RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਬਾਦਲਾਂ ਦੀਆਂ ਬੱਸਾਂ ਚੰਡੀਗੜ੍ਹ ‘ਚ ਬੈਨ, ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਫੈਸਲਾ

ਬਾਦਲਾਂ ਦੀਆਂ ਬੱਸਾਂ ਚੰਡੀਗੜ੍ਹ 'ਚ ਬੈਨ, ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਫੈਸਲਾ

Jass Grewal by Jass Grewal
December 13, 2022
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇੱਕ ਹੋਰ ਅਹਿਮ ਫ਼ੈਸਲਾ ਲੈਂਦਿਆਂ ਪ੍ਰਾਈਵੇਟ ਬੱਸ ਮਾਫ਼ੀਆ ਨੂੰ ਪੰਜਾਬ ਵਿੱਚੋਂ ਜੜ੍ਹੋਂ ਖ਼ਤਮ ਕਰਨ ਲਈ ਇੰਟਰ-ਸਟੇਟ ਰੂਟਾਂ ‘ਤੇ ਬਾਦਲ ਪਰਿਵਾਰ ਅਤੇ ਵੱਡੇ ਬੱਸ ਆਪ੍ਰੇਟਰਾਂ ਦੀਆਂ ਨਿੱਜੀ ਬੱਸਾਂ ਦਾ ਏਕਾਧਿਕਾਰ ਖ਼ਤਮ ਕਰ ਦਿੱਤਾ ਹੈ।

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਬਾਦਲ ਪਰਿਵਾਰ ਨੇ 2007 ਤੋਂ 2017 ਦੀਆਂ ਆਪਣੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਆਪਣੇ ਨਿੱਜੀ ਕਾਰੋਬਾਰ ਚਲਾਉਣ ਦੀ ਸੌੜੀ ਨੀਤੀ ਤਹਿਤ ਸਕੀਮਾਂ ਬਣਾਈਆਂ ਜਿਸ ਵਿੱਚ ਉਨ੍ਹਾਂ ਤੋਂ ਬਾਅਦ ਦੀ ਕਾਂਗਰਸ ਸਰਕਾਰ ਨੇ ਵੀ ਬਾਦਲਾਂ ਦੇ ਟਰਾਂਸਪੋਰਟ ਕਾਰੋਬਾਰ ਚਲਾਉਣ ਵਿੱਚ ਮਦਦ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਇਸੇ ਮਨਸ਼ੇ ਤਹਿਤ ‘ਪੰਜਾਬ ਟਰਾਂਸਪੋਰਟ ਸਕੀਮ-2018’ ਬਣਾਈ ਗਈ ਜਿਸ ਵਿੱਚ ਸਟੇਟ ਸ਼ੇਅਰ ਘਟਾ ਕੇ ਵੱਡੇ ਬੱਸ ਆਪ੍ਰੇਟਰਾਂ ਨੂੰ ਫ਼ਾਇਦਾ ਤਾਂ ਪਹੁੰਚਾਇਆ ਹੀ ਗਿਆ ਜਿਸ ਦਾ ਸਿੱਧਾ ਫ਼ਾਇਦਾ ਬਾਦਲ ਪਰਿਵਾਰ ਨੂੰ ਮਿਲਿਆ, ਸਗੋਂ ਚੰਡੀਗੜ੍ਹ ਵਿੱਚ ਬਾਦਲ ਪਰਿਵਾਰ ਦੀਆਂ ਬੱਸਾਂ ਦਾ ਦਾਖ਼ਲਾ ਬਾਦਸਤੂਰ ਜਾਰੀ ਰਿਹਾ। ਇਸ ਨਾਲ ਸਰਕਾਰੀ ਖ਼ਜ਼ਾਨੇ ਨੂੰ ਵੱਡੀ ਪੱਧਰ ‘ਤੇ ਢਾਹ ਲਾਈ ਲਗਦੀ ਰਹੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ “ਪੰਜਾਬ ਟਰਾਂਸਪੋਰਟ ਸਕੀਮ-2018” ਵਿੱਚ ਸੋਧ ਕਰਕੇ ਇਸ ਨੂੰ “ਪੰਜਾਬ ਟਰਾਂਸਪੋਰਟ (ਸੋਧ) ਸਕੀਮ-2022” ਕਰ ਦਿੱਤਾ ਗਿਆ ਹੈ। ਸਕੀਮ ਦੇ ਕਲਾਜ-3 ਦੀ ਲੜੀ ਨੰਬਰ-ਬੀ ਵਿੱਚ ਤਰਮੀਮ ਨਾਲ ਹੁਣ 100 ਫ਼ੀਸਦੀ ਸ਼ੇਅਰ ਨਾਲ ਸਿਰਫ਼ ਸੂਬਾ ਸਰਕਾਰ ਦੀਆਂ ਬੱਸਾਂ ਹੀ ਚੰਡੀਗੜ੍ਹ ਵਿੱਚ ਦਾਖ਼ਲ ਹੋ ਸਕਣਗੀਆਂ। ਉਨ੍ਹਾਂ ਦੱਸਿਆ ਕਿ ਅੰਤਰ-ਰਾਜੀ ਰੂਟਾਂ ‘ਤੇ 39 ਜਾਂ ਇਸ ਤੋਂ ਵੱਧ ਸਵਾਰੀਆਂ ਦੀ ਸਮਰੱਥਾ ਵਾਲੀਆਂ ਏਅਰ-ਕੰਡੀਸ਼ਨਡ ਸਟੇਜ ਕੈਰਿਜ ਬੱਸਾਂ ਸਿਰਫ਼ ਸਟੇਟ ਟਰਾਂਸਪੋਰਟ ਅੰਡਰਟੇਕਿੰਗਜ਼ ਵੱਲੋਂ ਹੀ ਹਰ ਸ਼੍ਰੇਣੀ ਵਿੱਚ ਉਨ੍ਹਾਂ ਦੇ ਸਮੁੱਚੇ ਸ਼ੇਅਰ ਵਿੱਚੋਂ ਹੀ ਚਲਾਈਆਂ ਜਾਣਗੀਆਂ। ਟਰਾਂਸਪੋਰਟ ਮੰਤਰੀ ਨੇ ਦੋਸ਼ ਲਾਇਆ ਕਿ ਬਾਦਲ ਪਰਿਵਾਰ ਆਪਣੇ ਨਿੱਜ ਲਈ ਖ਼ਜ਼ਾਨੇ ਨੂੰ ਨਿਰੰਤਰ ਖੋਰਾ ਲਾਉਂਦਾ ਰਿਹਾ ਅਤੇ ਆਪਣੇ ਤੇ ਆਪਣੇ ਸਾਥੀਆਂ ਦੇ ਕਾਰੋਬਾਰ ਨੂੰ ਵਧਾਉਣ ਲਈ ਮਨਮਰਜ਼ੀ ਦੀਆਂ ਸਕੀਮਾਂ ਬਣਾਉਂਦਾ ਰਿਹਾ ਪਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ, ਸਰਕਾਰੀ ਖ਼ਜ਼ਾਨੇ ਦੀ ਕੀਮਤ ‘ਤੇ ਬਾਦਲਾਂ ਦੇ ਸੌੜੇ ਹਿੱਤਾਂ ਦੀ ਪੂਰਤੀ ਨਹੀਂ ਹੋਣ ਦੇਵੇਗੀ।

Tags: Cabinet MinisterPunjab Government
Previous Post

ਸਿਆਸਤ ’ਚ ਪੈਰ ਧਰਨਗੇ ਸਿੱਧੂ ਮੂਸੇਵਾਲਾ ਦੇ ਪਿਤਾ, ਦਿੱਤੇ ਸੰਕੇਤ!

Next Post

ਮੁੜ ਮੰਡਰਾ ਰਿਹਾ ਅੱਤਵਾਦੀ ਹਮਲੇ ਦਾ ਡਰ, ਥਾਣਿਆਂ ਲਈ ਜਾਰੀ ਹੋਏ ਸਖ਼ਤ ਹੁਕਮ

Next Post
ਮੁੜ ਮੰਡਰਾ ਰਿਹਾ ਅੱਤਵਾਦੀ ਹਮਲੇ ਦਾ ਡਰ, ਥਾਣਿਆਂ ਲਈ ਜਾਰੀ ਹੋਏ ਸਖ਼ਤ ਹੁਕਮ

ਮੁੜ ਮੰਡਰਾ ਰਿਹਾ ਅੱਤਵਾਦੀ ਹਮਲੇ ਦਾ ਡਰ, ਥਾਣਿਆਂ ਲਈ ਜਾਰੀ ਹੋਏ ਸਖ਼ਤ ਹੁਕਮ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers