RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਮਨਪ੍ਰੀਤ ਬਾਦਲ ਦੇ ਅਸਤੀਫ਼ੇ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ, “ਚੰਗਾ ਹੋਇਆ ਛੁਟਕਾਰਾ ਹੋ ਗਿਆ”

ਮਨਪ੍ਰੀਤ ਬਾਦਲ ਦੇ ਅਸਤੀਫ਼ੇ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ, “ਚੰਗਾ ਹੋਇਆ ਛੁਟਕਾਰਾ ਹੋ ਗਿਆ”

Jass Grewal by Jass Grewal
January 18, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਾਰਟੀ ‘ਚੋਂ ਅਸਤੀਫ਼ਾ ਦੇਣ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਬਿਆਨ ਸਾਹਮਣੇ ਆ ਚੁੱਕਾ ਹੈ। ਪ੍ਰਧਾਨ ਰਾਜਾ ਵੜਿੰਗ ਨੇ ਟਵੀਟ ਕਰਦਿਆਂ ਆਪਣੀ ਭੜਾਸ ਕੱਢੀ ਹੈ। ਰਾਜਾ ਵੜਿੰਗ ਨੇ ਟਵੀਟ ਕਰਦਿਆਂ ਲਿਖਿਆ ਕਿ ਚੰਗਾ ਹੋਇਆ ਛੁਟਕਾਰਾ ਹੋ ਗਿਆ।  ਉਨ੍ਹਾਂ ਤਿੱਖੇ ਸ਼ਬਦਾਂ ‘ਚ ਕਿਹਾ ਕਿ ਮਨਪ੍ਰੀਤ ਬਾਦਲ ਸੱਤਾ ਦੇ ਭੁੱਖੇ ਹਨ। ਜਦੋਂ ਉਨ੍ਹਾਂ ਨੇ ਕਾਂਗਰਸ ‘ਚ ਸ਼ਮੂਲੀਅਤ ਕੀਤੀ , ਉਸ ਵੇਲੇ ਉਹ ਜਾਣਦੇ ਸੀ ਕਿ ਪਾਰਟੀ ਜਿੱਤ ਰਹੀ ਹੈ। ਰਾਜਾ ਵੜਿੰਗ ਨੇ ਆਖਿਆ ਕਿ ਮਨਪ੍ਰੀਤ ਬਾਦਲ ਲਈ 5 ਸਾਲ ਸੱਤਾ ਤੋਂ ਬਾਹਰ ਰਹਿਣਾ ਬਹੁਤ ਔਖਾ ਸੀ। ਵੜਿੰਗ ਨੇ ਕਿਹਾ ਕਿ ਮਨਪ੍ਰੀਤ ਬਾਦਲ ਨੂੰ ਸ਼ਹਾਦਤ ਦਾ ਰੋਣਾ ਰੋਣ ਦੀ ਬਜਾਏ, ਕਾਂਗਰਸ ਨਾਲ ਕੀਤੇ ਧੋਖੇ ਦੀ ਮੁਆਫ਼ੀ ਮੰਗਣੀ ਚਾਹੀਦੀ ਹੈ।

ਨਾਲ ਹੀ ਉਹਨਾਂ ਇਕ ਹੋਰ ਟਵੀਟ ਕੀਤਾ ਜਿਸ ਵਿਚ ਉਹਨਾਂ ਲਿਖਿਆ ਕਿ ਕੋਈ ਵੀ ਮੀਰ ਜਾਫ਼ਰ ਕਦੇ ਵੀ ਅਜਿਹਾ ਬਾਦਸ਼ਾਹ ਬਣੇ ਰਹਿਣ ਲਈ ਨਹੀਂ ਉੱਠਿਆ, ਜਿਸ ਲਈ ਉਨ੍ਹਾਂ ਨੂੰ ਯਾਦ ਕੀਤਾ ਜਾਵੇ ਉਹਨਾਂ ਦੀ ਬਦਨਾਮੀ ਭਾਰਤ ਦੇ ਰਾਜਨੀਤਿਕ ਇਤਿਹਾਸ ਵਿੱਚ ਦਰਜ ਹੈ।

ਜ਼ਿਕਰਯੋਗ ਹੈ ਕਿ ਮਨਪ੍ਰੀਤ ਬਾਦਲ ਨੇ ਕਾਂਗਰਸ ’ਚੋਂ ਅਸਤੀਫ਼ਾ ਦੇ ਦਿੱਤਾ ਹੈ ਤੇ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਮਨਪ੍ਰੀਤ ਬਾਦਲ ਨੇ ਆਪਣਾ ਲੰਬਾ-ਚੌੜਾ ਅਸਤੀਫ਼ਾ ਰਾਹੁਲ ਗਾਂਧੀ ਨੂੰ ਭੇਜਿਆ। ਇਸ ਅਸਤੀਫ਼ੇ ਵਿਚ ਮਨਪ੍ਰੀਤ ਬਾਦਲ ਨੇ ਆਖਿਆ ਕਿ ਕਾਂਗਰਸ ਨੇ ਪਾਰਟੀ ਅਤੇ ਪੰਜਾਬ ਦੀ ਜ਼ਿੰਮੇਵਾਰੀ ਜਿਨ੍ਹਾਂ ਲੋਕਾਂ ਨੂੰ ਸੌਂਪੀ ਹੈ, ਉਨ੍ਹਾਂ ਨੇ ਕਾਂਗਰਸ ਨੂੰ ਜੋੜਨ ਦੀ ਬਜਾਏ ਸਗੋਂ ਹੋਰ ਤੋੜਿਆ ਹੈ। ਉਨ੍ਹਾਂ ਲੋਕਾਂ ਨੇ ਧੜੇਬੰਦੀ ਨੂੰ ਹੋਰ ਵਧਾਉਣ ਦਾ ਕੰਮ ਕੀਤਾ ਹੈ। ਮਨਪ੍ਰੀਤ ਨੇ ਕਿਹਾ ਹੈ ਕਿ ਉਹ ਅਸਤੀਫ਼ਾ ਦੇਣ ਲੱਗੇ ਬਹੁਤ ਉਦਾਸ ਹਨ।

Tags: Politics NewsPunjab Newspunjabi newsRaja WarringStatementTweet
Previous Post

ਵੱਡੀ ਖ਼ਬਰ: ਭਾਜਪਾ ‘ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਬਾਦਲ, ਕਾਂਗਰਸ ਦਾ ਛੱਡਿਆ ਪੱਲਾ

Next Post

ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ’ਤੇ ਹਮਲਾ, ਗਰਮਾਇਆ ਮਾਹੌਲ

Next Post
ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ’ਤੇ ਹਮਲਾ, ਗਰਮਾਇਆ ਮਾਹੌਲ

ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ’ਤੇ ਹਮਲਾ, ਗਰਮਾਇਆ ਮਾਹੌਲ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers