RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਮੁੜ ਮੰਡਰਾ ਰਿਹਾ ਅੱਤਵਾਦੀ ਹਮਲੇ ਦਾ ਡਰ, ਥਾਣਿਆਂ ਲਈ ਜਾਰੀ ਹੋਏ ਸਖ਼ਤ ਹੁਕਮ

ਮੁੜ ਮੰਡਰਾ ਰਿਹਾ ਅੱਤਵਾਦੀ ਹਮਲੇ ਦਾ ਡਰ, ਥਾਣਿਆਂ ਲਈ ਜਾਰੀ ਹੋਏ ਸਖ਼ਤ ਹੁਕਮ

Jass Grewal by Jass Grewal
December 14, 2022
in ਪੰਜਾਬ
Reading Time: 1 min read
0 0
0

ਤਰਨਤਾਰਨ ਦੇ ਸਰਹਾਲੀ ਥਾਣੇ ’ਚ ਹੋਏ ਰਾਕੇਟ ਲਾਂਚਰ ਧਮਾਕੇ ਤੋਂ ਬਾਅਦ ਅਜੇ ਵੀ ਪੰਜਾਬ ’ਚ ਅੱਤਵਾਦੀ ਹਮਲੇ ਦਾ ਖ਼ਤਰਾ ਮੰਡਰਾ ਰਿਹਾ ਹੈ। ਖ਼ੁਫ਼ੀਆ ਏਜੰਸੀਆਂ ਨੇ ਫਿਰ ਅਲਰਟ ਰਹਿਣ ਦੇ ਇਨਪੁੱਟਸ ਦਿੱਤੇ ਹਨ। ਸੂਤਰਾਂ ਦੀ ਮੰਨੀਏ ਤਾਂ ਸਭ ਤੋਂ ਵੱਧ ਖ਼ਤਰਾ ਹਾਈਵੇ ਤੇ ਸਥਿਤ ਥਾਣਿਆਂ ’ਤੇ ਮੰਡਰਾ ਰਿਹਾ ਹੈ, ਜਿਸ ਕਾਰਨ ਕਮਿਸ਼ਨਰੇਟ ਪੁਲਸ ਦੀ ਟੈਨਸ਼ਨ ਵਧੀ ਹੋਈ ਹੈ। ਇਸ ਲਈ ਉੱਚ ਅਧਿਕਾਰੀਆਂ ਨੇ ਥਾਣਿਆਂ ਦੀਆਂ ਕੰਧਾਂ ਉੱਚੀਆਂ ਕਰਨ ਦੇ ਨਾਲ ਹੀ ਥਾਣਿਆਂ ਦੇ ਚਾਰੇ ਪਾਸੇ ਕੰਡਿਆਲੀਆਂ ਤਾਰਾਂ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਥਾਣੇ ਦੇ ਬਾਹਰੋਂ ਲੈ ਕੇ 100 ਮੀਟਰ ਦੇ ਘੇਰੇ ਦਾ ਏਰੀਆ ਕਵਰ ਕਰਨ ਲਈ ਸੀ. ਸੀ. ਟੀ. ਵੀ. ਕੈਮਰੇ ਵੀ ਲਗਾਉਣ ਲਈ ਕਿਹਾ ਗਿਆ ਹੈ।

ਪੁਲਸ ਤਿਆਰੀ ’ਚ ਲੱਗੀ ਹੋਈ ਹੈ ਤਾਂ ਕਿ ਸੁਰੱਖਿਆ ਪੁਖ਼ਤਾ ਰਹੇ। ਅਸਲ ’ਚ ਖ਼ੁਫ਼ੀਆ ਏਜੰਸੀਆਂ ਦੀ ਰਿਪੋਰਟ ਸੀ ਕਿ ਪੰਜਾਬ ’ਚ ਕੋਈ ਅੱਤਵਾਦੀ ਹਮਲਾ ਹੋ ਸਕਦਾ ਹੈ। ਹਾਲਾਂਕਿ ਪੁਲਸ ਅਲਰਟ ’ਤੇ ਚੱਲ ਰਹੀ ਸੀ। ਬਾਵਜੂਦ ਇਸ ਦੇ ਤਰਨਤਾਰਨ ਦੇ ਥਾਣੇ ’ਚ ਰਾਕੇਟ ਲਾਂਚਰ ਨਾਲ ਹਮਲਾ ਹੋ ਗਿਆ ਸੀ ਪਰ ਇਸ ਹਮਲੇ ‘ਚ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। ਇਸ ਤੋਂ ਬਾਅਦ ਅਜਿਹਾ ਲੱਗਾ ਕਿ ਸ਼ਾਇਦ ਹੁਣ ਖ਼ਤਰਾ ਟਲ ਗਿਆ ਹੈ ਪਰ ਕੁੱਝ ਦਿਨਾਂ ਬਾਅਦ ਹੁਣ ਫਿਰ ਅਲਰਟ ਰਹਿਣ ਦੇ ਨਿਰਦੇਸ਼ ਦਿੱਤੇ ਹਨ ਕਿ ਖ਼ਤਰਾ ਅਜੇ ਟਲਿਆ ਨਹੀਂ ਹੈ। ਸੂਤਰ ਦੱਸਦੇ ਹਨ ਕਿ ਇਸ ਵਾਰ ਲੁਧਿਆਣਾ ਨੂੰ ਟਾਰਗੈੱਟ ਕੀਤਾ ਜਾ ਸਕਦਾ ਹੈ।

ਲੁਧਿਆਣਾ ਇਕ ਉਦਯੋਗਿਕ ਨਗਰੀ ਹੈ, ਜੋ ਮਾਨਚੈਸਟਰ ਆਫ ਇੰਡੀਆ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਇਹ ਵੀ ਪਤਾ ਲੱਗਾ ਹੈ ਕਿ ਥਾਣਾ ਸਾਹਨੇਵਾਲ, ਲਾਡੋਵਾਲ, ਡੇਹਲੋਂ ਅਜਿਹੇ ਥਾਣੇ ਹਨ, ਜੋ ਬਿਲਕੁਲ ਹਾਈਵੇ ’ਤੇ ਬਣੇ ਹੋਏ ਹਨ। ਉਨ੍ਹਾਂ ਦੀ ਚਿੰਤਾ ਪੁਲਸ ਨੂੰ ਜ਼ਿਆਦਾ ਹੈ ਕਿਉਂਕਿ ਇਹ ਥਾਣੇ ਆਸਾਨੀ ਨਾਲ ਟਾਰਗੈੱਟ ਕੀਤੇ ਜਾ ਸਕਦੇ ਹਨ। ਇਸ ਲਈ ਕਮਿਸ਼ਨਰੇਟ ਦੇ ਉੱਚ ਅਧਿਕਾਰੀਆਂ ਨੇ ਬੈਠਕਾਂ ਕਰ ਕੇ ਸਾਰੀ ਯੋਜਨਾ ਬਣਾਈ ਹੈ। ਡੀ. ਸੀ. ਪੀ. (ਇਨਵੈਸਟੀਗੇਸ਼ਨ) ਵਰਿੰਦਰ ਸਿੰਘ ਬਰਾੜ ਨੇ ਕਿਹਾ ਕਿ ਮਹਾਨਗਰ ਦੇ ਹਰ ਥਾਣੇ ਦੀ ਕੰਧ ਉੱਚੀ ਕਰਨ ਅਤੇ ਕੰਡਿਆਲੀਆਂ ਤਾਰਾਂ ਲਗਾਉਣ ਲਈ ਕਿਹਾ ਗਿਆ ਹੈ। ਨਾਲ ਹੀ ਨਾਲ ਸੀ. ਸੀ. ਟੀ. ਵੀ. ਕੈਮਰੇ ਵੀ ਲਗਾਉਣ ਲਈ ਕਿਹਾ ਗਿਆ ਹੈ। ਪੰਜਾਬ ਪੁਲਸ ਹਰ ਚੁਣੌਤੀ ਲਈ ਤਿਆਰ ਹੈ ਅਤੇ ਸਮਾਂ ਆਉਣ ’ਤੇ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ।

Tags: Intelligence AgenciespunjabTerrorist Attack
Previous Post

ਬਾਦਲਾਂ ਦੀਆਂ ਬੱਸਾਂ ਚੰਡੀਗੜ੍ਹ ‘ਚ ਬੈਨ, ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਫੈਸਲਾ

Next Post

ਜੇਲ੍ਹਾਂ ‘ਚ ਜੈਮਰ ਲਾਉਣ ਦੇ ਮਾਮਲੇ ‘ਤੇ ਬੂਰੀ ਫਸੀ ਸਰਕਾਰ, ਹਾਈਕੋਰਟ ਨੇ ਲਗਾਈ ਫਟਕਾਰ

Next Post
ਜੇਲ੍ਹਾਂ ‘ਚ ਜੈਮਰ ਲਾਉਣ ਦੇ ਮਾਮਲੇ ‘ਤੇ ਬੂਰੀ ਫਸੀ ਸਰਕਾਰ, ਹਾਈਕੋਰਟ ਨੇ ਲਗਾਈ ਫਟਕਾਰ

ਜੇਲ੍ਹਾਂ 'ਚ ਜੈਮਰ ਲਾਉਣ ਦੇ ਮਾਮਲੇ ‘ਤੇ ਬੂਰੀ ਫਸੀ ਸਰਕਾਰ, ਹਾਈਕੋਰਟ ਨੇ ਲਗਾਈ ਫਟਕਾਰ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers