RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਮੂਸੇਵਾਲਾ ਕਤਲ ਕੇਸ ‘ਚ ਨਵਾਂ ਮੋੜ, ਕੇਸ ਦੀ ਜਾਂਚ ਕਰ ਰਹੇ ਅਧਿਕਾਰੀਆਂ ਨੂੰ ਮਿਲੀ Y ਸਕਿਓਰਿਟੀ

ਮੂਸੇਵਾਲਾ ਕਤਲ ਕੇਸ 'ਚ ਨਵਾਂ ਮੋੜ, ਕੇਸ ਦੀ ਜਾਂਚ ਕਰ ਰਹੇ ਅਧਿਕਾਰੀਆਂ ਨੂੰ ਮਿਲੀ Y ਸਕਿਓਰਿਟੀ

Jass Grewal by Jass Grewal
December 14, 2022
in ਦੇਸ਼, ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬੀ ਮਿਯੂਜ਼ਿਕ ਇੰਡਸਟਰੀ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਸੁਲਝਾਉਣ ਵਿਚ ਲੱਗੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ 12 ਅਧਿਕਾਰੀਆਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ, ਕਿਉਂਕਿ ਇਹਨਾਂ ਅਧਿਕਾਰੀਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ ਜਿਸ ਤੋਂ ਬਾਅਦ ਸਖ਼ਤ ਕਦਮ ਚੁੱਕਦੇ ਹੋਏ ਅਧਿਕਾਰੀਆਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ Y ਸ੍ਰੇਣੀ ਦੀ ਸੁਰੱਖਿਆ ਦੇ ਦਿੱਤੀ ਗਈ ਹੈ।

ਦਿੱਲੀ ਪੁਲਿਸ ਦੇ ਮੁਤਾਬਕ ਸਪੈਸ਼ਲ ਸੀ.ਪੀ. ਐਚ.ਜੀ.ਐਸ. ਧਾਲੀਵਾਲ, ਡੀ.ਸੀ.ਪੀ. ਸਪੈਸ਼ਲ ਸੈੱਲ ਮਨੀਸ਼ੀ ਚੰਦਰਾ, ਡੀ.ਸੀ.ਪੀ. ਰਾਜੀਵ ਰੰਜਨ ਲਈ ਵਾਈ ਸ਼੍ਰੇਣੀ ਦੀ ਸੁਰੱਖਿਆ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਹਨਾ ਤੋਂ ਇਲਾਵਾ ਚਾਰ ਏਸੀਪੀ ਤੇ ਪੰਜ ਇੰਸਪੈਕਟਰਾਂ ਨੂੰ ਵੀ ਸੁਰੱਖਿਆ ਦਿੱਤੀ ਗਈ ਹੈ। ਇਨ੍ਹਾਂ ਦੇ ਨਾਲ ਹਥਿਆਰਬੰਦ ਪੁਲਿਸ ਕਮਾਂਡੋ 24 ਘੰਟੇ ਤਾਇਨਾਤ ਰਹਿਣਗੇ।

ਦੱਸਿਆ ਜਾਂਦਾ ਹੈ ਕਿ ਗੈਂਗਸਟਰ ਹਰਵਿੰਦਰ ਰਿੰਦਾ ਦੇ ਸਾਥੀ ਲਖਬੀਰ ਲੰਡਾ ਨੇ ਸੋਸ਼ਲ ਮੀਡੀਆ ਰਾਹੀਂ ਸਪੈਸ਼ਲ ਸੈੱਲ ਦੇ ਅਧਿਕਾਰੀਆਂ ਨੂੰ ਧਮਕੀ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਸਾਡੇ ਕੋਲ ਸਪੈਸ਼ਲ ਸੈੱਲ ਦੇ ਉਨ੍ਹਾਂ ਸਾਰੇ ਅਧਿਕਾਰੀਆਂ ਦੀਆਂ ਤਸਵੀਰਾਂ ਹਨ ਅਤੇ ਜੇਕਰ ਅਸੀਂ ਤੁਹਾਨੂੰ ਸੜਕਾਂ ‘ਤੇ ਦੇਖਦੇ ਹਾਂ ਤਾਂ ਚੰਗਾ ਨਹੀਂ ਹੋਵੇਗਾ। ਇਸ ਧਮਕੀ ਤੋਂ ਬਾਅਦ ਸਪੈਸ਼ਲ ਸੈੱਲ ਦੇ ਅਧਿਕਾਰੀਆਂ ਨੂੰ ਸੁਰੱਖਿਆ ਦਿੱਤੀ ਗਈ ਹੈ।  ਦੱਸ ਦਈਏ ਕਿ ਭਗਵੰਤ ਮਾਨ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹਮਲਾਵਰਾਂ ਨੇ ਮੂਸੇਵਾਲਾ ‘ਤੇ ਕਰੀਬ 30 ਰਾਊਂਡ ਫਾਇਰ ਕੀਤੇ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। 6 ਸ਼ੂਟਰਾਂ ਨੇ ਮੂਸੇਵਾਲਾ ਨੂੰ ਗੋਲੀਆਂ ਮਾਰਕੇ ਮਾਰ ਦਿੱਤਾ ਸੀ, ਜਿਨ੍ਹਾਂ ਵਿੱਚੋਂ 4 ਨੂੰ ਤਾਂ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ ਜਦਕਿ 2 ਸ਼ੂਟਰ ਪੁਲਿਸ ਮੁਕਾਬਲੇ ਦੌਰਾਨ ਅੰਮ੍ਰਿਤਸਰ ਦੇ ਅਟਾਰੀ ਵਿਖੇ ਮਾਰੇ ਗਏ ਸਨ।

Tags: Delhi PoliceMurder caseSidhu Moosewala
Previous Post

ਪ੍ਰਾਈਵੇਟ ਬੱਸ ਰੋਕਣ ’ਤੇ ਭੜਕੇ ਸੁਖਬੀਰ ਬਾਦਲ, ਮੀਡੀਆ ਨੂੰ ਵੀ ਦਿੱਤੀ ਚੇਤਾਵਨੀ

Next Post

ਨਕੋਦਰ ਕਤਲ ਕਾਂਡ ਦਾ ਸਾਰਾ ਸੱਚ ਆਇਆ ਸਾਹਮਣੇ, ਅਮਰੀਕਾ ’ਚ ਹੋਈ ਸੀ ਸਾਰੀ ਪਲੈਨਿੰਗ

Next Post
ਗੈਂਗਸਟਰ ਤੇ ਨਸ਼ਾ ਸਮੱਗਲਰ ‘ਤੇ ਡਿੱਗੀ ਗਾਜ, ਪੰਜਾਬ DGP ਨੇ ਲਿਆ ਅਹਿਮ ਫ਼ੈਸਲਾ

ਨਕੋਦਰ ਕਤਲ ਕਾਂਡ ਦਾ ਸਾਰਾ ਸੱਚ ਆਇਆ ਸਾਹਮਣੇ, ਅਮਰੀਕਾ ’ਚ ਹੋਈ ਸੀ ਸਾਰੀ ਪਲੈਨਿੰਗ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers