RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਮਸ਼ਹੂਰ ਪੰਜਾਬੀ ਗਾਇਕ ਦੀਆਂ ਵਧੀਆਂ ਮੁਸ਼ਕਿਲਾਂ, ਫਾਰਮ ਹਾਊਸ ਹੋਇਆ ਸੀਲ

ਮਸ਼ਹੂਰ ਪੰਜਾਬੀ ਗਾਇਕ ਦੀਆਂ ਵਧੀਆਂ ਮੁਸ਼ਕਿਲਾਂ, ਫਾਰਮ ਹਾਊਸ ਹੋਇਆ ਸੀਲ

Jass Grewal by Jass Grewal
November 30, 2022
in ਪੰਜਾਬ, ਮਨੋਰੰਜਨ
0 0
0
ਮਸ਼ਹੂਰ ਪੰਜਾਬੀ ਗਾਇਕ ਦੀਆਂ ਵਧੀਆਂ ਮੁਸ਼ਕਿਲਾਂ, ਫਾਰਮ ਹਾਊਸ ਹੋਇਆ ਸੀਲ

ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ( Daler Mehndi) ਦੀਆਂ ਮੁਸ਼ਕਿਲਾਂ ਇਕ ਵਾਰ ਫਿਰ ਵਧਦੀਆਂ ਵਿਖਾਈ ਦੇ ਰਹੀਆਂ ਹਨ। ਇਸ ਵਾਰ ਮਸ਼ਹੂਰ ਗਾਇਕ ਦੇ ਸੁਰਖੀਆਂ ‘ਚ ਆਉਣ ਦਾ ਕਾਰਨ ਉਸ ਦਾ ਗੀਤ ਨਹੀਂ ਸਗੋਂ ਹਰਿਆਣਾ ਦੇ ਗੁਰੂਗ੍ਰਾਮ ‘ਚ ਉਸ ਖਿਲਾਫ ਹੋਈ ਕਾਰਵਾਈ ਹੈ। ਦਰਅਸਲ, ਗੁਰੂਗ੍ਰਾਮ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਮੰਗਲਵਾਰ ਨੂੰ ਸੋਹਨਾ ਵਿੱਚ ਦਮਦਮਾ ਝੀਲ ਨੇੜੇ ਗਾਇਕ ਦਲੇਰ ਮਹਿੰਦੀ ਸਮੇਤ ਤਿੰਨ ਲੋਕਾਂ ਦੇ ਫਾਰਮ ਹਾਊਸ ਨੂੰ ਸੀਲ ਕਰ ਦਿੱਤਾ। ਨਗਰ ਯੋਜਨਾ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।

ਜ਼ਿਲ੍ਹਾ ਟਾਊਨ ਪਲਾਨਰ (ਡੀਟੀਪੀ) ਅਮਿਤ ਮਧੋਲੀਆ ਨੇ ਕਿਹਾ, ‘ਇਹ ਝੀਲ ਦੇ ਕੈਚਮੈਂਟ ਖੇਤਰ ਵਿੱਚ ਬਣਾਏ ਗਏ ਅਣਅਧਿਕਾਰਤ ਫਾਰਮ ਹਾਊਸ ਸਨ। ਇਨ੍ਹਾਂ ਤਿੰਨਾਂ ਫਾਰਮ ਹਾਊਸਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਇਹ ਅਰਾਵਲੀ ਰੇਂਜ ਵਿੱਚ ਬਿਨਾਂ ਕਿਸੇ ਇਜਾਜ਼ਤ ਦੇ ਬਣਾਏ ਗਏ ਸਨ। ਦੱਸ ਦੇਈਏ ਕਿ ਸੋਨੀਆ ਘੋਸ਼ ਬਨਾਮ ਹਰਿਆਣਾ ਰਾਜ ਵਿੱਚ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਦੇ ਹੁਕਮਾਂ ਤੋਂ ਬਾਅਦ ਪੁਲਿਸ ਦੀ ਮਦਦ ਨਾਲ ਤਿੰਨ ਫਾਰਮ ਹਾਊਸਾਂ ਦੇ ਖਿਲਾਫ ਇਹ ਮੁਹਿੰਮ ਚਲਾਈ ਗਈ ਹੈ।  ਕਾਰਵਾਈ ਦੌਰਾਨ ਥਾਣਾ ਸਦਰ ਸੋਹਾਣਾ ਦੇ ਥਾਣੇਦਾਰ ਦੀ ਅਗਵਾਈ ਹੇਠ ਪੁਲੀਸ ਦੀ ਟੀਮ ਉਥੇ ਤਾਇਨਾਤ ਸੀ। ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੇ ਸੰਪਰਕ ਕਰਨ ’ਤੇ ਦੱਸਿਆ ਕਿ ਜਿਨ੍ਹਾਂ ਤਿੰਨ ਫਾਰਮ ਹਾਊਸਾਂ ਨੂੰ ਸੀਲ ਕੀਤਾ ਗਿਆ ਹੈ, ਉਨ੍ਹਾਂ ਵਿੱਚੋਂ ਇੱਕ ਪੰਜਾਬੀ ਗਾਇਕ ਦਲੇਰ ਮਹਿੰਦੀ ਦਾ ਹੈ। ਇਹ ਫਾਰਮ ਹਾਊਸ ਕਰੀਬ ਡੇਢ ਏਕੜ ਰਕਬੇ ਵਿੱਚ ਬਣਿਆ ਹੈ।

ਦੱਸ ਦੇਈਏ ਕਿ ਦਲੇਰ ਮਹਿੰਦੀ ਇਸ ਤੋਂ ਪਹਿਲਾਂ ਵੀ ਕਈ ਵਾਰ ਵਿਵਾਦਾਂ ਵਿੱਚ ਆ ਚੁੱਕੇ ਹਨ। ਉਸ ਖ਼ਿਲਾਫ਼ ਸਾਲ 2003 ਵਿੱਚ ਕਬੂਤਰਬਾਜ਼ੀ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਗਿਆ ਸੀ। ਦਲੇਰ ਮਹਿੰਦੀ ‘ਤੇ ਭਰਾ ਸ਼ਮਸ਼ੇਰ ਨਾਲ ਮਿਲ ਕੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਗਰੁੱਪ ਚਲਾਉਣ ਦਾ ਦੋਸ਼ ਸੀ। ਇਸ ਰਾਹੀਂ ਉਹ 1998 ਤੋਂ 1999 ਦਰਮਿਆਨ 10 ਲੋਕਾਂ ਨੂੰ ਵਿਦੇਸ਼ ਲੈ ਗਿਆ ਅਤੇ ਉਨ੍ਹਾਂ ਨੂੰ ਉੱਥੇ ਛੱਡ ਗਿਆ। ਮਨੁੱਖੀ ਤਸਕਰੀ ਦੇ ਇਸ 19 ਸਾਲ ਪੁਰਾਣੇ ਕੇਸ ਵਿੱਚ ਪਟਿਆਲਾ ਦੀ ਹੇਠਲੀ ਅਦਾਲਤ ਨੇ ਵੀ ਦਲੇਰ ਮਹਿੰਦੀ ਨੂੰ ਦੋਸ਼ੀ ਕਰਾਰ ਦਿੱਤਾ ਸੀ। ਇਸ ਤੋਂ ਬਾਅਦ 16 ਮਾਰਚ 2018 ਨੂੰ ਉਸ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਗਈ ਸੀ।

Tags: Entertainment NewsPunjab NewsPunjabi Singer
Previous Post

ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਲੱਗੇਗੀ ਬ੍ਰੇਕ! ਮੋਦੀ ਸਰਕਾਰ ਨੇ ਪੰਜਾਬ ਸਰਕਾਰ ਦੀਆਂ ਵਧਾਈਆਂ ਮੁਸ਼ਕਿਲਾਂ

Next Post

ਸ਼੍ਰੋਮਣੀ ਅਕਾਲੀ ਦਲ ‘ਚ ਵੱਡਾ ਫੇਰਬਦਲ, ਪ੍ਰਕਾਸ਼ ਸਿੰਘ ਬਾਦਲ ਨੂੰ ਮਿਲੀ ਵੱਡੀ ਜ਼ਿੰਮੇਵਾਰੀ

Next Post
ਸ਼੍ਰੋਮਣੀ ਅਕਾਲੀ ਦਲ ‘ਚ ਵੱਡਾ ਫੇਰਬਦਲ, ਪ੍ਰਕਾਸ਼ ਸਿੰਘ ਬਾਦਲ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ ‘ਚ ਵੱਡਾ ਫੇਰਬਦਲ, ਪ੍ਰਕਾਸ਼ ਸਿੰਘ ਬਾਦਲ ਨੂੰ ਮਿਲੀ ਵੱਡੀ ਜ਼ਿੰਮੇਵਾਰੀ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers