ਬਲਤੇਜ ਪੰਨੂ ਨੇ ਦੱਸਿਆ ਕਿ ਨਵੇਂ ਕਾਨੂੰਨ ਤਹਿਤ ਬੇਅਦਬੀ ਦੇ ਦੋਸ਼ੀਆਂ ਲਈ ਘੱਟੋ-ਘੱਟ 10 ਸਾਲ ਦੀ ਕੈਦ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਨਾਲ ਹੀ 5 ਲੱਖ ਤੋਂ 25 ਲੱਖ ਰੁਪਏ ਤੱਕ ਦਾ ਭਾਰੀ ਜੁਰਮਾਨਾ ਵੀ ਲਗਾਇਆ ਜਾਵੇਗਾ।

ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਹੁਣ ਇਨ੍ਹਾਂ ਕੇਸਾਂ ਦੀ ਪੜਤਾਲ ਡੀ.ਐਸ.ਪੀ ਰੈਂਕ ਤੋਂ ਘੱਟ ਦਾ ਕੋਈ ਵੀ ਅਧਿਕਾਰੀ ਨਹੀਂ ਕਰ ਸਕੇਗਾ, ਤਾਂ ਜੋ ਜਾਂਚ ਪਾਰਦਰਸ਼ੀ ਅਤੇ ਨਿਰਪੱਖ ਹੋਵੇ।

ਬੇਅਦਬੀ ਕਰਨ ਵਾਲੇ ਦੇ ਨਾਲ-ਨਾਲ ਉਸ ਦਾ ਸਾਥ ਦੇਣ ਵਾਲੇ ਜਾਂ ਸਾਜ਼ਿਸ਼ ਰਚਣ ਵਾਲੇ ਵਿਅਕਤੀਆਂ ਨੂੰ ਵੀ ਬਰਾਬਰ ਦੀ ਸਜ਼ਾ ਦਿੱਤੀ ਜਾਵੇਗੀ।ਅਕਸਰ ਦੋਸ਼ੀ ‘ਮਾਨਸਿਕ ਬੀਮਾਰੀ’ ਦਾ ਬਹਾਨਾ ਬਣਾ ਕੇ ਕਾਨੂੰਨ ਤੋਂ ਬਚ ਨਿਕਲਦੇ ਸਨ। ਨਵੇਂ ਬਿਲ ਵਿੱਚ ਅਜਿਹੀਆਂ ਦਲੀਲਾਂ ਨਾਲ ਸਖ਼ਤੀ ਨਾਲ ਨਜਿੱਠਣ ਦੀ ਵਿਵਸਥਾ ਹੈ ਤਾਂ ਜੋ ਕੋਈ ਵੀ ਅਪਰਾਧੀ ਕਾਨੂੰਨੀ ਦਾਅ ਪੇਚ ਦਾ ਗਲਤ ਫਾਇਦਾ ਨਾ ਉਠਾ ਸਕੇ।

ਬਲਤੇਜ ਪੰਨੂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਨੁੱਖਤਾ ਲਈ ਸਾਂਝੇ ਰਹਿਬਰ ਹਨ ਅਤੇ ਉਨ੍ਹਾਂ ਦੀ ਬੇਅਦਬੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਪਿਛਲੀਆਂ ਸਰਕਾਰਾਂ ਨੇ ਸਿਰਫ਼ ਵੋਟਾਂ ਦੀ ਰਾਜਨੀਤੀ ਕੀਤੀ, ਪਰ ਮਾਨ ਸਰਕਾਰ ਨੇ ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਇਹ ਸਖ਼ਤ ਕਾਨੂੰਨ ਲਿਆਂਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਹ ਬਿਲ ਸਪੱਸ਼ਟ ਸੁਨੇਹਾ ਹੈ ਕਿ ਪੰਜਾਬ ਦੀ ਧਰਤੀ ‘ਤੇ ਫਿਰਕੂ ਸਦਭਾਵਨਾ ਵਿਗਾੜਨ ਦੀ ਕੋਸ਼ਿਸ਼ ਕਰਨ ਵਾਲਿਆਂ ਲਈ ਕੋਈ ਥਾਂ ਨਹੀਂ ਹੈ। ਸਰਕਾਰ ਹਰ ਹੀਲੇ ਗੁਰੂ ਸਾਹਿਬ ਦਾ ਸਤਿਕਾਰ ਅਤੇ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ।

Previous Post

‘ਚੋਣਾਂ ਦੇ ਰੌਲੇ-ਰੱਪੇ ‘ਚ ਅਸੀਂ ਅੱਖਾਂ ਨਹੀਂ ਮੀਟ ਸਕਦੇ’, ਬੰਗਾਲ SIR ਮਾਮਲੇ ‘ਚ SC ਦੀ ਚੋਣ ਕਮਿਸ਼ਨ ‘ਤੇ ਸਖ਼ਤ ਟਿੱਪਣੀ

Next Post

ਲਾਲੂ ਯਾਦਵ ਨੂੰ ਸੁਪਰੀਮ ਕੋਰਟ ਤੋਂ ਝਟਕਾ: ‘ਜ਼ਮੀਨ ਦੇ ਬਦਲੇ ਨੌਕਰੀ’ ਕੇਸ ‘ਚ FIR ਰੱਦ ਕਰਨ ਤੋਂ ਇਨਕਾਰ, CBI ਨੂੰ ਮਿਲਿਆ ‘ਗ੍ਰੀਨ ਸਿਗਨਲ’

Next Post
ਲਾਲੂ ਯਾਦਵ ਨੂੰ ਸੁਪਰੀਮ ਕੋਰਟ ਤੋਂ ਝਟਕਾ: ‘ਜ਼ਮੀਨ ਦੇ ਬਦਲੇ ਨੌਕਰੀ’ ਕੇਸ ‘ਚ FIR ਰੱਦ ਕਰਨ ਤੋਂ ਇਨਕਾਰ, CBI ਨੂੰ ਮਿਲਿਆ ‘ਗ੍ਰੀਨ ਸਿਗਨਲ’

ਲਾਲੂ ਯਾਦਵ ਨੂੰ ਸੁਪਰੀਮ ਕੋਰਟ ਤੋਂ ਝਟਕਾ: 'ਜ਼ਮੀਨ ਦੇ ਬਦਲੇ ਨੌਕਰੀ' ਕੇਸ 'ਚ FIR ਰੱਦ ਕਰਨ ਤੋਂ ਇਨਕਾਰ, CBI ਨੂੰ ਮਿਲਿਆ 'ਗ੍ਰੀਨ ਸਿਗਨਲ'

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers