RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੇਸ਼

ਮੋਦੀ ਸਰਕਾਰ ਦਾ 10ਵਾਂ ਬਜਟ ਪੇਸ਼ ਕਰਨਗੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ

ਮੋਦੀ ਸਰਕਾਰ ਦਾ 10ਵਾਂ ਬਜਟ ਪੇਸ਼ ਕਰਨਗੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ

Jass Grewal by Jass Grewal
February 1, 2023
in ਦੇਸ਼, ਰਾਜਨੀਤੀ
0 0
0
ਮੋਦੀ ਸਰਕਾਰ ਦਾ 10ਵਾਂ ਬਜਟ ਪੇਸ਼ ਕਰਨਗੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਸਵੇਰੇ ਕਰੀਬ 11 ਵਜੇ ਕੇਂਦਰੀ ਬਜਟ 2023-24 ਪੇਸ਼ ਕਰਨ ਜਾ ਰਹੀ ਹੈ। ਇਹ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਪੂਰਾ ਬਜਟ ਹੋਵੇਗਾ। ਇਸ ਬਜਟ ਵਿੱਚ ਸਰਕਾਰ ਵੱਲੋਂ ਵੱਡੇ ਐਲਾਨ ਕੀਤੇ ਜਾਣ ਦੀ ਉਮੀਦ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵਿੱਤ ਮੰਤਰਾਲੇ ਤੋਂ ਰਾਸ਼ਟਰਪਤੀ ਭਵਨ ਪਹੁੰਚ ਗਏ ਹਨ। ਇਥੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਰਸਮੀ ਤੌਰ ‘ਤੇ ਬਜਟ ਨੂੰ ਮਨਜ਼ੂਰੀ  ਦੇ ਦਿੱਤੀ ਹੈ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਰਾਸ਼ਟਰਪਤੀ ਭਵਨ ਜਾ ਕੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਆਰਥਿਕ ਸਰਵੇਖਣ ‘ਤੇ ਨਜ਼ਰ ਮਾਰੀਏ ਤਾਂ ਸਾਰੇ ਖੇਤਰਾਂ ਵਿੱਚ ਤਰੱਕੀ ਹੋ ਰਹੀ ਹੈ। ਸਾਡੀ ਆਰਥਿਕਤਾ ਦੂਜੇ ਦੇਸ਼ਾਂ ਦੇ ਮੁਕਾਬਲੇ ਚੰਗੀ ਹੈ। 2014 ‘ਚ ਭਾਰਤ ਅਰਥਵਿਵਸਥਾ ਦੇ ਮਾਮਲੇ ‘ਚ 10ਵੇਂ ਸਥਾਨ ‘ਤੇ ਸੀ, ਅੱਜ 5ਵੇਂ ਸਥਾਨ ‘ਤੇ ਹੈ।

ਇਥੇ ਦਸ ਦਈਏ ਕਿ ਬੀਤੇ ਕੱਲ੍ਹ ਰਾਸ਼ਟਰਪਤੀ ਦੇ ਭਾਸ਼ਣ ਤੋਂ ਬਾਅਦ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ ਵਿਚ ਆਰਥਿਕ ਸਰਵੇਖਣ 2022-23 ਪੇਸ਼ ਕੀਤਾ। ਬਜਟ ਸੈਸ਼ਨ ਮੰਗਲਵਾਰ ਤੋਂ ਸ਼ੁਰੂ ਹੋਇਆ। ਬੁੱਧਵਾਰ ਸੰਸਦ ਵਿੱਚ 2023-24 ਦਾ ਬਜਟ ਪੇਸ਼ ਕੀਤਾ ਜਾਵੇਗਾ। ਲੋਕ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ ਦਾ ਇਹ ਆਖਰੀ ਪੂਰਾ ਬਜਟ ਹੈ। ਮੋਦੀ ਸਰਕਾਰ 2014 ਤੋਂ ਹੁਣ ਤੱਕ ਕੁੱਲ 9 ਬਜਟ ਪੇਸ਼ ਕਰ ਚੁੱਕੀ ਹੈ । ਇਹ ਇਸ ਦਾ 10ਵਾਂ ਬਜਟ ਹੇਵੇਗਾ। ਆਰਥਿਕ ਸਰਵੇਖਣ ’ਚ ਅਗਲੇ ਵਿੱਤੀ ਸਾਲ ’ਚ ਭਾਰਤ ਦੀ ਅਰਥਵਿਵਸਥਾ ਦੀ ਵਿਕਾਸ ਦਰ (ਜੀ. ਡੀ. ਪੀ.) ਦੇ 6.5 ਫੀਸਦੀ ਰਹਿਣ ਦੀ ਉਮੀਦ ਪ੍ਰਗਟਾਈ ਗਈ ਹੈ। ਹਾਲਾਂਕਿ, ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧਣ ਵਾਲੀ ਵੱਡੀ ਅਰਥਵਿਵਸਥਾ ਬਣਿਆ ਰਹੇਗਾ।

ਇਹ ਅਨੁਮਾਨ ਮੰਗਲਵਾਰ ਆਰਥਿਕ ਸਮੀਖਿਆ 2022-23 ’ਚ ਲਾਇਆ ਗਿਆ ਹੈ। ਮੌਜੂਦਾ ਵਿੱਤੀ ਸਾਲ ਭਾਵ ਅਪ੍ਰੈਲ 2022 ਤੋਂ ਮਾਰਚ 2023 ਦਰਮਿਆਨ ਭਾਰਤ ਦੀ ਕੁੱਲ ਘਰੇਲੂ ਉਤਪਾਦ (ਜੀ.ਡੀ.ਪੀ.) ਵਿਕਾਸ ਦਰ ਸੱਤ ਫੀਸਦੀ ਰਹਿਣ ਦਾ ਅਨੁਮਾਨ ਹੈ। ਪਿਛਲੇ ਸਾਲ ਇਹ 8.7 ਫੀਸਦੀ ਸੀ। ਭਾਰਤ ਵੀ ਬਾਕੀ ਦੁਨੀਆ ਵਾਂਗ ਵਿੱਤੀ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਸਮੀਖਿਆ ਵਿੱਚ ਕਿਹਾ ਗਿਆ ਹੈ ਕਿ ਭਾਰਤ ਨੇ ਜ਼ਿਆਦਾਤਰ ਅਰਥਵਿਵਸਥਾਵਾਂ ਦੇ ਮੁਕਾਬਲੇ ਬਿਹਤਰ ਚੁਣੌਤੀਆਂ ਦਾ ਸਾਹਮਣਾ ਕੀਤਾ ਹੈ।

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਸੰਸਦ ਵਿੱਚ ਪੇਸ਼ ਕੀਤੇ ਗਏ ਆਰਥਿਕ ਸਰਵੇਖਣ ਵਿੱਚ ਕਿਹਾ ਗਿਆ ਹੈ ਕਿ ਭਾਰਤ ਪੀ. ਪੀ. ਪੀ. (ਖਰੀਦ ਸ਼ਕਤੀ ਬਰਾਬਰੀ) ਦੇ ਮਾਮਲੇ ਵਿੱਚ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਅਤੇ ਐਕਸਚੇਂਜ ਦਰ ਦੇ ਮਾਮਲੇ ਵਿੱਚ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ ਹੈ। ਸਮੀਖਿਆ ਵਿੱਚ ਕਿਹਾ ਗਿਆ ਹੈ ਕਿ ਅਰਥਵਿਵਸਥਾ ਨੇ ਜੋ ਗੁਆਇਆ ਸੀ, ਉਹ ਲਗਭਗ ਮੁੜ ਪ੍ਰਾਪਤ ਕਰ ਲਿਆ ਗਿਆ ਹੈ। ਜੋ ਕੁਝ ਰੁਕਿਆ ਹੋਇਆ ਸੀ, ਉਸ ਦਾ ਨਵੀਨੀਕਰਨ ਕੀਤਾ ਗਿਆ ਹੈ। ਮਹਾਂਮਾਰੀ ਦੌਰਾਨ ਅਤੇ ਯੂਰਪ ’ਚ ਸੰਘਰਸ਼ ਤੋਂ ਬਾਅਦ ਜੋ ਰਫਤਾਰ ਹੌਲੀ ਹੋ ਗਈ ਸੀ, ਨੂੰ ਲੰਬੇ ਸਮੇਂ ਲਈ ਮੁੜ ਉੱਚ ਪੱਧਰ ’ਤੇ ਸੁਰਜੀਤ ਕੀਤਾ ਗਿਆ ਹੈ।

ਸਮੀਖਿਆ ਮੁਤਾਬਕ ਚਾਲੂ ਖਾਤੇ ਦੇ ਘਾਟੇ (ਕੈਡ) ’ਚ ਵਾਧਾ ਜਾਰੀ ਰਹਿ ਸਕਦਾ ਹੈ ਕਿਉਂਕਿ ਸੰਸਾਰਕ ਵਸਤੂਆਂ ਦੀਆਂ ਕੀਮਤਾਂ ਉੱਚੀਆਂ ਰਹਿੰਦੀਆਂ ਹਨ। ਜੇ ‘ਕੈਡ’ ਹੋਰ ਵਧਦਾ ਹੈ ਤਾਂ ਰੁਪਇਆ ਦਬਾਅ ਹੇਠ ਆ ਸਕਦਾ ਹੈ। ਬਰਾਮਦ ਦੇ ਮੋਰਚੇ ’ਤੇ ਚਾਲੂ ਵਿੱਤੀ ਸਾਲ ਦੀ ਦੂਜੀ ਛਿਮਾਹੀ ’ਚ ਵਿਕਾਸ ਦਰ ’ਚ ਗਿਰਾਵਟ ਦਰਜ ਕੀਤੀ ਗਈ ਹੈ। ਵਿੱਤੀ ਸਾਲ 2023-24 ਲਈ ਮੌਜੂਦਾ ਕੀਮਤਾਂ ’ਤੇ ਵਿਕਾਸ ਦਰ 11 ਫੀਸਦੀ ਰਹਿਣ ਦਾ ਅਨੁਮਾਨ ਹੈ।

ਇਸ ’ਚ ਕਿਹਾ ਗਿਆ  ਹੈ ਕਿ ਲੇਬਰ ਬਾਜ਼ਾਰ ਅਤੇ ਰੁਜ਼ਗਾਰ ਖੇਤਰ ਸੁਧਾਰ ਦਰਜ ਕਰਦੇ ਹੋਏ ਕੋਵਿਡ ਤੋਂ ਪਹਿਲਾਂ ਦੇ ਯੁੱਗ ਤੋਂ ਉਭਰਿਆ ਹੈ। ਬੇਰੁਜ਼ਗਾਰੀ ਘਟੀ ਹੈ। 2005-06 ਤੋਂ 2019-20 ਦਰਮਿਆਨ 41.5 ਕਰੋੜ ਲੋਕ ਗਰੀਬੀ ਤੋਂ ਬਾਹਰ ਆਏ। ਸਰਕਾਰ 6.4 ਫੀਸਦੀ ਦੇ ਵਿੱਤੀ ਘਾਟੇ ਨੂੰ ਪੂਰਾ ਕਰਨ ਦੇ ਰਾਹ ’ਤੇ ਹੈ।

ਆਰਥਿਕ ਸਰਵੇਖਣ ਦੀਆਂ ਮੁੱਖ ਗੱਲਾਂ

  • ਵਿੱਤੀ ਸਾਲ 22-23 ਵਿੱਚ ਭਾਰਤ ਦੀ ਜੀ. ਡੀ. ਪੀ. ਵਿਕਾਸ ਦਰ ਦੇ 7 ਫੀਸਦੀ ਰਹਿਣ ਦੀ ਉਮੀਦ ਹੈ।
  • ਵਿੱਤੀ ਸਾਲ 23-24 ਵਿੱਚ ਇਸ ਦੇ 6 ਤੋਂ 6.8 ਫੀਸਦੀ ਦਰਮਿਆਨ ਰਹਿਣ ਦਾ ਅਨੁਮਾਨ ਹੈ।
  • ਵਿਕਾਸ ਦਰ ’ਚ ਗਿਰਾਵਟ ਦੀ ਭਵਿੱਖਬਾਣੀ ਦੇ ਬਾਵਜੂਦ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ ’ਚ ਭਾਰਤ ਦੀ ਥਾਂ ਬਰਕਰਾਰ ਰਹੇਗੀ।
  • ਵਿੱਤੀ ਸਾਲ 24 ਦੌਰਾਨ ਅਸਲ ਰੂਪ ਵਿੱਚ ਦੇਸ਼ ਦੀ ਬੇਸ ਲਾਈਨ ਜੀ.ਡੀ.ਪੀ. ਵਿਕਾਸ ਦਰ ਦੇ 6.5 ਫੀਸਦੀ ਰਹਿਣ ਦਾ ਅਨੁਮਾਨ ਹੈ।
  • ਚਾਲੂ ਵਿੱਤੀ ਸਾਲ 2022-23 ਦੌਰਾਨ ਕੇਂਦਰ ਸਰਕਾਰ 7.5 ਲੱਖ ਕਰੋੜ ਰੁਪਏ ਦੇ ਪੂੰਜੀ ਖਰਚੇ ਦਾ ਟੀਚਾ ਹਾਸਲ ਕਰੇਗੀ।
  • ਆਰ. ਬੀ. ਆਈ. ਮੁਤਾਬਕ ਮੌਜੂਦਾ ਵਿੱਤੀ ਸਾਲ ਦੌਰਾਨ ਮਹਿੰਗਾਈ ਦਰ ਦੇ ਔਸਤ 6.8 ਫੀਸਦੀ ਰਹਿਣ ਦਾ ਅਨੁਮਾਨ ਹੈ।
  • ਮਹਿੰਗਾਈ ਦਰ ਦੇ ਅੜੀਅਲ ਰੁਖ਼ ਕਾਰਨ ਵਿਆਜ ਦਰਾਂ ਵਿੱਚ ਵਾਧੇ ਦਾ ਸਿਲਸਿਲਾ ਜਾਰੀ ਰਹਿ ਸਕਦਾ ਹੈ।
  • ਸਪਲਾਈ ਵਿਚ ਰੁਕਾਵਟਾਂ ਕਾਰਨ ਆਉਣ ਵਾਲੇ ਸਮੇਂ ਵਿਚ ਖਾਣ-ਪੀਣ ਦੀਆਂ ਵਸਤੂਆਂ ਖਾਸ ਕਰ ਕੇ ਦਾਲਾਂ ਅਤੇ ਮਸਾਲਿਆਂ ਦੀਆਂ ਕੀਮਤਾਂ ਉੱਚੀਆਂ ਰਹਿਣਗੀਆਂ।
  • ਚਾਰੇ ਦੇ ਭਾਅ ਵਧਣ ਨਾਲ ਦੁੱਧ ਦੀਆਂ ਕੀਮਤਾਂ ਦੇ ਵੀ ਵਧਣ ਦੀ ਸੰਭਾਵਨਾ ਹੈ।
Tags: Finance Ministerpunjabi news
Previous Post

ਆਉਣ ਵਾਲੇ ਬਜਟ ਨੂੰ ਲੈ ਕੇ ਬੋਲੇ ਵਿਧਾਇਕ ਪਰਗਟ ਸਿੰਘ , “ਮੈਨੂੰ ਨਹੀਂ ਲੱਗਦਾ…

Next Post

ਸਾਬਕਾ ਸਿੱਖ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ Life Time Achievement Honour ਨਾਲ ਕੀਤਾ ਜਾਵੇਗਾ ਸਨਮਾਨਿਤ

Next Post
ਸਾਬਕਾ ਸਿੱਖ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ Life Time Achievement Honour ਨਾਲ ਕੀਤਾ ਜਾਵੇਗਾ ਸਨਮਾਨਿਤ

ਸਾਬਕਾ ਸਿੱਖ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ Life Time Achievement Honour ਨਾਲ ਕੀਤਾ ਜਾਵੇਗਾ ਸਨਮਾਨਿਤ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers