2015 ‘ਚ ਵਾਪਰੇ ਕੋਟਕਪੂਰਾ ਗੋਲੀਕਾਂਡ ਦੇ ਸਬੰਧ ਵਿਚ ਏਡੀਜੀਪੀ ਐਲ.ਕੇ. ਯਾਦਵ ਦੀ ਅਗਵਾਈ ਵਾਲੀ ਸਿੱਟ ਵਲੋਂ ਨਾਮਜ਼ਦ ਕੀਤੇ ਗਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅੱਜ ਫਰੀਦਕੋਟ ਦੀ ਅਦਾਲਤ ਵਿਚ ਪਹਿਲੀ ਵਾਰ ਪੇਸ਼ੀ ਭੁਗਤਾਉਣ ਲਈ ਪਹੁੰਚੇ। ਇਸ ਮੌਕੇ ਅਕਾਲੀ ਦਲ ਦੇ ਵਰਕਰਾਂ ਦਾ ਅਦਾਲਤ ਬਾਹਰ ਭਾਰੀ ਇਕੱਠ ਵੇਖਣ ਨੂੰ ਮਿਲਿਆ ਹੈ। ਹਾਲਾਂਕਿ, ਦੋਵਾਂ ਨੂੰ ਇਸ ਮਾਮਲੇ ਵਿਚ ਅਗਾਊਂ ਜ਼ਮਾਨਤ ਮਿਲੀ ਹੋਈ ਹੈ, ਇਸ ਲਈ ਉਹ ਜਮਾਨਤੀ ਬੌਂਡ ਭਰ ਕੇ ਬਾਹਰ ਆਏ।

ਦਸਣਯੋਗ ਹੈ ਕਿ ਕੋਟਕਪੂਰਾ ਗੋਲੀਕਾਂਡ ਦੇ ਸਬੰਧ ਵਿਚ ਬਾਦਲ ਪਿਓ-ਪੁੱਤ ‘ਤੇ ਕਥਿਤ ਸਾਜ਼ਿਸ਼ ਰਚਣ ਦਾ ਦੋਸ਼ ਹੈ। ਜਾਂਚ ਟੀਮ ਨੇ 24 ਫਰਵਰੀ ਨੂੰ ਅਦਾਲਤ ਵਿਚ ਬਾਦਲਾਂ ਸਣੇ 6 ਵਿਅਕਤੀਆਂ ਖ਼ਿਲਾਫ਼ ਚਲਾਨ ਪੇਸ਼ ਕੀਤਾ ਸੀ। ਅਦਾਲਤ ਨੇ ਸਾਬਕਾ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਨੂੰ ਵੀਰਵਾਰ 23 ਮਾਰਚ ਨੂੰ ਅਦਾਲਤ ਵਿਚ ਪੇਸ਼ ਹੋਣ ਵਾਸਤੇ ਸੰਮਨ ਜਾਰੀ ਕੀਤੇ ਸਨ। ਜਿਸ ਸਦਕਾ ਅੱਜ ਉਹ ਪੇਸ਼ੀ ਭਗਤਾਉਣ ਲਈ ਫਰੀਦਕੋਟ ਅਦਾਲਤ ਵਿਚ ਪਹੁੰਚੇ।
