RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਭਗਵੰਤ ਮਾਨ ਦੀ ਟਿੱਪਣੀ ਦਾ ਕੈਪਟਨ ਨੇ ਦਿੱਤਾ ਮੋੜਵਾਂ ਜਵਾਬ

ਭਗਵੰਤ ਮਾਨ ਦੀ ਟਿੱਪਣੀ ਦਾ ਕੈਪਟਨ ਨੇ ਦਿੱਤਾ ਮੋੜਵਾਂ ਜਵਾਬ

Jass Grewal by Jass Grewal
January 23, 2023
in ਪੰਜਾਬ, ਰਾਜਨੀਤੀ
0 0
0
ਭਗਵੰਤ ਮਾਨ ਦੀ ਟਿੱਪਣੀ ਦਾ ਕੈਪਟਨ ਨੇ ਦਿੱਤਾ ਮੋੜਵਾਂ ਜਵਾਬ

ਬੀਤੇ ਕੱਲ੍ਹ ਸੀ.ਐਮ. ਭਗਵੰਤ ਮਾਨ ਪਟਿਆਲਾ ਪਹੁੰਚੇ ਸਨ, ਇਸ ਦਰਮਿਆਨ ਪਟਿਆਲਾ ਦੇ ਵਿਕਾਸ ਦੇ ਮੁੱਦੇ ‘ਤੇ ਉਹਨਾਂ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਅਮਰਿੰਦਰ ਸਿੰਘ ‘ਤੇ ਅਸਿੱਧੇ ਤੌਰ ‘ਤੇ ਨਿਸ਼ਾਨਾ ਸਾਧਿਆ ਹੈ। ਮਾਨ ਨੇ ਕਿਹਾ ਕਿ ਮਹਾਰਾਜਿਆਂ ਦੇ ਸੱਤਾ ‘ਚ ਹੋਣ ਦੇ ਬਾਵਜੂਦ ਪਟਿਆਲਾ ਵਿਕਾਸ ਪੱਖੋਂ ਪਛੜ ਗਿਆ ਕਿਉਂਕਿ ਮਹਾਰਾਜਿਆਂ ਨੇ ਆਪਣੇ ਸੁਆਰਥ ਦਾ ਸਬੂਤ ਦਿੱਤਾ। ਨਾਲ ਹੀ ਉਹਨਾਂ ਨੇ ਕਿਹਾ ਸੀ ਕਿ ਸੱਤਾ ਵਿਚ ਰਹਿ ਕਿ ਮਹਿਲ ਤਾਂ ਰੰਗ ਰੋਗਨ ਕਰਵਾ ਲਏ ਪਰ ਸ਼ਹਿਰ ਦੀ ਸਾਰ ਨਹੀਂ ਲਈ।

ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ ਅਤੇ ਪਟਿਆਲਾ ਦੇ ਉਸ ਸਮੇਂ ਦੇ ਸ਼ਾਹੀ ਪਰਿਵਾਰ ਦੇ ਵੰਸ਼ਜ ਹਨ। ਮੁੱਖ ਮੰਤਰੀ ਮਾਨ ਨੇ ਪਟਿਆਲਾ ਵਿੱਚ 167 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਉਪਰੰਤ ਦੋਸ਼ ਲਾਇਆ ਕਿ ਹਾਕਮਾਂ ਨੇ ਸ਼ਹਿਰ ਦਾ ਵਿਕਾਸ ਕਰਨ ਦੀ ਬਜਾਏ ਆਪਣੇ ਮਹਿਲ ਸਜਾਏ ਹਨ। ਉਨ੍ਹਾਂ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਮਹਾਰਾਜੇ ਨੂੰ ਸੱਤਾ ਵਿਚ ਆਉਣ ਤੋਂ ਬਾਅਦ ਸ਼ਹਿਰ ਦੇ ਵਿਕਾਸ ਨਾਲੋਂ ਆਪਣੇ ਵਿਕਾਸ ਦੀ ਜ਼ਿਆਦਾ ਚਿੰਤਾ ਸੀ। ਸੀਐਮ ਮਾਨ ਨੇ ਕਿਹਾ ਕਿ ਭਾਵੇਂ ਪਟਿਆਲਾ ਨੂੰ ਬਾਗਾਂ ਦਾ ਸ਼ਹਿਰ ਕਿਹਾ ਜਾਂਦਾ ਹੈ ਪਰ ਪਿਛਲੇ ਕੁਝ ਸਾਲਾਂ ਤੋਂ ਸੱਤਾ ਵਿੱਚ ਬੈਠੇ ਲੋਕਾਂ ਦੀ ਬੇਰੁਖ਼ੀ ਕਾਰਨ ਇਸ ਸ਼ਹਿਰ ਦੀ ਚਮਕ ਫਿੱਕੀ ਪੈ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਹਾਕਮ ਪਟਿਆਲਾ ਦੇ ਵਸਨੀਕ ਸ਼ਹਿਰ ਦੇ ਵਿਕਾਸ ਪ੍ਰਤੀ ਲਾਪਰਵਾਹ ਹਨ।

ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਨੇ ਭਗਵੰਤ ਮਾਨ ਦੇ ਦੋਸ਼ਾਂ ‘ਤੇ ਪਲਟਵਾਰ ਕਰਦੇ ਹੋਏ ਟਵੀਟ ਕੀਤਾ, ‘ਕਿੰਨੀ ਹੈਰਾਨੀ ਹੈ ਕਿ ਭਗਵੰਤ ਮਾਨ ਪਟਿਆਲਾ ਆ ਕੇ ਕਹਿੰਦਾ ਹੈ ਕਿ ਮੈਂ ਸ਼ਹਿਰ ਲਈ ਕੁਝ ਨਹੀਂ ਕੀਤਾ ਅਤੇ ਫਿਰ ਉਨ੍ਹਾਂ ਹੀ ਪ੍ਰੋਜੈਕਟਾਂ ਦਾ ਐਲਾਨ ਕਰਦਾ ਹੈ ਜੋ ਮੇਰੇ ਕਾਰਜਕਾਲ ਦੌਰਾਨ ਲਾਗੂ ਕੀਤੇ ਗਏ ਸਨ। 2015 ਵਿੱਚ ਸ਼ੁਰੂ ਕੀਤਾ ਸੀ ਅਤੇ ਜੋ ਕਿ ਮੁਕੰਮਲ ਹੋਣ ਦੇ ਨੇੜੇ ਹੈ ਕੀ ਮੁੱਖ ਮੰਤਰੀ ਦੱਸਣ ਕਿ ਉਨ੍ਹਾਂ ਨੇ ਸ਼ਹਿਰ ਜਾਂ ਸੂਬੇ ਨੂੰ ਕਿਹੜੇ-ਕਿਹੜੇ ਨਵੇਂ ਪ੍ਰੋਜੈਕਟ ਦਿੱਤੇ ਹਨ।

ਦੂਜੇ ਪਾਸੇ ਭਗਵੰਤ ਮਾਨ ਨੇ ਕਿਹਾ ਕਿ ਸ਼ਹਿਰ ਦੇ ਕਈ ਪ੍ਰਾਜੈਕਟ ਪਿਛਲੇ ਕਾਫੀ ਸਮੇਂ ਤੋਂ ਲਟਕ ਰਹੇ ਹਨ ਪਰ ਉਨ੍ਹਾਂ ਦੀ ਸਰਕਾਰ ਪਟਿਆਲਾ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਇਨ੍ਹਾਂ ਸਾਰੇ ਪ੍ਰਾਜੈਕਟਾਂ ਨੂੰ ਫਾਸਟ ਟਰੈਕ ਮੋਡ ‘ਤੇ ਪਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕੰਮ ਸਮੇਂ ਸਿਰ ਪੂਰਾ ਨਾ ਹੋਇਆ ਤਾਂ ਇਸ ਦੀ ਜ਼ਿੰਮੇਵਾਰੀ ਸਬੰਧਤ ਅਧਿਕਾਰੀਆਂ ਦੀ ਹੋਵੇਗੀ।

Tags: aam aadmi partyCaptain Amarinder SinghCM Bhagwant MannPatiala NewsPolitics NewsPunjab NewsStatement
Previous Post

ਮੋਹਾਲੀ ‘ਚ ‘ਸਕੂਲ ਆਫ ਐਮੀਨੈਂਸ’ ਦੀ ਸ਼ੁਰੂਆਤ, ਪੰਜਾਬ ਸਰਕਾਰ ਨੇ ਇਕ ਹੋਰ ਵਾਅਦਾ ਕੀਤਾ ਪੂਰਾ

Next Post

ਪੰਜਾਬ ’ਚ ਬਣਨ ਜਾ ਰਹੀ ਫ਼ਿਲਮ ਸਿਟੀ, CM ਭਗਵੰਤ ਮਾਨ ਦਾ ਐਲਾਨ

Next Post
ਪੰਜਾਬ ’ਚ ਬਣਨ ਜਾ ਰਹੀ ਫ਼ਿਲਮ ਸਿਟੀ, CM ਭਗਵੰਤ ਮਾਨ ਦਾ ਐਲਾਨ

ਪੰਜਾਬ ’ਚ ਬਣਨ ਜਾ ਰਹੀ ਫ਼ਿਲਮ ਸਿਟੀ, CM ਭਗਵੰਤ ਮਾਨ ਦਾ ਐਲਾਨ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers