ਪੰਜਾਬ ਸਰਕਾਰ ਵੱਲੋਂ ਅੱਜ ਜਿਨ੍ਹਾਂ 9 IAS ਅਤੇ PCS ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ ਵਿੱਚ ਬਾਘਾਪੁਰਾਣਾ ਦੇ ਐੱਸ.ਡੀ.ਐੱਮ. (SDM) ਬਬਨਦੀਪ ਸਿੰਘ ਵਾਲੀਆ ਦਾ ਨਾਂ ਵੀ ਸ਼ਾਮਲ ਹੈ। ਬਬਨਦੀਪ ਸਿੰਘ ਨੇ ਪਿਛਲੇ ਦਿਨੀਂ ਮੁੱਖ ਸਕੱਤਰ ਨੂੰ ਸ਼ਿਕਾਇਤ ਕੀਤੀ ਸੀ ਕਿ ਉਨ੍ਹਾਂ ਦੇ ਏ.ਡੀ.ਸੀ. (ADC) ਵੱਲੋਂ ਪੰਚਾਇਤ ਸਮਿਤੀ ਚੋਣਾਂ ਵਿੱਚ ਖ਼ਾਸ ਉਮੀਦਵਾਰਾਂ ਨੂੰ ਜਿਤਾਉਣ ਲਈ ਦਬਾਅ ਪਾਇਆ ਜਾ ਰਿਹਾ ਹੈ।
ਬਬਨਦੀਪ ਸਿੰਘ ਦਾ ਇਹ ਸ਼ਿਕਾਇਤ ਪੱਤਰ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋਇਆ ਸੀ, ਜਿਸ ‘ਤੇ ਹਾਈ ਕੋਰਟ ਨੇ ਸਖ਼ਤ ਨਾਰਾਜ਼ਗੀ ਜ਼ਾਹਿਰ ਕੀਤੀ ਸੀ। ਅਦਾਲਤ ਨੇ ਪੁੱਛਿਆ ਕਿ ਇੱਕ ਸੰਵੇਦਨਸ਼ੀਲ ਸਰਕਾਰੀ
ਪੱਤਰ ਜਨਤਕ ਕਿਵੇਂ ਹੋਇਆ?
, ਨਾ ਕਿ ਇਸ ਤਰ੍ਹਾਂ ਜਨਤਕ ਕਰਨਾ। ਅਦਾਲਤ ਨੇ ਇਸ ਕਾਰਜਪ੍ਰਣਾਲੀ ‘ਤੇ ਅਸੰਤੁਸ਼ਟੀ ਜਤਾਈ।
ਨਵੀਂ ਨਿਯੁਕਤੀ
ਹਾਈ ਕੋਰਟ ਦੀਆਂ ਤਿੱਖੀਆਂ ਟਿੱਪਣੀਆਂ ਤੋਂ ਬਾਅਦ ਰਾਜ ਸਰਕਾਰ ਨੇ ਬਬਨਦੀਪ ਸਿੰਘ ਨੂੰ ਐੱਸ.ਡੀ.ਐੱਮ. ਬਾਘਾਪੁਰਾਣਾ ਦੇ ਅਹੁਦੇ ਤੋਂ ਹਟਾ ਕੇ ਹੁਣ ਮੁੱਖ ਮੰਤਰੀ ਫੀਲਡ ਅਫ਼ਸਰ, ਫ਼ਾਜ਼ਿਲਕਾ ਵਜੋਂ ਤਾਇਨਾਤ ਕਰ ਦਿੱਤਾ ਹੈ।
ਮਾਮਲਾ ਕੀ ਸੀ?
ਇਹ ਮਾਮਲਾ ਉਦੋਂ ਭਖਿਆ ਜਦੋਂ ਪੰਚਾਇਤ ਸਮਿਤੀ ਦੇ 15 ਮੈਂਬਰਾਂ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ। ਉਨ੍ਹਾਂ ਇਲਜ਼ਾਮ ਲਾਇਆ ਕਿ 17 ਮਾਰਚ ਨੂੰ ਚੋਣਾਂ ਦੌਰਾਨ ਉਨ੍ਹਾਂ ਨੂੰ ਬੀ.ਡੀ.ਪੀ.ਓ. (BDPO) ਦਫ਼ਤਰ ਵਿੱਚ ਕਥਿਤ ਤੌਰ ‘ਤੇ ਬੰਧਕ ਬਣਾ ਲਿਆ ਗਿਆ ਸੀ। ਸੁਣਵਾਈ ਦੌਰਾਨ ਐੱਸ.ਡੀ.ਐੱਮ. ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਨੇ ਉਹ ਸ਼ਿਕਾਇਤ ਪੱਤਰ ਦਬਾਅ ਹੇਠ ਲਿਖਿਆ ਸੀ।
