ਟਰਾਂਸਪੋਰਟ ਟੈਂਡਰ ਘੁਟਾਲੇ ‘ਚ ਫਸੇ ਭਾਰਤ ਭੂਸ਼ਣ ਆਸ਼ੂ ਵੱਲੋਂ ਕੋਰਟ ‘ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਹੈ। ਮਾਮਲੇ ਦੀ ਸੁਣਵਾਈ 7 ਸਤੰਬਰ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਭਾਰਤ ਭੂਸ਼ਣ ਆਸ਼ੂ ਦਾ ਰਿਮਾਂਡ ਖ਼ਤਮ ਹੋਣ ’ਤੇ ਅਦਾਲਤ ਵੱਲੋਂ ਉਨ੍ਹਾਂ ਨੂੰ 14 ਦਿਨ ਦੀ ਨਿਆਇਕ ਹਿਰਾਸਤ ’ਚ ਭੇਜਿਆ ਗਿਆ ਸੀ। ਆਪਣੀ ਜ਼ਮਾਨਤ ਪਟੀਸ਼ਨ ’ਚ ਆਸ਼ੂ ਨੇ ਸਿਆਸੀ ਬਦਲਾਖ਼ੋਰੀ ਤਹਿਤ ਮਾਮਲੇ ’ਚ ਨਾਮਜ਼ਦ ਅਤੇ ਗ੍ਰਿਫ਼ਤਾਰ ਕੀਤੇ ਜਾਣ ਦੇ ਦੋਸ਼ ਲਗਾਏ ਹਨ ਅਤੇ ਕਿਹਾ ਹੈ ਕਿ ਉਨ੍ਹਾਂ ਖ਼ਿਲਾਫ਼ ਕੋਈ ਸਬੂਤ ਨਹੀਂ ਹੈ।
