ਆਮ ਆਦਮੀ ਪਾਰਟੀ ਨੇ ਐਤਵਾਰ ਨੂੰ ਆਪਣੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਇਸ ਸਾਲ ਦੇ ਆਖਰ ਵਿਚ ਹੋਣ ਵਾਲੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਸੂਬਾ ਸਹਿ-ਇੰਚਾਰਜ ਨਿਯੁਕਤ ਕੀਤਾ ਹੈ | ਇਸ ਤੋਂ ਪਹਿਲਾਂ ਪਾਰਟੀ ਨੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਗੁਜਰਾਤ ਮਾਮਲਿਆਂ ਦਾ ਇੰਚਾਰਜ ਨਿਯੁਕਤ ਕੀਤਾ ਸੀ | ਦੱਸਣਯੋਗ ਹੈ ਕਿ ਪੰਜਾਬ ਵਿਚ ਇਸ ਸਾਲ ਦੀ ਸ਼ੁਰੂਆਤ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੱਢਾ ਨੂੰ ਪਾਰਟੀ ਵਲੋਂ ਸੂਬੇ ਦੇ ਮਾਮਲਿਆਂ ਦਾ ਸਹਿ-ਇੰਚਾਰਜ ਬਣਾਇਆ ਗਿਆ ਸੀ | ‘ਆਪ’ ਦੀ ਗੁਜਰਾਤ ਇਕਾਈ ਨੇ ਟਵੀਟ ਕੀਤਾ ਕਿ ਰਾਜ ਸਭਾ ਮੈਂਬਰ ਅਤੇ ਨੌਜਵਾਨ ਨੇਤਾ ਰਾਘਵ ਚੱਢਾ ਨੂੰ ‘ਆਪ’ ਦਾ ਗੁਜਰਾਤ ਮਾਮਲਿਆਂ ਦਾ ਸਹਿ-ਇੰਚਾਰਜ ਨਿਯੁਕਤ ਹੋਣ ‘ਤੇ ਵਧਾਈਆਂ | ਚੱਢਾ ਨੇ ਇਸ ਸੰਬੰਧ ਵਿਚ ਕਿਹਾ ਕਿ ਮੈਨੂੰ ਇਹ ਵੱਡੀ ਜ਼ਿੰਮੇਵਾਰੀ ਸੌਂਪਣ ਲਈ ਮੈਂ ਅਰਵਿੰਦ ਕੇਜਰੀਵਾਲ ਦਾ ਧੰਨਵਾਦੀ ਹਾਂ | ਮੈਂ ਆਪਣੀ ਪਾਰਟੀ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਸਖ਼ਤ ਮਿਹਨਤ ਕਰਾਂਗਾ |
