RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਮਾਣਹਾਨੀ ਮਾਮਲੇ ’ਚ ਫਤਹਿਗੜ੍ਹ ਸਾਹਿਬ ਅਦਾਲਤ ਨੇ ਸੰਮਨ ਕੀਤਾ ਜਾਰੀ, 24 ਮਾਰਚ ਨੂੰ ਹੋਵੇਗੀ ਮਾਮਲੇ ’ਤੇ ਸੁਣਵਾਈ

ਸ਼੍ਰੋਮਣੀ ਕਮੇਟੀ ਮੈਂਬਰ ਰੰਧਾਵਾ ਦੇ  ਵਕੀਲ ਅਮਰਦੀਪ ਸਿੰਘ ਧਾਰਨੀ ਨੇ ਦੱਸਿਆ ਕਿ ਸਾਲ 2019 ਵਿੱਚ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਅਤੇ ਉਹਨਾਂ ਦੇ ਪਿਤਾ ਹਰੀ ਸਿੰਘ ਰੰਧਾਵਾ ਬਾਰੇ ਅਪਮਾਨਜਨਕ ਸ਼ਬਦ ਬੋਲੇ ਸਨ।

Jass Grewal by Jass Grewal
March 16, 2026
in ਪੰਜਾਬ
Reading Time: 1 min read
0 0
0

ਰਣਜੀਤ ਸਿੰਘ ਢੱਡਰੀਆਂ ਵਾਲੇ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ।  ਫਤਹਿਗੜ੍ਹ ਸਾਹਿਬ ਦੀ ਅਦਾਲਤ ਨੇ ਇੱਕ ਮਾਣਹਾਨੀ ਮਾਮਲੇ ਵਿੱਚ ਉਨ੍ਹਾਂ ਖ਼ਿਲਾਫ਼ ਸੰਮਨ ਜਾਰੀ ਕਰਨ ਦੇ ਹੁਕਮ ਦਿੱਤੇ। ਹੁਣ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਹੋ ਕੇ ਜ਼ਮਾਨਤ ਲੈਣੀ ਪਵੇਗੀ। ਇਸ ਮਾਮਲੇ ਦੀ ਅਗਲੀ ਸੁਣਵਾਈ 24 ਮਾਰਚ ਨੂੰ ਹੋਵੇਗੀ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇਸ ਤੋਂ ਬਾਅਦ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਵੱਲੋਂ ਹੇਠਲੀ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਗਿਆ ਸੀ।

ਐਡਵੋਕੇਟ ਧਾਰਨੀ ਮੁਤਾਬਕ ਇਹ ਮਾਮਲਾ ਕਾਫੀ ਸਮੇਂ ਤੋਂ ਹੇਠਲੀ ਅਦਾਲਤ ਵਿੱਚ ਚੱਲ ਰਿਹਾ ਸੀ। ਪਰ ਕੇਸ ਦੀ ਪੈਰਵੀ ਤੋਂ ਅਸੰਤੁਸ਼ਟ ਹੋ ਕੇ ਸਾਲ 2021 ਵਿੱਚ ਇਸ ਮਾਮਲੇ ਸਬੰਧੀ ਫਤਹਿਗੜ੍ਹ ਸਾਹਿਬ ਦੀ ਸੈਸ਼ਨ ਅਦਾਲਤ ਵਿੱਚ ਇੱਕ ਰੀਵੀਜ਼ਨ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਪਟੀਸ਼ਨ ਵਿੱਚ ਅਦਾਲਤ ਕੋਲ ਮਾਮਲੇ ਦੀ ਕਾਰਵਾਈ ’ਤੇ ਦੁਬਾਰਾ ਵਿਚਾਰ ਕਰਨ ਦੀ ਮੰਗ ਕੀਤੀ ਗਈ ਸੀ।

ਦੱਸਿਆ ਜਾ ਰਿਹਾ ਹੈ ਕਿ ਇਸ ਰੀਵੀਜ਼ਨ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਸੈਸ਼ਨ ਅਦਾਲਤ ਫਤਹਿਗੜ੍ਹ ਸਾਹਿਬ ਨੇ ਅਹਿਮ ਹੁਕਮ ਜਾਰੀ ਕੀਤੇ ਹਨ। ਅਦਾਲਤ ਨੇ ਆਦੇਸ਼ ਦਿੱਤਾ ਹੈ ਕਿ ਹੇਠਲੀ ਅਦਾਲਤ ਵਿੱਚ ਚੱਲ ਰਹੇ ਮਾਮਲੇ ਵਿੱਚ ਸੰਬੰਧਤ ਧਿਰ ਨੂੰ ਸੰਮਨ ਜਾਰੀ ਕੀਤੇ ਜਾਣ ਅਤੇ ਸੁਣਵਾਈ ਨੂੰ ਅੱਗੇ ਵਧਾਇਆ ਜਾਵੇ।
ਅਦਾਲਤ ਵੱਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 24 ਮਾਰਚ ਦੀ ਤਾਰੀਕ ਨਿਰਧਾਰਤ ਕੀਤੀ ਗਈ ਹੈ। ਉਸ ਦਿਨ ਦੋਵੇਂ ਧਿਰਾਂ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਕਾਨੂੰਨੀ ਮਾਹਿਰਾਂ ਮੁਤਾਬਕ ਇਸ ਮਾਮਲੇ ਦੀ ਅਗਲੀ ਸੁਣਵਾਈ ਦੌਰਾਨ ਕੇਸ ਦੀ ਕਾਰਵਾਈ ਨੂੰ ਲੈ ਕੇ ਹੋਰ ਮਹੱਤਵਪੂਰਨ ਫੈਸਲੇ ਹੋ ਸਕਦੇ ਹਨ।

ਫਿਲਹਾਲ ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਲਈ ਇਹ ਮਾਮਲਾ ਮੁੜ ਚਰਚਾ ਵਿੱਚ ਆ ਗਿਆ ਹੈ ਅਤੇ ਸਭ ਦੀਆਂ ਨਜ਼ਰਾਂ ਹੁਣ 24 ਮਾਰਚ ਨੂੰ ਹੋਣ ਵਾਲੀ ਅਗਲੀ ਸੁਣਵਾਈ ’ਤੇ ਟਿਕੀਆਂ ਹੋਈਆਂ ਹਨ।

Previous Post

‘ਆਪ’ ਦੀ ਚਾਰ ਸਾਲਾਂ ਦੀ ਵਿਰਾਸਤ ਕਰਜ਼ਾ, ਨਸ਼ਾ, ਗੈਂਗਸਟਰਵਾਦ : ਜਾਖੜ

Next Post

ਮਹਿਲਾ ਦਿਵਸ ’ਤੇ ਕਾਲਜ ਦੇ ਦਿਨਾਂ ਦੇ ਸੁਣਾਏ ਆਪਣੇ ਕਿੱਸਿਆਂ ’ਤੇ ਮਾਫੀ ਮੰਗਣ ਮੁਖ ਮੰਤਰੀ-ਹਰਸਿਮਰਤ ਬਾਦਲ

Next Post
ਮਹਿਲਾ ਦਿਵਸ ’ਤੇ ਕਾਲਜ ਦੇ ਦਿਨਾਂ ਦੇ ਸੁਣਾਏ ਆਪਣੇ ਕਿੱਸਿਆਂ ’ਤੇ ਮਾਫੀ ਮੰਗਣ ਮੁਖ ਮੰਤਰੀ-ਹਰਸਿਮਰਤ ਬਾਦਲ

ਮਹਿਲਾ ਦਿਵਸ ’ਤੇ ਕਾਲਜ ਦੇ ਦਿਨਾਂ ਦੇ ਸੁਣਾਏ ਆਪਣੇ ਕਿੱਸਿਆਂ ’ਤੇ ਮਾਫੀ ਮੰਗਣ ਮੁਖ ਮੰਤਰੀ-ਹਰਸਿਮਰਤ ਬਾਦਲ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers