RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

“ਪੰਜਾਬ ਦੇ ਖ਼ਜ਼ਾਨੇ ਨੂੰ ‘ਖਾਲੀ ਪੀਪਾ” ਬਣਾ ਕੇ 9 ਵਾਰ … ਬਜਟ ‘ਤੇ ਚੁੱਕੇ ਜਾ ਰਹੇ ਸਵਾਲਾਂ ‘ਤੇ ਮੁੱਖ ਮੰਤਰੀ ਮਾਨ ਦਾ ਠੋਕਵਾਂ ਜਵਾਬ

“ਪੰਜਾਬ ਦੇ ਖ਼ਜ਼ਾਨੇ ਨੂੰ ‘ਖਾਲੀ ਪੀਪਾ” ਬਣਾ ਕੇ 9 ਵਾਰ … ਬਜਟ ‘ਤੇ ਚੁੱਕੇ ਜਾ ਰਹੇ ਸਵਾਲਾਂ ‘ਤੇ ਮੁੱਖ ਮੰਤਰੀ ਮਾਨ ਦਾ ਠੋਕਵਾਂ ਜਵਾਬ

Jass Grewal by Jass Grewal
March 11, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਬੀਤੇ ਕੱਲ੍ਹ ਦੂਜਾ ਪੇਪਰ ਰਹਿਤ ਬਜਟ ਪੇਸ਼ ਕੀਤਾ ਗਿਆ ਹੈ।  ਸਾਲ 2023-24 ਪੂਰਾ ਬਜਟ ਪੇਸ਼ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਹਨਾਂ ਦੀ ਸਰਕਾਰ ਸਵਾਲਾਂ ਦੇ ਘੇਰੇ ਵਿਚ ਆ ਗਈ ਹੈ। ਵਿਰੋਧੀਆਂ ਵਲੋਂ ਇਹ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਸਰਕਾਰ ਨੇ ਆਪਣੀਆਂ ਗਾਰੰਟੀਆਂ ਪੂਰੀਆਂ ਨਹੀਂ ਕੀਤੀਆਂ ਹਨ ਅਤੇ ਬਜਟ 2023-24 ‘ਆਪ’ ਸਰਕਾਰ ਦੀਆਂ ਅਸਫਲਤਾਵਾਂ ਦਾ ਸਬੂਤ ਹੈ। ਜਿਸ ਦਾ ਠੋਕਵਾਂ ਜਵਾਬ ਦਿੰਦਿਆਂ ਮੁੱਖ ਮੰਤਰੀ ਮਾਨ ਨੇ ਵਿਰੋਧੀਆਂ ਨੂੰ ਆੜੇ ਹੱਥੀ ਲਿਆ ਹੈ। ਟਵੀਟ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ “ਪੰਜਾਬ ਦੇ ਖ਼ਜ਼ਾਨੇ ਨੂੰ ‘ਖਾਲੀ ਪੀਪਾ” ਬਣਾ ਕੇ 9 ਵਾਰ ਬਜਟ ਪੇਸ਼ ਕਰਨ ਵਾਲੇ, ਜਿੰਨਾ ਦੇ ਰਿਸ਼ਤੇਦਾਰਾਂ ਦੇ ਨਾਮ ਉੱਤੇ “ਟੈਕਸ” ਵਸੂਲਿਆ ਜਾਂਦਾ ਰਿਹਾ, ਨੀਲੀ ਤੋਂ ਪੀਲ਼ੀ, ਪੀਲ਼ੀ ਤੋਂ ਚਿੱਟੀ ਤੇ ਚਿੱਟੀ ਤੋਂ ਭਗਵੀਂ ਪੱਗ ਰੰਗਣ ਵਾਲੇ ਵੀ ਸਾਡੇ ਲੋਕ ਪੱਖੀ ਬਜਟ ਬਾਰੇ ਨੁਕਤਾਚੀਨੀ ਕਰ ਰਹੇ ਨੇ। ਰੱਬ ਪੰਜਾਬ ਤੇ ਮੇਹਰ ਕਰੇ।”

ਪੰਜਾਬ ਦੇ ਖ਼ਜ਼ਾਨੇ ਨੂੰ ‘ਖਾਲੀ ਪੀਪਾ” ਬਣਾ ਕੇ 9 ਵਾਰ ਬਜਟ ਪੇਸ਼ ਕਰਨ ਵਾਲੇ ..ਜਿੰਨਾ ਦੇ ਰਿਸ਼ਤੇਦਾਰਾਂ ਦੇ ਨਾਮ ਉੱਤੇ “ਟੈਕਸ” ਵਸੂਲਿਆ ਜਾਂਦਾ ਰਿਹਾ ..ਨੀਲੀ ਤੋਂ ਪੀਲ਼ੀ..ਪੀਲ਼ੀ ਤੋਂ ਚਿੱਟੀ ਤੇ ਚਿੱਟੀ ਤੋਂ ਭਗਵੀਂ ਪੱਗ ਰੰਗਣ ਵਾਲੇ ਵੀ ਸਾਡੇ ਲੋਕ ਪੱਖੀ ਬਜਟ ਬਾਰੇ ਨੁਕਤਾਚੀਨੀ ਕਰ ਰਹੇ ਨੇ ! ..ਰੱਬ ਪੰਜਾਬ ਤੇ ਮੇਹਰ ਕਰੇ..

— Bhagwant Mann (@BhagwantMann) March 11, 2023

ਇਥੇ ਦਸਣਯੋਗ ਹੈ ਕਿ ਬਜਟ ਪੇਸ਼ ਹੋਣ ਤੋਂ ਬਾਅਦ ਬੀਜੇਪੀ ਵਲੋਂ ਇਕ ਪ੍ਰੈੱਸ ਵਾਰਤਾ ਕੀਤੀ ਗਈ ਸੀ। ਇਸ ਦੌਰਾਨ ਮਨਪ੍ਰੀਤ ਬਾਦਲ ਨੇ ਕਿਹਾ ਸੀ ਕਿ ਇਹ ਹੈ ਆਮ ਆਦਮੀ ਪਾਰਟੀ ਦਾ ਬਜਟ, ਗੱਲਾਂ ਵਿਚ ਲੰਮਾ, ਕਾਰਵਾਈ ਵਿਚ ਛੋਟਾ ਹੈ। ਇਸ ਸਰਕਾਰ ਨੇ ਇਸ਼ਤਿਹਾਰਾਂ ਅਤੇ ਪ੍ਰਚਾਰ ’ਤੇ ਕਿੰਨਾ ਪੈਸਾ ਖਰਚ ਕੀਤਾ ਹੈ, ਜੋ ਕਿ ਮੈਂ ਪੁਖ਼ਤਾ ਦਸਤਾਵੇਜਾਂ ਸਮੇਤ ਤੱਥਾਂ ਦੇ ਅਧਾਰ ‘ਤੇ ਜ਼ਰੂਰ ਖ਼ੁਲਾਸਾ ਕਰਾਂਗਾ। ਇਸ ਦੇ ਨਾਲ ਹੀ ਵਿਧਾਨ ਸਭਾ ਵਿਚ ਪੇਸ਼ ਕੀਤੇ ਬਜਟ ’ਤੇ ਪ੍ਰਤੀਕਰਮ ਦਿੰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮਾਲੀਏ ਵਿਚ ਵਾਧੇ ਦੇ ਦਾਅਵਿਆਂ ਨੂੰ ਖਾਰਜ ਕਰਦਿਆਂ ਕਿਹਾ ਕਿ ਅੰਕੜਿਆਂ ਦਾ ਹੇਰ-ਫੇਰ ਕਰਕੇ ਪੰਜਾਬੀਆਂ ਤੋਂ ਸੱਚਾਈ ਲੁਕਾਈ ਗਈ ਹੈ। ਉਨ੍ਹਾਂ ਕਿਹਾ ਕਿ ਸੱਚਾਈ ਇਹ ਹੈ ਕਿ ਸੂਬੇ ਸਿਰ ਕਰਜ਼ਾ 42181 ਕਰੋੜ ਰੁਪਏ ਹੋਰ ਵੱਧ ਕੇ 3.47 ਲੱਖ ਕਰੋੜ ਰੁਪਏ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਰਜ਼ਾ ਜੀ.ਐੱਸ.ਡੀ.ਪੀ. ਦਾ 46.81 ਫੀਸਦੀ ਬਣਦਾ ਹੈ ਜਿਸ ਤੋਂ ਇਹ ਸੰਕੇਤ ਮਿਲਦਾ ਹੈ ਕਿ ਸੂਬਾ ਆਰਥਿਕ ਕੰਗਾਲੀ ਵੱਲ ਵਧ ਰਿਹਾ ਹੈ।

ਹੋਰ ਤਾਂ ਹੋਰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਜਟ ’ਤੇ ਬੋਲਦਿਆਂ ਕਿਹਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕੀਤੇ ਗਏ ਬਜਟ ਵਿਚ ਕੀਤੇ ਗਏ ਆਪਣੇ ਹੀ ਐਲਾਨਾਂ ਨਾਲ ਪੂਰੀ ਤਰ੍ਹਾਂ ਬੇਨਕਾਬ ਹੋ ਗਈ ਹੈ। ਵੜਿੰਗ ਨੇ ਟਿੱਪਣੀ ਕਰਦਿਆਂ ਕਿਹਾ ਕਿ ਇਸ ਬਜਟ ਨੇ ਫੇਲ੍ਹ ਹੋਈ ਸਰਕਾਰ ਨੂੰ ਸ਼ੀਸ਼ਾ ਦਿਖਾਉਣ ਦਾ ਕੰਮ ਕੀਤਾ ਹੈ। ਵੜਿੰਗ ਨੇ ਟਿੱਪਣੀ ਕਰਦਿਆਂ ਕਿਹਾ ਕਿ ਬਜਟ 2023-24 ‘ਆਪ’ ਸਰਕਾਰ ਦੀਆਂ ਅਸਫਲਤਾਵਾਂ ਦਾ ਸਬੂਤ ਹੈ। ਇਸ ਤੋਂ ਇਲਾਵਾ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵੀ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਬਜਟ ’ਤੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੇਸ਼ ਕੀਤਾ ਗਿਆ ਬਜਟ ‘ਖੋਦਿਆ ਪਹਾੜ ਅਤੇ ਨਿਕਲਿਆ ਚੂਹਾ’ ਵਾਲੀ ਕਹਾਵਤ ਨੂੰ ਸੱਚ ਕਰਨ ਵਾਲਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਬਜਟ ਤੋਂ ਸੂਬੇ ਦੀ ਜਨਤਾ ਨੂੰ ਬਹੁਤ ਉਮੀਦਾਂ ਸਨ ਪਰ ਇਹ ਬਜਟ ਸਭ ਨੂੰ ਪ੍ਰੇਸ਼ਾਨ ਕਰਨ ਵਾਲਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਵਾਅਦਿਆਂ ਤੋਂ ਭੱਜ ਚੁੱਕੀ ਹੈ। ਭਗਵੰਤ ਮਾਨ ਸਰਕਾਰ ਨੇ ਇਸ ਬਜਟ ਵਿਚ ਨਾ ਤਾਂ ਕਿਸਾਨਾਂ ਦੇ ਕਰਜ਼ਾ ਮੁਆਫ਼ੀ ’ਤੇ ਨਾ ਹੀ ਔਰਤਾਂ ਨੂੰ ਇਕ ਹਜ਼ਾਰ ਪ੍ਰਤੀ ਮਹੀਨਾ ਦੇਣ ਦਾ ਕੋਈ ਐਲਾਨ ਕੀਤਾ।

Tags: Tweet
Previous Post

ਹੋਲੇ-ਮਹੱਲੇ ਦੌਰਾਨ ਮਾਰੇ ਗਏ ਨਿਹੰਗ ਸਿੰਘ ਪ੍ਰਦੀਪ ਸਿੰਘ ਦਾ ਹੋਇਆ ਅੰਤਿਮ ਸਸਕਾਰ, ਨਮ-ਅੱਖਾਂ ਨਾਲ ਦਿੱਤੀ ਵਿਦਾਈ

Next Post

ਨਵਜੋਤ ਕੌਰ ਸਿੱਧੂ ਨੇ ਕੀਤੀ ਅਫੀਮ ਦੀ ਖੇਤੀ ਦੀ ਮੰਗ, ਕੀਤਾ ਅਹਿਮ ਟਵੀਟ

Next Post
ਨਵਜੋਤ ਕੌਰ ਸਿੱਧੂ ਨੇ ਕੀਤੀ ਅਫੀਮ ਦੀ ਖੇਤੀ ਦੀ ਮੰਗ, ਕੀਤਾ ਅਹਿਮ ਟਵੀਟ

ਨਵਜੋਤ ਕੌਰ ਸਿੱਧੂ ਨੇ ਕੀਤੀ ਅਫੀਮ ਦੀ ਖੇਤੀ ਦੀ ਮੰਗ, ਕੀਤਾ ਅਹਿਮ ਟਵੀਟ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers