RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਬਰਖ਼ਾਸਤ ਕੀਤੇ ਗਏ ਪੁਲਿਸ ਅਫ਼ਸਰ ਰਾਜਜੀਤ ਸਿੰਘ ਹੁੰਦਲ ਖਿਲਾਫ਼ ਵਿਜੀਲੈਂਸ ਨੇ ਦਰਜ ਕੀਤਾ ਮਾਮਲਾ

ਬਰਖ਼ਾਸਤ ਕੀਤੇ ਗਏ ਪੁਲਿਸ ਅਫ਼ਸਰ ਰਾਜਜੀਤ ਸਿੰਘ ਹੁੰਦਲ ਖਿਲਾਫ਼ ਵਿਜੀਲੈਂਸ ਨੇ ਦਰਜ ਕੀਤਾ ਮਾਮਲਾ

Jass Grewal by Jass Grewal
April 21, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਡਰੱਗ ਮਾਮਲੇ ‘ਚ ਬਰਖ਼ਾਸਤ ਕੀਤੇ ਗਏ ਪੁਲਿਸ ਅਫ਼ਸਰ ਰਾਜਜੀਤ ਸਿੰਘ ਦੀਆਂ ਮੁਸ਼ਕਿਲਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ। ਨੌਕਰੀ ਤੋਂ ਬਰਖ਼ਾਸਤ ਕੀਤੇ ਗਏ ਪੰਜਾਬ ਪੁਲਸ ਦੇ ਅਫ਼ਸਰ ਰਾਜਜੀਤ ਸਿੰਘ ਹੁੰਦਲ ਖ਼ਿਲਾਫ਼ ਵਿਜੀਲੈਂਸ ਬਿਊਰੋ ਨੇ ਵੀ ਮਾਮਲਾ ਦਰਜ ਕਰ ਲਿਆ ਹੈ। ਪੰਜਾਬ ਵਿਜੀਲੈਂਸ ਬਿਊਰੋ ਹੁਣ ਰਾਜਜੀਤ ਸਿੰਘ ਹੁੰਦਲ ਦੀਆਂ ਸਾਰੀਆਂ ਚੱਲ ਅਤੇ ਅਚੱਲ ਸੰਪਤੀਆਂ ਦੀ ਜਾਂਚ ਕਰੇਗੀ ਅਤੇ ਉਨ੍ਹਾਂ ਦੀ ਮਾਰਕਿਟ ਵੈਲਿਊ ਦੇ ਹਿਸਾਬ ਨਾਲ ਹੁੰਦਲ ਵਲੋਂ ਬਣਾਈ ਗਈ ਜਾਇਦਾਦ ਦਾ ਬਿਓਰਾ ਤਿਆਰ ਕੀਤਾ ਜਾਵੇਗਾ। ਪੰਜਾਬ ਸਰਕਾਰ ਨੂੰ ਸ਼ੰਕਾ ਹੈ ਕਿ ਨੌਕਰੀ ਤੋਂ ਬਰਖ਼ਾਸਤ ਇੰਸਪੈਕਟਰ ਇੰਦਰਜੀਤ ਸਿੰਘ ਦੇ ਨਾਲ ਮਿਲ ਕੇ ਏ. ਆਈ. ਜੀ. ਰਾਜਜੀਤ ਸਿੰਘ ਹੁੰਦਲ ਵਲੋਂ ਜੋ ਰੈਕੇਟ ਚਲਾਇਆ ਜਾ ਰਿਹਾ ਸੀ, ਉਸ ਰਾਹੀਂ ਕੀਤੀ ਗਈ ਕਾਲੀ ਕਮਾਈ ਨੂੰ ਸੰਪਤੀਆਂ ‘ਚ ਨਿਵੇਸ਼ ਕੀਤਾ ਗਿਆ। ਵਿਜੀਲੈਂਸ ਬਿਊਰੋ ਵਲੋਂ ਰਾਜਜੀਤ ਸਿੰਘ ਹੁੰਦਲ ਦੀ ਸੰਪਤੀ ਬਣਾਉਣ ‘ਚ ਜਲੰਧਰ ਦੇ ਵੱਡੇ ਹੋਟਲ ਕਾਰੋਬਾਰੀ ਦੀ ਭੂਮਿਕਾ ਵੀ ਜਾਂਚੀ ਜਾਵੇਗੀ। ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਐੱਸ. ਆਈ. ਟੀ. ਵਲੋਂ ਦਿੱਤੀ ਗਈ ਰਿਪੋਰਟ ‘ਚ ਦਰਜ ਰਾਜਜੀਤ ਸਿੰਘ ਹੁੰਦਲ ਦੀ ਕਰੋੜਾਂ ਰੁਪਏ ਦੀ ਜਾਇਦਾਦ ਦੇ ਸਬੰਧ ‘ਚ ਦਰਜ ਕੀਤਾ ਗਿਆ ਹੈ।

ਦਸ ਦਈਏ ਕਿ ਵਿਜੀਲੈਂਸ ਨੇ ਰਾਜਜੀਤ ਸਿੰਘ ਖਿਲਾਫ਼ ਕਾਰਵਾਈ ਵਿੱਢ ਦਿੱਤੀ ਹੈ। ਪੰਜਾਬ ਸਰਕਾਰ ਨੇ ਬੀਤੇ ਕੁਝ ਦਿਨ ਪਹਿਲਾਂ ਵਿਜੀਲੈਂਸ ਨੂੰ ਜਾਂਚ ਲਈ ਚਿੱਠੀ ਲਿਖੀ ਸੀ। ਇੰਨਾ ਹੀ ਨਹੀਂ ਰਾਜਜੀਤ ਸਿੰਘ ਖਿਲਾਫ਼ ਕਾਰਵਾਈ ਦਾ ਐਲਾਨ ਹੋਣ ਤੋਂ ਬਾਅਦ ਉਹ ਗਾਇਬ ਹੋ ਗਿਆ ਹੈ ਜਿਸ ਕਾਰਨ ਹੁਣ ਉਹਨਾਂ ਖਿਲਾਫ਼ ਲੁੱਕ ਆਊਟ ਨੋਟਿਸ ਵੀ ਜਾਰੀ ਕੀਤਾ ਜਾ ਚੁੱਕਾ ਹੈ।

ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਗਾ ਦੇ ਸਾਬਕਾ ਅਧਿਕਾਰੀ ਰਾਜਜੀਤ ਸਿੰਘ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਸੀ। ਸੋਸ਼ਲ ਮੀਡੀਆ ‘ਤੇ ਇਸ ਦੀ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਸੀ ਕਿ ਸੀਲਬੰਦ ਲਿਫ਼ਾਫਿਆਂ ਦੀਆਂ ਰਿਪੋਰਟਾਂ ਨੂੰ ਘੋਖਣ ਮਗਰੋਂ ਪੀ. ਪੀ. ਐੱਸ. ਅਧਿਕਾਰੀ ਰਾਜਜੀਤ ਸਿੰਘ ਨੂੰ ਡਰੱਗ ਤਸਕਰੀ ‘ਚ ਨਾਮਜ਼ਦ ਕਰਦੇ ਹੋਏ ਤੁਰੰਤ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਂਦਾ ਹੈ।

Previous Post

NRIs ਲਈ ਮਾਨ ਸਰਕਾਰ ਦਾ ਉਪਰਾਲਾ, ਸ਼ਿਕਾਇਤਾਂ ਦੂਰ ਕਰਨ ਲਈ 2 ਵਟਸਐਪ ਨੰਬਰ ਜਾਰੀ

Next Post

ਆਖਿਰ ਕਿਉਂ ਅੱਜ ਵਿਜੀਲੈਂਸ ਅੱਗੇ ਪੇਸ਼ ਨਹੀਂ ਹੋਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ?

Next Post
“ਸਰਕਾਰ ਮੁਗਲਾਂ ਨਾਲੋਂ ਵੀ ਮਾੜਾ ਵਿਵਹਾਰ ਕਰ ਰਹੀ”, ਸਾਬਕਾ ਸੀ.ਐਮ. ਚੰਨੀ ਨੇ ਮੁੜ ਘੇਰੀ ਪੰਜਾਬ ਸਰਕਾਰ

ਆਖਿਰ ਕਿਉਂ ਅੱਜ ਵਿਜੀਲੈਂਸ ਅੱਗੇ ਪੇਸ਼ ਨਹੀਂ ਹੋਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ?

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers