RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੇਸ਼

ਬੇਅਦਬੀ ਦੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਦੇਣ ਵਾਲੇ ਬਿੱਲ ਸਬੰਧੀ ਸੀ.ਐਮ. ਮਾਨ ਦੀ ਗ੍ਰਹਿ ਮੰਤਰੀ ਸ਼ਾਹ ਨੂੰ ਚਿੱਠੀ

ਬੇਅਦਬੀ ਦੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਦੇਣ ਵਾਲੇ ਬਿੱਲ ਸਬੰਧੀ ਸੀ.ਐਮ. ਮਾਨ ਦੀ ਗ੍ਰਹਿ ਮੰਤਰੀ ਸ਼ਾਹ ਨੂੰ ਚਿੱਠੀ

Jass Grewal by Jass Grewal
May 29, 2023
in ਦੇਸ਼, ਪੰਜਾਬ, ਰਾਜਨੀਤੀ
0 0
0
10 ਜੂਨ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਲੁਆਈ, ਨਾਲ ਹੀ ਸੀ.ਐਮ. ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ

ਬੇਅਦਬੀ ਦੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਦੇਣ ਵਾਲੇ ਬਿੱਲ ਸਬੰਧੀ ਪੰਜਾਬ ਦੇ ਸੀ.ਐਮ. ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਕ ਚਿੱਠੀ ਲਿਖੀ ਹੈ। ਇਸ ਪੱਤਰ ਵਿੱਚ ਸੀ.ਐਮ. ਮਾਨ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਬੇਅਦਬੀ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਸਜ਼ਾ ਦੇਣ ਬਾਰੇ ਵਿਵਸਥਾਵਾਂ ਵਿੱਚ ਸੋਧ ਕੀਤੀ ਜਾਵੇ। ਸੀਐਮ ਮਾਨ ਨੇ ਇਹ ਵੀ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਿੱਖਾਂ ਵੱਲੋਂ ਪਵਿੱਤਰ ਗ੍ਰੰਥ ਮੰਨਿਆ ਗਿਆ ਹੈ ਅਤੇ ਇਸ ਦਾ ਸਨਮਾਨ ਵੀ ਕੀਤਾ ਜਾਂਦਾ ਹੈ।

ਦਸ ਦਈਏ ਕਿ ਪੰਜਾਬ ਸਰਕਾਰ ਨੇ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਉਮਰ ਕੈਦ ਦੀ ਵਿਵਸਥਾ ਕਰਨ ਵਾਲੇ 2 ਬਿੱਲ ਪਾਸ ਕਰਕੇ ਰਾਸ਼ਟਰਪਤੀ ਦੀ ਪ੍ਰਵਾਨਗੀ ਲਈ ਭੇਜ ਦਿੱਤੇ ਸੀ ਪਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਹਾਲ ਹੀ ‘ਚ ਪੰਜਾਬ ਸਰਕਾਰ ਨੂੰ ਜਵਾਬੀ ਪੱਤਰ ਲਿਖ ਕੇ ਕਿਹਾ ਹੈ ਕਿ ਪਾਸ ਕੀਤੇ ਬਿੱਲਾਂ ‘ਚ ਬੇਅਦਬੀ ਦੀਆਂ ਘਟਨਾਵਾਂ ਵਿੱਚ ਸਜ਼ਾ ਵਿਵਸਥਾ ਕੁਝ ਜ਼ਿਆਦਾ ਜਾਪਦਾ ਹੈ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਹੈ ਕਿ ਬੇਅਦਬੀ ਦੇ ਮਾਮਲੇ ਵਿੱਚ ਪੰਜ ਸਾਲ ਪਹਿਲਾਂ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਦੋਵੇਂ ਬਿੱਲਾਂ ਨੂੰ ਮਨਜ਼ੂਰੀ ਦਿੱਤੀ ਜਾਵੇ।

ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਫਿਰਕੂ ਸਦਭਾਵਨਾ ਕਾਇਮ ਰੱਖਣਾ ਬਹੁਤ ਜ਼ਰੂਰੀ ਹੈ ਅਤੇ ਇਸ ਦੇ ਲਈ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਦੀ ਵਿਵਸਥਾ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਉਹ ਫਿਰ ਬੇਨਤੀ ਕਰਦੇ ਹਨ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਬਿੱਲਾਂ ’ਤੇ ਰਾਸ਼ਟਰਪਤੀ ਦੇ ਦਸਤਖਤ ਜਲਦੀ ਤੋਂ ਜਲਦੀ ਕਰਵਾ ਦਿੱਤੇ ਜਾਣ।

 

Previous Post

ਐਕਸ਼ਨ ਮੋਡ ’ਚ ਪੰਜਾਬ ਦੇ ਕੈਬਨਿਟ ਮੰਤਰੀ, ਤੜਕਸਾਰ ਦਫ਼ਤਰਾਂ ‘ਚ ਮਾਰਿਆ ਛਾਪਾ

Next Post

ਲੋਕਾਂ ਨੂੰ ਖੱਜਲ-ਖੁਆਰੀ ਤੋਂ ਨਿਜ਼ਾਤ ਦਿਵਾਉਣ ਲਈ ਮਾਨ ਸਰਕਾਰ ਦਾ ਵੱਡਾ ਕਦਮ, ਆਨਲਾਈਨ ਕਰਨ ਜਾ ਰਹੀ ਸਾਰੇ ਰਿਕਾਰਡ

Next Post
ਲੋਕਾਂ ਨੂੰ ਖੱਜਲ-ਖੁਆਰੀ ਤੋਂ ਨਿਜ਼ਾਤ ਦਿਵਾਉਣ ਲਈ ਮਾਨ ਸਰਕਾਰ ਦਾ ਵੱਡਾ ਕਦਮ, ਆਨਲਾਈਨ ਕਰਨ ਜਾ ਰਹੀ ਸਾਰੇ ਰਿਕਾਰਡ

ਲੋਕਾਂ ਨੂੰ ਖੱਜਲ-ਖੁਆਰੀ ਤੋਂ ਨਿਜ਼ਾਤ ਦਿਵਾਉਣ ਲਈ ਮਾਨ ਸਰਕਾਰ ਦਾ ਵੱਡਾ ਕਦਮ, ਆਨਲਾਈਨ ਕਰਨ ਜਾ ਰਹੀ ਸਾਰੇ ਰਿਕਾਰਡ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers