ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਗਿੱਦੜਬਾਹਾ ਹਲਕੇ ‘ਚ ਪੈਂਦੇ ਪਿੰਡ ਭੂੰਦੜ ਵਿਖੇ ਦੇਰ ਸ਼ਾਮ ਕਰੀਬ ਅੱਠ ਵਜੇ ਇਕ ਡੇਰਾ ਪ੍ਰੇਮੀ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ 2 ਅਣਪਛਾਤੇ ਵਿਅਕਤੀ ਉਨ੍ਹਾਂ ਦੀ ਕਰਿਆਨੇ ਦੀ ਦੁਕਾਨ ‘ਤੇ ਆਏ ਅਤੇ ਉਸ ਦੇ ਗੋਲੀ ਮਾਰ ਦਿੱਤੀ, ਜ਼ਖ਼ਮੀ ਹੋਏ ਚਰਨ ਦਾਸ ਪੁੱਤਰ ਨੀਲੂ ਰਾਮ ਨੂੰ ਗਿੱਦੜਬਾਹਾ ਦੇ ਹਸਪਤਾਲ ਵਿਖੇ ਲਿਜਾਇਆ ਗਿਆ | ਡਾਕਟਰਾਂ ਨੇ ਉਸ ਨੂੰ ਅੱਗੇ ਬਠਿੰਡਾ ਵਿਖੇ ਰੈਫਰ ਕਰ ਦਿੱਤਾ ਪਰ ਉੱਥੇ ਉਸ ਦੀ ਮੌਤ ਹੋ ਗਈ | ਜ਼ਿਕਰਯੋਗ ਹੈ ਕਿ ਪ੍ਰੇਮੀ ਚਰਨ ਦਾਸ ਅਤੇ ਉਸ ਦੀ ਭਰਜਾਈ ‘ਤੇ ਬੇਅਦਬੀ ਦੇ ਦੋਸ਼ਾਂ ਤਹਿਤ 2018 ਵਿਚ ਮਾਮਲਾ ਦਰਜ ਕੀਤਾ ਗਿਆ ਸੀ | ਇਸ ਸਮੇਂ ਪ੍ਰੇਮੀ ਚਰਨ ਦਾਸ ਜ਼ਮਾਨਤ ‘ਤੇ ਬਾਹਰ ਆਇਆ ਹੋਇਆ ਸੀ, ਅੱਜ ਅਣਪਛਾਤੇ ਵਿਅਕਤੀਆਂ ਨੇ ਘਟਨਾ ਨੂੰ ਅੰਜਾਮ ਦੇ ਦਿੱਤਾ | ਇਸ ਸੰਬੰਧੀ ਡੇਰੇ ਦੇ 45 ਮੈਂਬਰ ਹਰਚਰਨ ਸਿੰਘ ਦਾ ਕਹਿਣਾ ਹੈ ਕਿ ਇਸ ਵਿਅਕਤੀ ਦਾ ਡੇਰਾ ਸਿਰਸਾ ਨਾਲ 7 ਸਾਲ ਤੋਂ ਕੋਈ ਸਬੰਧ ਨਹੀਂ ਸੀ |
