ਇਸ ਵੇਲੇ ਦੀ ਵੱਡੀ ਅਤੇ ਅਹਿਮ ਖ਼ਬਰ ਰਾਜਸਥਾਨ ਤੋਂ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਰਾਜਸਥਾਨ ਦੇ ਹਨੂੰਮਾਨਗੜ੍ਹ ‘ਚ ਭਾਰਤੀ ਹਵਾਈ ਸੈਨਾ (IAF) ਦਾ ਇਕ ਮਿਗ-21 ਲੜਾਕੂ ਜਹਾਜ਼ ਕ੍ਰੈਸ਼ ਹੋ ਗਿਆ ਹੈ। ਇਕ ਰਿਹਾਇਸ਼ੀ ਇਲਾਕੇ ਵਿਚ ਇਹ ਜਹਾਜ਼ ਕ੍ਰੈਸ਼ ਹੋਣ ਤੋਂ ਬਾਅਦ ਡਿੱਗਿਆ ਹੈ ਅਤੇ ਇਹ ਵੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਇਸ ਹਾਸਦੇ ਤੋਂ ਬਾਅਦ ਦੋਵੇਂ ਪਾਇਲਟ ਸੁਰੱਖਿਅਤ ਹਨ। ਹਾਸਲ ਜਾਣਕਾਰੀ ਮੁਤਾਬਕ ਇਸ ਹਾਦਸੇ ਵਿਚ ਘੱਟੋ-ਘੱਟ ਦੋ ਆਮ ਨਾਗਰਿਕਾਂ ਦੀ ਮੌਤ ਦੀ ਖ਼ਬਰ ਹੈ।
ਜ਼ਿਲ੍ਹਾ ਕੁਲੈਕਟਰ ਰੁਕਮਣੀ ਰਿਆੜ ਨੇ ਦੱਸਿਆ ਕਿ ਜਹਾਜ਼ ਦਾ ਪਾਇਲਟ ਸੁਰੱਖਿਅਤ ਹੈ। ਇਹ ਜਹਾਜ਼ ਹਨੂੰਮਾਨਗੜ੍ਹ ਦੇ ਦਾਬਲੀ ਇਲਾਕੇ ਨੇੜੇ ਹਾਦਸੇ ਦਾ ਸ਼ਿਕਾਰ ਹੋਇਆ ਹੈ। ਓਧਰ ਵਧੀਕ ਪੁਲਸ ਸੁਪਰਡੈਂਟ ਜੱਸਾਰਾਮ ਬੋਸ ਨੇ ਕਿਹਾ ਕਿ ਘੱਟੋ-ਘੱਟ ਦੋ ਨਾਗਰਿਕ ਮਾਰੇ ਗਏ ਹਨ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
