RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਵਿਧਾਨ ਸਭਾ ਇਜਲਾਸ ‘ਤੇ ਅੰਮ੍ਰਿਤਪਾਲ ਸਿੰਘ ਦਾ ਸਵਾਲ, ਜੇ ਮੇਰੀ ਗ੍ਰਿਫ਼ਤਾਰੀ ਕਰਕੇ ਵਿਧਾਨ ਸਭਾ ਬੁਲਾ ਰਹੇ ਹਨ ਤਾ…

ਪੰਜਾਬ ਵਿਧਾਨ ਸਭਾ ਇਜਲਾਸ 'ਤੇ ਅੰਮ੍ਰਿਤਪਾਲ ਸਿੰਘ ਦਾ ਸਵਾਲ, ਜੇ ਮੇਰੀ ਗ੍ਰਿਫ਼ਤਾਰੀ ਕਰਕੇ ਵਿਧਾਨ ਸਭਾ ਬੁਲਾ ਰਹੇ ਹਨ ਤਾ…

Jass Grewal by Jass Grewal
March 8, 2023
in ਪੰਜਾਬ, ਰਾਜਨੀਤੀ
0 0
0
ਪੰਜਾਬ ਵਿਧਾਨ ਸਭਾ ਇਜਲਾਸ ‘ਤੇ ਅੰਮ੍ਰਿਤਪਾਲ ਸਿੰਘ ਦਾ ਸਵਾਲ, ਜੇ ਮੇਰੀ ਗ੍ਰਿਫ਼ਤਾਰੀ ਕਰਕੇ ਵਿਧਾਨ ਸਭਾ ਬੁਲਾ ਰਹੇ ਹਨ ਤਾ…

ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਪਿੰਡ ਵਾਦੀਆਂ ਵਿਖੇ ਹੋ ਰਹੇ ਧਾਰਮਿਕ ਸਮਾਗਮ ਵਿੱਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵਲੋਂ ਸ਼ਿਰਕਤ ਕੀਤੀ ਗਈ। ਇਸ ਦੌਰਾਨ ਜਦੋਂ ਅੰਮ੍ਰਿਤਪਾਲ ਸਿੰਘ ਤੋਂ ਸਵਾਲ ਕੀਤਾ ਗਿਆ ਕਿ ਅਜਨਾਲਾ ਘਟਨਾਕ੍ਰਮ ਦਾ ਮੁੱਦਾ ਪੰਜਾਬ ਵਿਧਾਨ ਸਭਾ ਦੇ ਇਜਲਾਸ ਵਿਚ ਚੁੱਕਿਆ ਜਾ ਰਿਹਾ ਹੈ ਤਾਂ ਇਸ ‘ਤੇ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਕਿਉਂ ਬੁਲਾਉਂਦੇ ਹਨ। ਜੇ ਮੇਰੀ ਗ੍ਰਿਫ਼ਤਾਰੀ ਕਰਕੇ ਲਾ ਰਹੇ ਹਨ ਤਾਂ ਉਸਦਾ ਨਾਮ ਬਦਲ ਦੇਣ। ਲੋਕਾਂ ਨੇ ਵੋਟ ਪਾਈ ਹੈ, ਉਨ੍ਹਾਂ ਦੇ ਮੁੱਦੇ ਛੱਡ ਕੇ ਹੋਰ ਮੁੱਦਿਆਂ ‘ਤੇ ਗੱਲ ਕਰ ਰਹੇ ਹਨ। ਆਈਐਸਆਈ ਨਾਲ ਮੀਟਿੰਗ ਦੇ ਸਵਾਲ ‘ਤੇ ਬੋਲਦਿਆਂ ਅੰਮ੍ਰਿਤਪਾਲ ਸਿੰਘ ਨੇ ਕਿਹਾ ਮੀਟਿੰਗ ਬਾਰੇ ਉਨ੍ਹਾਂ ਨੂੰ ਤੁਸੀਂ ਪੁਛੋ ਕਿ ਉਹ ਲਾਗੇ ਬੈਠਾ ਸੀ। ਜਦੋਂ ਬੀਬੀ ਪਾਕਿਸਤਾਨ ਤੋਂ ਆ ਕੇ ਪੰਜ ਸਾਲ ਇਥੇ ਬੈਠੀ ਰਹੀ, ਓਦੋਂ ਤੁਹਾਨੂੰ ਨਹੀਂ ਪਤਾ ਲੱਗਿਆ ਕਿ ਆਈਐਸਆਈ ਕੀ ਕਰ ਰਹੀ ਹੈ। ਅੰਮ੍ਰਿਤਪਾਲ ਸਿੰਘ ਨੇ ਬਿਕਰਮ ਸਿੰਘ ਮਜੀਠੀਆ ਨੂੰ ਚਿੱਟੇ ਨਾਲ ਲੋਕਾਂ ਦੇ ਪੁੱਤ ਮਾਰਨ ਵਾਲਾ ਦੱਸਿਆ ਹੈ।

ਰਾਜਾ ਵੜਿੰਗ ‘ਤੇ ਬੋਲਿਆ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਰਾਜਾ ਵੜਿੰਗ ਵਿਧਾਨ ਸਭਾ ਵਿਚ ਮੇਰੀ ਗ੍ਰਿਫ਼ਤਾਰੀ ਦੀ ਮੰਗ ਕਰ ਰਿਹਾ ਹੈ। ਉਸਦੇ ਆਪਣੇ ਇਲਾਕੇ ‘ਚ ਚਿਟਾ ਵਿਕ ਰਿਹਾ ਹੈ। ਮੇਰੀ ਗ੍ਰਿਫ਼ਤਾਰੀ ਦੀ ਮੰਗ ਤੋਂ ਪਹਿਲਾਂ ਆਪਣੇ ਇਲਾਕੇ ‘ਚ ਆ ਕੇ ਪਹਿਲਾਂ ਚਿਟਾ ਵਿਕਣਾ ਬੰਦ ਕਰਾਵੇ। ਉਸਨੂੰ ਮੁਆਫੀ ਮੰਗਣੀ ਚਾਹਦੀ ਹੈ ਕਿ ਆਪਣੇ ਇਲਾਕੇ ‘ਚ ਚਿਟੇ ‘ਤੇ ਕੰਟਰੋਲ ਨਹੀ ਕਰ ਸਕਿਆ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨੌਜਵਾਨ ਪੀੜੀ ਨੂੰ ਸੋਚਣਾ ਪਏਗਾ। ਜਦੋਂ ਜਿੰਮੇਵਾਰੀ ਪੈ ਜਾਏ ਤਾਂ ਭੱਜਣਾ ਨਹੀਂ ਹੈ। ਆਈਲੈਟਸ ਕਰਕੇ ਕੈਨੇਡਾ ਭੱਜ ਰਹੇ ਹਨ , ਓਥੇ ਕੁੱਝ ਨਹੀਂ ਲੱਭਣਾ। ਕੈਨੇਡਾ ਜਾ ਕੇ ਆਪਾ ਵਸ ਜਾਵਾਂਗੇ ਪਰ ਸ੍ਰੀ ਦਰਬਾਰ ਸਾਹਿਬ ਸਾਡੇ ਹੱਥੋਂ ਖੁਸ ਜਾਉ , ਪਹਿਲਾਂ ਹੀ ਬਹੁਤ ਗੁਰਦੁਆਰੇ ਸਾਡੇ ਹੱਥੋਂ ਖੋਹੇ ਜਾ ਚੁਕੇ ਹਨ।

ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਸਾਡੇ ਹਥਿਆਰਾਂ ਦੇ ਲਾਇਸੈਂਸ ਕੈਂਸਲ ਕਰਕੇ ਸਰਕਾਰ ਸਾਡਾ ਸ਼ਿਕਾਰ ਖੇਡਣ ਦੀ ਤਿਆਰੀ ਕਰ ਰਹੀ ਹੈ। ਸਿੱਧੂ ਮੂਸਵਾਲਾ ਦਾ ਕਤਲ ਵੀ ਇਨ੍ਹਾਂ ਨੇ ਇਸ ਕਰਕੇ ਕਰਵਾ ਦਿਤਾ ਕਿਉਂਕਿ ਸਿਕਿਉਰਟੀ ਵਾਪਿਸ ਲਈ ਸੀ। ਉਸਦਾ ਪਿਉ ਧਰਨੇ ‘ਤੇ ਬੈਠਾ ਹੈ। ਇਨ੍ਹਾਂ ਸਰਕਾਰਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ। ਆਨੰਦਪੁਰ ਸਾਹਿਬ ‘ਚ ਸਿੱਖ ਨੌਜਵਾਨ ਦਾ ਕਤਲ ਹੋਇਆ ਹੈ। ਉਸ ਨੌਜਵਾਨ ਨੇ ਨਿਹੰਗ ਦਾ ਬਾਣਾ ਪਾਇਆ ਸੀ , ਦੱਸੋਂ ਉਥੇ ਕਿਥੇ ਸ਼ਾੰਤੀ ਭੰਗ ਹੋਈ। ਸਿੱਖ ਨੌਜਵਾਨ ਕਿਸੇ ਨੂੰ ਮਰਿਆਦਾ ਭੰਗ ਕਰਨ ਤੋਂ ਰੋਕੇ ਤਾਂ ਸ਼ਾਂਤੀ ਭੰਗ ਹੋ ਜਾਂਦੀ ਹੈ।
Tags: Amritpal SinghPunjab GovernmentPunjab Vidhan SabhaStatement
Previous Post

ਹੋਲਾ ਮਹੱਲਾ ਦੇਖਣ ਗਏ NRI ਨਿਹੰਗ ਸਿੰਘ ਕਤਲ, ਪੁਲਿਸ ਨੇ ਕਾਤਲ ਕੀਤਾ ਗ੍ਰਿਫ਼ਤਾਰ

Next Post

ਦਿਗੱਜ ਅਦਾਕਾਰ ਸਤੀਸ਼ ਕੌਸ਼ਿਕ ਨੇ ਦੁਨੀਆਂ ਨੂੰ ਕਿਹਾ ਅਲਵਿਦਾ, ਸੋਗ ‘ਚ ਡੁੱਬਿਆ ਸਿਨੇਮਾ ਜਗਤ

Next Post
ਦਿਗੱਜ ਅਦਾਕਾਰ ਸਤੀਸ਼ ਕੌਸ਼ਿਕ ਨੇ ਦੁਨੀਆਂ ਨੂੰ ਕਿਹਾ ਅਲਵਿਦਾ, ਸੋਗ ‘ਚ ਡੁੱਬਿਆ ਸਿਨੇਮਾ ਜਗਤ

ਦਿਗੱਜ ਅਦਾਕਾਰ ਸਤੀਸ਼ ਕੌਸ਼ਿਕ ਨੇ ਦੁਨੀਆਂ ਨੂੰ ਕਿਹਾ ਅਲਵਿਦਾ, ਸੋਗ ‘ਚ ਡੁੱਬਿਆ ਸਿਨੇਮਾ ਜਗਤ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers