RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਸਰਕਾਰ ਨੇ ਲਿਆ ਅਹਿਮ ਫ਼ੈਸਲਾ, ਖ਼ੁਸ਼ ਕਰਤੇ ਵੇਰਕਾ ਗਾਹਕ

ਪੰਜਾਬ ਸਰਕਾਰ ਨੇ ਲਿਆ ਅਹਿਮ ਫ਼ੈਸਲਾ, ਖ਼ੁਸ਼ ਕਰਤੇ ਵੇਰਕਾ ਗਾਹਕ

Jass Grewal by Jass Grewal
December 6, 2022
in ਪੰਜਾਬ, ਰਾਜਨੀਤੀ
Reading Time: 1 min read
0 0
0

ਹੁਣ ਪੰਜਾਬ ਦੇ ਵਿਚ 625 ਨਵੇਂ ਮਿਲਕ ਬੂਥ ਖੋਲ੍ਹਣ ਅਤੇ ਕੌਮੀ ਰਾਜਧਾਨੀ ਖੇਤਰ ਵਿਚ ਵੇਰਕਾ ਉਤਪਾਦਾਂ ਦਾ ਦਾਇਰਾ ਵਧਾਉਣ ਲਈ ਪੱਕਾ ਦਫ਼ਤਰ ਖੋਲ੍ਹਿਆ ਜਾਵੇਗਾ ਇਸ ਨੂੰ ਪ੍ਰਵਾਨਗੀ ਦੇਣ ਦਾ ਫੈਸਲਾ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਲਿਆ ਗਿਆ ਹੈ। ਦਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਅਦਾਰਿਆਂ ਨੂੰ ਮਜ਼ਬੂਤ ਕਰਨ ਅਤੇ ਸਹਿਕਾਰਤਾ ਲਹਿਰ ਨੂੰ ਹੁਲਾਰਾ ਦੇਣ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਿਲਕਫੈਡ ਦੇ ਵਿਸਥਾਰ ਦੀ ਯੋਜਨਾ ਤਿਆਰ ਕੀਤੀ ਗਈ ਹੈ। ਅੱਜ ਇਥੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਸੂਬੇ ਵਿਚ 625 ਨਵੇਂ ਮਿਲਕ ਬੂਥ ਖੋਲ੍ਹਣ ਅਤੇ ਕੌਮੀ ਰਾਜਧਾਨੀ ਖੇਤਰ ਵਿਚ ਵੇਰਕਾ ਉਤਪਾਦਾਂ ਦਾ ਦਾਇਰਾ ਵਧਾਉਣ ਲਈ ਪੱਕਾ ਦਫਤਰ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਗਈ। ਮੁੱਖ ਸਕੱਤਰ ਨੇ ਕਿਹਾ ਕਿ ਸਹਿਕਾਰੀ ਅਦਾਰਾ ਮਿਲਕਫੈਡ ਸਿੱਧੇ ਤੌਰ ’ਤੇ ਕਿਸਾਨਾਂ ਨਾਲ ਜੁੜਿਆ ਹੋਇਆ ਹੈ, ਜਿਹੜਾ ਕਿਸਾਨਾਂ ਨੂੰ ਚੰਗੀ ਕੀਮਤ ’ਤੇ ਦੁੱਧ ਖਰੀਦ ਕੇ ਉਚ ਮਿਆਰ ਦੇ ਉਤਪਾਦ ਤਿਆਰ ਕਰਕੇ ਗਾਹਕਾਂ ਨੂੰ ਵਾਜਬ ਕੀਮਤਾਂ ’ਤੇ ਵੇਚਦਾ ਹੈ। ਵੇਰਕਾ ਉਤਪਾਦਾਂ ਦੀ ਵਧਦੀ ਮੰਗ ਨੂੰ ਦੇਖਦਿਆਂ ਪੰਜਾਬ ਵਿਚ ਕੁੱਲ 1000 ਨਵੇਂ ਬੂਥ ਖੋਲ੍ਹਣ ਦੀ ਯੋਜਨਾ ਹੈ ਜਿਸ ਵਿਚੋਂ ਪਹਿਲੇ ਪੜਾਅ ਵਿਚ 625 ਬੂਥ ਖੋਲ੍ਹਣ ਨੂੰ ਅੱਜ ਪ੍ਰਵਾਨਗੀ ਦਿੱਤੀ ਗਈ।

ਇਹ ਜਗ੍ਹਾ ਸੂਬੇ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਅਧੀਨ ਆਉਂਦੀਆਂ ਹਨ ਜਿਸ ਲਈ ਸਾਰੇ ਪ੍ਰਬੰਧਕੀ ਸਕੱਤਰਾਂ ਨੂੰ ਬੂਥ ਅਲਾਟ ਕਰਨ ਲਈ ਆਖਿਆ ਗਿਆ ਹੈ। ਇਸ ਨਾਲ ਨੌਜਵਾਨਾਂ ਨੂੰ ਜਿੱਥੇ ਰੋਜ਼ਗਾਰ ਮਿਲੇਗਾ, ਉਥੇ ਲੋਕਾਂ ਨੂੰ ਆਪਣੇ ਘਰ ਦੇ ਨੇੜੇ ਵੇਰਕਾ ਉਤਪਾਦ ਮਿਲਣਗੇ। ਉਨ੍ਹਾਂ ਮਿਲਕਫੈਡ ਅਧਿਕਾਰੀਆਂ ਨੂੰ ਦੂਜੇ ਪੜਾਅ ਵਿਚ ਬੂਥ ਖੋਲ੍ਹਣ ਲਈ ਅਜਿਹੀਆਂ ਥਾਵਾਂ ਦੀ ਸ਼ਨਾਖਤ ਕਰਨ ਲਈ ਕਿਹਾ ਜਿੱਥੇ ਲੋਕਾਂ ਦੀ ਭੀੜ ਅਤੇ ਮੰਗ ਜ਼ਿਆਦਾ ਹੋਵੇ। ਇਸ ਤੋਂ ਇਲਾਵਾ ਜ਼ੋਰ-ਸ਼ੋਰ ਨਾਲ ਵੇਰਕਾਂ ਉਤਪਾਦਾਂ ਦੀ ਮਸ਼ਹੂਰੀ ਕਰਨ ਲਈ ਵੀ ਆਖਿਆ। ਕੌਮੀ ਰਾਜਧਾਨੀ ਖੇਤਰ (ਨਵੀਂ ਦਿੱਲੀ-ਗੁੜਗਾਓਂ-ਨੋਇਡਾ) ਵਿਖੇ ਮਿਲਕਫੈਡ ਦਾ ਦਾਇਰਾ ਵਧਾਉਣ ਲਈ ਮੁੱਖ ਸਕੱਤਰ ਵੱਲੋਂ ਨਵੀਂ ਦਿੱਲੀ ਵਿਖੇ ਨਵਾਂ ਦਫਤਰ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਗਈ ਜਿਸ ਸਬੰਧੀ ਸਕੱਤਰ ਲੋਕ ਨਿਰਮਾਣ ਨੂੰ ਨਾਭਾ ਹਾਊਸ ਵਿਖੇ ਜਗ੍ਹਾ ਦੀ ਸ਼ਨਾਖਤ ਕਰਨ ਲਈ ਕਿਹਾ। ਜੰਜੂਆ ਨੇ ਦੱਸਿਆ ਕਿ ਸਾਲ 2021-22 ਵਿਚ ਪ੍ਰਤੀ ਦਿਨ 19.17 ਲੱਖ ਲਿਟਰ ਦੁੱਧ ਦੀ ਖਰੀਦ ਕੀਤੀ ਗਈ ਅਤੇ ਪ੍ਰਤੀ ਦਿਨ 11.01 ਲੱਖ ਲਿਟਰ ਪੈਕਿੰਗ ਵਾਲਾ ਤਰਲ ਦੁੱਧ ਵੇਚਿਆ ਗਿਆ। ਮਿਲਕਫੈਡ ਵੱਲੋਂ ਆਉਂਦੇ ਪੰਜ ਸਾਲਾਂ (2026-27) ਤੱਕ ਪ੍ਰਤੀ ਦਿਨ 29 ਲੱਖ ਲਿਟਰ ਖਰੀਦ ਅਤੇ 18.50 ਲੱਖ ਲਿਟਰ ਪੈਕਿੰਗ ਵਾਲਾ ਤਰਲ ਦੁੱਧ ਵੇਚਣ ਦਾ ਟੀਚਾ ਮਿੱਥਿਆ ਗਿਆ ਹੈ।

ਸੂਬੇ ਵਿਚ ਦੁੱਧ ਅਤੇ ਦੁੱਧ ਦੇ ਉਤਪਾਦਾਂ ਦੀ ਮਿਲਾਵਟ ਰੋਕਣ ਲਈ ਚੈੱਕ ਕਰਨ ਵਾਲਿਆਂ ਮੋਬਾਈਲ ਵੈਨਾਂ ਦੀ ਗਿਣਤੀ ਵਧਾਉਣ ਦਾ ਫ਼ੈਸਲਾ ਕੀਤਾ ਗਿਆ ਤਾਂ ਜੋ ਮਿਲਵਾਟਖੋਰੀ ਖ਼ਿਲਾਫ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕੀਤਾ ਜਾਵੇ। ਇਸੇ ਤਰ੍ਹਾਂ ਵੈਟਰਨਰੀ ਅਫਸਰਾਂ ਨੂੰ ਵੀ ਮਿਲਾਵਟਖੋਰੀ ਚੈੱਕ ਕਰਨ ਲਈ ਐੱਫ. ਐੱਸ. ਐੱਸ. ਏ. ਆਈ. ਕਾਨੂੰਨ ਤਹਿਤ ਦੁੱਧ, ਦੁੱਧ ਦੇ ਉਤਪਾਦਾਂ ਅਤੇ ਹੋਰ ਖਾਣ-ਪੀਣ ਵਾਲੇ ਉਤਪਾਦਾਂ ਦੇ ਸੈਂਪਲ ਲੈਣ ਲਈ ਅਧਿਕਾਰਤ ਕਰਨ ਉਤੇ ਵਿਚਾਰ ਕੀਤਾ ਗਿਆ। ਮੀਟਿੰਗ ਵਿਚ ਵਧੀਕ ਮੁੱਖ ਸਕੱਤਰ ਸਹਿਕਾਰਤਾ ਅਨੁਰਾਗ ਅਗਰਵਾਲ, ਸਕੱਤਰ ਲੋਕ ਨਿਰਮਾਣ ਵਿਭਾਗ ਨੀਲ ਕੰਠ ਅਵਧ ਅਤੇ ਮਿਲਕਫੈੱਡ ਦੇ ਐੱਮ.ਡੀ. ਅਮਿਤ ਢਾਕਾ, ਜਨਰਲ ਮੈਨੇਜਰ ਹਰਮਿੰਦਰ ਸਿੰਘ ਸੰਧੂ, ਰੇਨੂ ਧਰ ਤੇ ਸੰਜੀਵ ਸ਼ਰਮਾ ਵੀ ਹਾਜ਼ਰ ਸਨ।

Tags: New OrdersPunjab Government
Previous Post

ਪਟਨਾ ਸਾਹਿਬ ਵਿਵਾਦ ‘ਤੇ ਜਥੇਦਾਰ ਦਾ ਅਹਿਮ ਫੈਸਲਾ

Next Post

MCD Election 2022 Result: AAP ਤੇ BJP ’ਚ ਫਸਵੀਂ ਟੱਕਰ, ਵੇਖੋ ਕੌਣ ਚੱਲ ਰਿਹਾ ਅੱਗੇ !

Next Post
MCD Election 2022 Result: AAP ਤੇ BJP ’ਚ ਫਸਵੀਂ ਟੱਕਰ, ਵੇਖੋ ਕੌਣ ਚੱਲ ਰਿਹਾ ਅੱਗੇ !

MCD Election 2022 Result: AAP ਤੇ BJP ’ਚ ਫਸਵੀਂ ਟੱਕਰ, ਵੇਖੋ ਕੌਣ ਚੱਲ ਰਿਹਾ ਅੱਗੇ !

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers