RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਪੁਲਿਸ ਨੂੰ ਮਿਲੀਆਂ ਸਖ਼ਤ ਹਦਾਇਤਾਂ, ਅਸਲਾ ਲਾਇਸੈਂਸ ਦੀ ਘਰ-ਘਰ ਜਾ ਕੇ ਹੋਵੇਗੀ ਜਾਂਚ

ਪੰਜਾਬ ਪੁਲਿਸ ਨੂੰ ਮਿਲੀਆਂ ਸਖ਼ਤ ਹਦਾਇਤਾਂ, ਅਸਲਾ ਲਾਇਸੈਂਸ ਦੀ ਘਰ-ਘਰ ਜਾ ਕੇ ਹੋਵੇਗੀ ਜਾਂਚ

Jass Grewal by Jass Grewal
November 22, 2022
in ਪੰਜਾਬ
0 0
0
ਪੰਜਾਬ ਪੁਲਿਸ ਨੂੰ ਮਿਲੀਆਂ ਸਖ਼ਤ ਹਦਾਇਤਾਂ, ਅਸਲਾ ਲਾਇਸੈਂਸ ਦੀ ਘਰ-ਘਰ ਜਾ ਕੇ ਹੋਵੇਗੀ ਜਾਂਚ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਨੂੰ ਮੁੱਖ ਰੱਖਦਿਆਂ ਪੰਜਾਬ ‘ਚ ਹੋ ਰਹੀਆਂ ਅਪਰਾਧਿਕ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਪੁਲਿਸ ਨੇ ਅਸਲਾ ਲਾਇਸੈਂਸਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕਰਵਾ ਦਿੱਤਾ ਹੈ। ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਬੀਤੇ ਦਿਨ ਸੂਬੇ ਦੇ ਸਾਰੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਹਥਿਆਰਾਂ ਦੇ ਲਾਇਸੈਂਸਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕਰਨ ਦੇ ਹੁਕਮ ਜਾਰੀ ਕੀਤੇ ਸਨ। ਪੰਜਾਬ ਪੁਲਿਸ ਦਾ ਮੰਨਣਾ ਹੈ ਕਿ ਸੂਬੇ ‘ਚ ਕਈ ਲੋਕਾਂ ਨੇ ਆਪਣੇ ਅਸਲਾ ਲਾਇਸੈਂਸ ਗਲਤ ਪਤੇ ’ਤੇ ਬਣਵਾਏ ਹੋਏ ਹਨ। ਮੰਨਿਆ ਜਾ ਰਿਹਾ ਹੈ ਕਿ ਇਹ ਅਸਲਾ ਲਾਇਸੈਂਸ ਰੱਦ ਕਰ ਦਿੱਤੇ ਜਾਣਗੇ।

ਪੰਜਾਬ ਸਰਕਾਰ ਸੂਬੇ ‘ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਦੇ ਮਕਸਦ ਨਾਲ ਅਸਲਾ ਲਾਇਸੈਂਸਾਂ ਨੂੰ ਲੈ ਕੇ ਬਹੁਤ ਸਖ਼ਤ ਹੋ ਗਈ ਹੈ। ਹੁਣ ਕਿਸੇ ਵੀ ਵਿਅਕਤੀ ਲਈ ਆਪਣਾ ਅਸਲਾ ਲਾਇਸੈਂਸ ਬਣਵਾਉਣਾ ਸੌਖਾ ਨਹੀਂ ਹੋਵੇਗਾ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਕਮਿਸ਼ਨਰਾਂ ਤੇ ਐੱਸ. ਐੱਸ. ਪੀਜ਼ ਨੇ ਆਪਣੇ-ਆਪਣੇ ਅਧਿਕਾਰ ਖੇਤਰਾਂ ‘ਚ ਪੁਲਸ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਹਨ। ਹੁਣ ਸੂਬੇ ‘ਚ ਹਰੇਕ ਅਸਲਾ ਲਾਇਸੈਂਸ ਦੀ ਫਿਜ਼ੀਕਲ ਵੈਰੀਫਿਕੇਸ਼ਨ ਹੋਵੇਗੀ। ਪੁਲਸ ਮੁਲਾਜ਼ਮ ਵੈਰੀਫਿਕੇਸ਼ਨ ਕਰਨ ਲਈ ਹਰੇਕ ਅਸਲਾ ਲਾਇਸੈਂਸ ਧਾਰਕ ਦੇ ਘਰ ਜਾ ਕੇ ਜਾਂਚ ਕਰਨਗੇ।

ਇਸ ਦੌਰਾਨ ਇਹ ਵੀ ਦੇਖਿਆ ਜਾਵੇਗਾ ਕਿ ਸਬੰਧਿਤ ਵਿਅਕਤੀ ਨੂੰ ਅਸਲ ‘ਚ ਅਸਲਾ ਲਾਇਸੈਂਸ ਦੀ ਲੋੜ ਹੈ ਜਾਂ ਨਹੀਂ। ਬਹੁਤ ਸਾਰੇ ਲੋਕਾਂ ਨੇ ਬਿਨਾਂ ਕਿਸੇ ਖ਼ਤਰੇ ਦੇ ਦਿਖਾਵੇ ਲਈ ਆਪਣੇ ਹਥਿਆਰਾਂ ਦੇ ਲਾਇਸੈਂਸ ਬਣਵਾਏ ਹੋਏ ਹਨ। ਪੰਜਾਬ ‘ਚ ਸਭ ਤੋਂ ਵੱਧ ਹਥਿਆਰਾਂ ਦੇ ਲਾਇਸੈਂਸ ਬਣੇ ਹੋਏ ਹਨ। ਸੂਬੇ ‘ਚ ਪਿਛਲੇ ਸਮੇਂ ਦੌਰਾਨ ਵਾਪਰੀਆਂ ਅਪਰਾਧਿਕ ਘਟਨਾਵਾਂ ਦੇ ਮੱਦੇਨਜ਼ਰ ਪੰਜਾਬ ਪੁਲਸ ਹੁਣ ਪੜਤਾਲ ਉਪਰੰਤ ਰਿਪੋਰਟ ਤਿਆਰ ਕਰ ਕੇ ਡੀ. ਜੀ. ਪੀ. ਦਫ਼ਤਰ ਨੂੰ ਭੇਜੇਗੀ। ਜੇ ਕੋਈ ਵਿਅਕਤੀ ਹਥਿਆਰਾਂ ਨਾਲ ਆਪਣੀ ਫੋਟੋ ਸੋਸ਼ਲ ਮੀਡੀਆ ’ਤੇ ਅਪਲੋਡ ਕਰਦਾ ਹੈ ਤਾਂ ਉਸ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਜਾਵੇਗੀ।

Tags: Latest NewsPunjab NewsPunjab Police
Previous Post

ਧਾਰਮਿਕ ਚਿੰਨ੍ਹ ਤੇ ਗੁਰਬਾਣੀ ਦੀਆਂ ਤੁਕਾਂ ਦੇ ਟੈਟੂ ਬਣਵਾਉਣ ਵਾਲਿਆਂ ਲਈ ਚੇਤਾਵਨੀ, SGPC ਨੇ ਲਿਆ ਸਖ਼ਤ ਐਕਸ਼ਨ!

Next Post

ਅੰਤਰਰਾਸ਼ਟਰੀ ਹਵਾਈ ਯਾਤਰੀਆਂ ਲਈ ਵੱਡੀ ਖ਼ਬਰ, ਹੁਣ ਭਾਰਤ ਪਹੁੰਚਣ ‘ਤੇ ਅਪਲੋਡ ਨਹੀਂ ਕਰਨਾ ਪਵੇਗਾ ਇਹ ਫਾਰਮ

Next Post
ਅੰਤਰਰਾਸ਼ਟਰੀ ਹਵਾਈ ਯਾਤਰੀਆਂ ਲਈ ਵੱਡੀ ਖ਼ਬਰ, ਹੁਣ ਭਾਰਤ ਪਹੁੰਚਣ ‘ਤੇ ਅਪਲੋਡ ਨਹੀਂ ਕਰਨਾ ਪਵੇਗਾ ਇਹ ਫਾਰਮ

ਅੰਤਰਰਾਸ਼ਟਰੀ ਹਵਾਈ ਯਾਤਰੀਆਂ ਲਈ ਵੱਡੀ ਖ਼ਬਰ, ਹੁਣ ਭਾਰਤ ਪਹੁੰਚਣ 'ਤੇ ਅਪਲੋਡ ਨਹੀਂ ਕਰਨਾ ਪਵੇਗਾ ਇਹ ਫਾਰਮ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers