ਜਲੰਧਰ ਜ਼ਿਮਣੀ ਚੋਣ ਤੋਂ ਪਹਿਲਾਂ ਪੰਜਾਬ ਮੰਤਰੀ ਮੰਡਲ ਦੀ ਅੱਜ ਮੀਟਿੰਗ ਹੋਣ ਜਾ ਰਹੀ ਹੈ। ਇਸ ਵਿਚ ਕਈ ਅਹਿਮ ਮੁੱਦਿਆਂ ‘ਤੇ ਮੋਹਰ ਲੱਗ ਸਕਦੀ ਹੈ। ਪਹਿਲਾਂ ਇਹ ਮੀਟਿੰਗ ਸਵੇਰੇ ਸਾਢੇ 10 ਵਜੇ ਪੰਜਾਬ ਸਿਵਲ ਸਕਤਰੇਤ ਚੰਡੀਗੜ੍ਹ ’ਚ ਨਿਧਾਰਿਤ ਕੀਤੀ ਗਈ ਸੀ। ਪਰ ਹੁਣ ਖ਼ਬਰ ਸਾਹਮਣੇ ਆਈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਦਾ ਸਥਾਨ ਅਤੇ ਸਮਾਂ ਬਦਲਿਆ ਗਿਆ ਹੈ।
ਦੱਸ ਦਈਏ ਕਿ ਪੰਜਾਬ ਕੈਬਨਿਟ ਮੀਟਿੰਗ ਦੀ ਮੀਟਿੰਗ 28 ਅਪ੍ਰੈਲ ਨੂੰ ਸਵੇਰ 11 ਵਜੇ ਸਰਕਿਟ ਹਾਉਸ ਫਿਰੋਜ਼ਪੁਰ ਰੋਡ ਲੁਧਿਆਣਾ ’ਚ ਹੋਵੇਗੀ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੁੱਖ ਮੰਤਰੀ ਕਾਰੋਬਾਰੀਆਂ ਦੇ ਹਿੱਤ ਵਿੱਚ ਕੋਈ ਵੱਡਾ ਫੈਸਲਾ ਲੈ ਸਕਦੇ ਹਨ ਜਿਸ ਦੇ ਚੱਲਦੇ ਕੈਬਨਿਟ ਮੀਟਿੰਗ ਦੇ ਲਈ ਲੁਧਿਆਣਾ ਵਰਗੇ ਵੱਡੇ ਸ਼ਹਿਰ ਦੀ ਚੋਣ ਕੀਤੀ ਗਈ ਹੈ। ਸਰਕਟ ਹਾਊਸ ਵਿੱਚ ਮੰਤਰੀ ਮੰਡਲ ਦੀ ਮੀਟਿੰਗ ਹੋਣ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੇ ਹਰ ਪਹਿਲੂ ਤੋਂ ਤਿਆਰੀਆਂ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ।
ਕਾਬਿਲੇਗੌਰ ਹੈ ਕਿ ਪੰਜਾਬ ਸਰਕਾਰ ਵੱਲੋਂ ਬੀਤੇ ਦਿਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਸਸਕਾਰ ਦੇ ਚੱਲਦੇ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੀਟਿੰਗ 27 ਅਪ੍ਰੈਲ ਦੀ ਥਾਂ 28 ਅਪ੍ਰੈਲ ਨੂੰ ਕਰਨ ਦਾ ਫੈਸਲਾ ਲਿਆ ਗਿਆ ਸੀ।
