RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਮੁੜ ਕਸੂਤੇ ਫਸੇ ਸਾਬਕਾ ਮੰਤਰੀ ਅਰੋੜਾ, ਵਿਜੀਲੈਂਸ ਨੇ ਮੁੜ ਲਿਆ ਸਖ਼ਤ ਐਕਸ਼ਨ

ਮੁੜ ਕਸੂਤੇ ਫਸੇ ਸਾਬਕਾ ਮੰਤਰੀ ਅਰੋੜਾ, ਵਿਜੀਲੈਂਸ ਨੇ ਮੁੜ ਲਿਆ ਸਖ਼ਤ ਐਕਸ਼ਨ

Jass Grewal by Jass Grewal
April 18, 2023
in ਪੰਜਾਬ, ਰਾਜਨੀਤੀ
0 0
0

ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਸਾਬਕਾ ਮੰਤਰੀ ਲਗਾਤਾਰ ਵਿਜੀਲੈਂਸ ਦੀ ਰਡਾਰ ‘ਤੇ ਹਨ। ਇਸ ਦੌਰਾਨ ਜ਼ਮਾਨਤ ‘ਤੇ ਬਾਹਰ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀਆਂ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ।  ਹੁਣ ਮੁੜ ਤੋਂ ਵਿਜੀਲੈਂਸ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਚੱਲਦਿਆਂ ਸਾਬਕਾ ਮੰਤਰੀ ਦੇ ਨਾਮੀ ਸ਼ਾਪਿੰਗ ਮਾਲ ਅਤੇ ਪੈਲੇਸ ਦੀ ਪੈਮਾਇਸ਼ ਅਤੇ ਮੁਲਾਂਕਣ ਦਾ ਕੰਮ ਕਰ ਰਹੀ ਹੈ।

ਇਸ ਤੋਂ ਪਹਿਲਾਂ ਵਿਜੀਲੈਂਸ ਵੱਲੋਂ ਸੁੰਦਰ ਸ਼ਾਮ ਅਰੋੜਾ ਦੀ ਨਵੀਂ ਬਣੀ ਰਿਹਾਇਸ਼ ਦੀ ਵੀ ਪੈਮਾਇਸ਼ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਸੁੰਦਰ ਸ਼ਾਮ ਅਰੋੜਾ ਦੀ ਕੋਠੀ ’ਤੇ ਵਿਜੀਲੈਂਸ ਵੱਲੋਂ ਕੀਤੀ ਗਈ ਛਾਪੇਮਾਰੀ ਦੌਰਾਨ ਨੋਟ ਗਿਣਨ ਵਾਲੀਆਂ ਮਸ਼ੀਨਾਂ ਮਿਲੀਆਂ ਸਨ। ਹਾਲਾਂਕਿ ਇਸ ਦੌਰਾਨ ਵਿਜੀਲੈਂਸ ਦੀ ਟੀਮ ਵੱਲੋਂ ਮੀਡੀਆ ਨਾਲ ਗੱਲਬਾਤ ਨਹੀਂ ਕੀਤੀ ਗਈ ਪਰੰਤੂ ਵਿਜੀਲੈਂਸ ਦੀ ਅਜਿਹੀ ਕਾਰਵਾਈ ਤੋਂ ਜਾਪਦਾ ਹੈ ਕਿ ਸੁੰਦਰ ਸ਼ਾਮ ਅਰੋੜਾ ਦੀਆਂ ਮੁਸ਼ਕਿਲਾਂ ਅਜੇ ਘਟੀਆਂ ਨਹੀਂ ਹਨ।

ਦੱਸ ਦੇਈਏ ਕਿ ਸੁੰਦਰ ਸ਼ਾਮ ਅਰੋੜਾ ਕੈਪਟਨ ਸਰਕਾਰ ਵਿੱਚ ਲਗਪਗ ਪੌਣੇ ਪੰਜ ਸਾਲ ਕੈਬਨਿਟ ਮੰਤਰੀ ਦੇ ਅਹੁਦੇ ’ਤੇ ਤਾਇਨਾਤ ਰਹੇ, ਚੋਣਾਂ ਵਿੱਚ ਹਾਰ ਜਾਣ ਮਗਰੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਚੁੱਕੇ ਹਨ। ਸੁੰਦਰ ਸ਼ਾਮ ਅਰੋੜਾ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਸਨ ਪਰ ਹੁਣ ਉਹ ਇੱਕ ਵਿਜੀਲੈਂਸ ਕੇਸ ਦਾ ਵੀ ਸਾਹਮਣਾ ਕਰ ਰਹੇ ਹਨ।

ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਆਪਣੇ ਖਿਲਾਫ਼ ਦਰਜ ਹੋਣ ’ਤੇ ਸੁੰਦਰ ਸ਼ਾਮ ਅਰੋੜਾ ਨੇ ਆਪਣੇ ਮਾਮਲੇ ਦੀ ਜਾਂਚ ਕਰ ਰਹੇ ਇਕ ਵਿਜੀਲੈਂਸ ਅਧਿਕਾਰੀ ਨੂੰ ਪਹਿਲਾਂ ਇੱਕ ਕਰੋੜ ਰੁਪਏ ਰਿਸ਼ਵਤ ਦੀ ਪੇਸ਼ਕਸ਼ ਕੀਤੀ ਸੀ ਅਤੇ ਫ਼ਿਰ ਉਹ ਉਸਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 50 ਲੱਖ ਰੁਪਏ ਨਕਦ ਇਕ ਬੈੱਗ ਵਿੱਚ ਲੈ ਕੇ ਮੋਹਾਲੀ ਜਾ ਪੁੱਜੇ ਸਨ, ਜਿੱਥੇ ਵਿਜੀਲੈਂਸ ਨੇ ਟਰੈਪ ਲਗਾ ਕੇ ਉਨ੍ਹਾਂ ਨੂੰ ਉਕਤ ਰਕਮ ਸਮੇਤ ਗ੍ਰਿਫ਼ਤਾਰ ਕਰ ਲਿਆ ਸੀ।

Previous Post

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੁੜ ਕੀਤਾ ਤਲਬ

Next Post

ਵਿਜੀਲੈਂਸ ਦੀ ਰਡਾਰ ‘ਤੇ ਇਕ ਹੋਰ ਸਾਬਕਾ ਮੰਤਰੀ, ਭੇਜਿਆ ਸੰਮਨ

Next Post
ਵਿਜੀਲੈਂਸ ਦੀ ਰਡਾਰ ‘ਤੇ ਇਕ ਹੋਰ ਸਾਬਕਾ ਮੰਤਰੀ, ਭੇਜਿਆ ਸੰਮਨ

ਵਿਜੀਲੈਂਸ ਦੀ ਰਡਾਰ ‘ਤੇ ਇਕ ਹੋਰ ਸਾਬਕਾ ਮੰਤਰੀ, ਭੇਜਿਆ ਸੰਮਨ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers