RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਭਰ ‘ਚ ਇੰਟਰਨੈੱਟ ਸੇਵਾਵਾਂ ਠੱਪ, ਸਰਕਾਰ ਨੇ ਲਿਆ ਅਹਿਮ ਫੈਸਲਾ

ਪੰਜਾਬ ਭਰ ‘ਚ ਇੰਟਰਨੈੱਟ ਸੇਵਾਵਾਂ ਠੱਪ, ਸਰਕਾਰ ਨੇ ਲਿਆ ਅਹਿਮ ਫੈਸਲਾ

Jass Grewal by Jass Grewal
March 19, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈਕੇ ਪੰਜਾਬ ‘ਚ ਜੋ ਮਾਹੌਲ ਬਣਿਆ ਹੋਇਆ ਹੈ, ਉਸਨੂੰ ਲੈਕੇ ਸਰਕਾਰ ਨੇ ਅਹਿਮ ਫੈਸਲਾ ਲਿਆ ਹੈ। ਦਰਅਸਲ, ਕੱਲ੍ਹ ਦੁਪਹਿਰ ਤੱਕ ਪੰਜਾਬ ਭਰ ਵਿਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਜਾਣਕਾਰੀ ਮੁਤਾਬਕ ਮੋਬਾਇਲ ਇੰਟਰਨੈੱਟ ਸੇਵਾਵਾਂ ਕੱਲ੍ਹ 12 ਵਜੇ ਤੱਕ ਮੁਕੰਮਲ ਤੌਰ ‘ਤੇ ਬੰਦ ਰਹਿਣਗੀਆਂ। ਯੂਜ਼ਰਸ ਨੂੰ ਬਕਾਇਦਾ ਮੈਸੇਜ ਭੇਜ ਕੇ ਇਸ ਦੀ ਜਾਣਕਾਰੀ ਦਿੱਤੀ ਗਈ ਹੈ। ਇਸ ਮੈਸੇਜ ਵਿਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਦੇ ਹੁਕਮਾਂ ਤੋਂ ਬਾਅਦ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਦਰਅਸਲ ਪੰਜਾਬ ਪੁਲਸ ਵਲੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਜਿਸ ਤਹਿਤ ਪੁਲਸ ਵਲੋਂ ਅੰਮ੍ਰਿਤਪਾਲ ਸਿੰਘ ਦੇ ਛੇ ਸਾਥੀਆਂ ਨੂੰ ਜਲੰਧਰ ਦੇ ਸ਼ਾਹਕੋਟ ਵਿਚ ਹਿਰਾਸਤ ’ਚ ਲੈ ਲਿਆ ਹੈ ਅਤੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਲਿਹਾਜ਼ਾ ਸੂਬੇ ਦਾ ਮਾਹੌਲ ਖਰਾਬ ਨਾ ਹੋਵੇ ਇਸ ਲਈ ਪੰਜਾਬ ਸਰਕਾਰ ਵਲੋਂ ਪੰਜਾਬ ਭਰ ਵਿਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਪੰਜਾਬ ਪੁਲਸ ਵਲੋਂ ਲੋਕਾਂ ਨੂੰ ਸ਼ਾਂਤੀ ਬਣਆਈ ਰੱਖਣ ਦੀ ਅਪੀਲ ਕੀਤੀ ਗਈ ਹੈ।

ਦੱਸਣਯੋਗ ਹੈ ਕਿ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਪੁਲਸ ਨੇ ਹਿਰਾਸਤ ਵਿਚ ਲੈ ਲਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਜ਼ਿਲ੍ਹਾ ਜਲੰਧਰ ਦੇ ਸ਼ਾਹਕੋਟ ਨੂੰ ਜਾ ਰਹੇ ਸਨ। ਇਸ ਦੌਰਾਨ ਪਹਿਲਾਂ ਤੋਂ ਪੂਰੀ ਤਿਆਰੀ ਵਿਚ ਖੜ੍ਹੀ ਪੰਜਾਬ ਪੁਲਸ ਨੇ ਅੰਮ੍ਰਿਤਪਾਲ ਦੇ ਕਾਫਲੇ ਨੂੰ ਘੇਰਾ ਪਾ ਲਿਆ ਅਤੇ ਕੁੱਝ ਗੱਡੀਆਂ ਨੂੰ ਰੁਕਵਾ ਲਿਆ। ਇਸ ਦੌਰਾਨ ਪੁਲਸ ਨੇ ਅੰਮ੍ਰਿਤਪਾਲ ਸਿੰਘ ਦੇ ਛੇ ਸਾਥੀਆਂ ਨੂੰ ਹਿਰਾਸਤ ਵਿਚ ਲੈ ਲਿਆ। ਜਦਕਿ ਅੰਮ੍ਰਿਤਪਾਲ ਸਿੰਘ ਦੀ ਗੱਡੀ ਅੱਗੇ ਨਿਕਲ ਗਈ, ਜਿਸ ਦਾ ਪੁਲਸ ਵਲੋਂ ਪਿੱਛਾ ਕੀਤਾ ਜਾ ਰਿਹਾ ਹੈ।

ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਕਾਫਲੇ ਨਾਲ ਮੌਜੂਦ ਸਮਰਥਕ ਨੇ ਲਾਈਵ ਹੋ ਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਨੇ ਉਨ੍ਹਾਂ ਦੇ ਕਾਫਲੇ ਨੂੰ ਘੇਰਾ ਪਾ ਲਿਆ ਸੀ। ਪੁਲਸ ਨੇ ਕੁੱਝ ਸਮਰਥਕਾਂ ਨੂੰ ਹਿਰਾਸਤ ਵਿਚ ਲੈ ਲਿਆਹੈ ਜਦਕਿ ਅੰਮ੍ਰਿਤਪਾਲ ਦੀ ਗੱਡੀ ਅੱਗੇ ਨਿਕਲ ਚੁੱਕੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅੱਠ ਜ਼ਿਲ੍ਹਿਆਂ ਦੀ ਪੁਲਸ ਵਲੋਂ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ। ਫਿਲਹਾਲ ਕੋਈਵੀ ਪੁਲਸ ਅਧਿਕਾਰੀ ਇਸ ਮਾਮਲੇ ’ਤੇ ਕੁੱਝ ਵੀ ਬੋਲਣ ਲਈ ਤਿਆਰ ਨਹੀਂ ਹੈ।

Previous Post

ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਪੁਲਿਸ ਦਾ ਐਕਸ਼ਨ, ਕਾਫਲੇ ਨੂੰ ਪਾਇਆ ਘੇਰਾ, ਪਿੱਛੇ ਲਾਈਆਂ ਗੱਡੀਆਂ

Next Post

ਸੂਤਰਾਂ ਤੋਂ ਆਈ ਵੱਡੀ ਖ਼ਬਰ: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਗ੍ਰਿਫ਼ਤਾਰ

Next Post
ਸੂਤਰਾਂ ਤੋਂ ਆਈ ਵੱਡੀ ਖ਼ਬਰ: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਗ੍ਰਿਫ਼ਤਾਰ

ਸੂਤਰਾਂ ਤੋਂ ਆਈ ਵੱਡੀ ਖ਼ਬਰ: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਗ੍ਰਿਫ਼ਤਾਰ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers