RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੇਸ਼

ਰਾਜਸਥਾਨ ‘ਚ ਵਾਪਰਿਆ ਟ੍ਰੇਨ ਹਾਦਸਾ, ਪਟੜੀ ਤੋਂ ਉਤਰੇ ਰੇਲਗੱਡੀ ਦੇ 8-11 ਡੱਬੇ

ਰਾਜਸਥਾਨ 'ਚ ਵਾਪਰਿਆ ਟ੍ਰੇਨ ਹਾਦਸਾ, ਪਟੜੀ ਤੋਂ ਉਤਰੇ ਰੇਲਗੱਡੀ ਦੇ 8-11 ਡੱਬੇ

Jass Grewal by Jass Grewal
January 2, 2023
in ਦੇਸ਼
0 0
0
ਰਾਜਸਥਾਨ ‘ਚ ਵਾਪਰਿਆ ਟ੍ਰੇਨ ਹਾਦਸਾ, ਪਟੜੀ ਤੋਂ ਉਤਰੇ ਰੇਲਗੱਡੀ ਦੇ 8-11 ਡੱਬੇ

ਰਾਜਸਥਾਨ ਵਿਖੇ ਅੱਜ ਤੜਕਸਾਰ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ ਜਦੋਂ ਰਾਜਸਥਾਨ ਦੇ ਪਾਲੀ ਵਿੱਚ ਤੜਕੇ 3.27 ਵਜੇ ਜੋਧਪੁਰ ਡਿਵੀਜ਼ਨ ਦੇ ਰਾਜਕੀਵਾਸ-ਬੋਮਦਾਰਾ ਸੈਕਸ਼ਨ ਦੇ ਵਿਚਕਾਰ ਬਾਂਦਰਾ ਟਰਮੀਨਸ-ਜੋਧਪੁਰ ਸੂਰਿਆਨਗਰੀ ਐਕਸਪ੍ਰੈਸ ਟਰੇਨ ਦੇ 8-11 ਡੱਬੇ ਪਟੜੀ ਤੋਂ ਉਤਰ ਗਏ। ਉੱਤਰ ਪੱਛਮੀ ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਨੇ ਦੱਸਿਆ ਕਿ ਰੇਲਗੱਡੀ ਦੇ ਪਟੜੀ ਤੋਂ ਉਤਰਨ ਕਾਰਨ 8-11 ਬੋਗੀਆਂ ਪ੍ਰਭਾਵਿਤ ਹੋਈਆਂ ਹਨ, ਇਸ ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਰੇਲਵੇ ਨੇ ਜੋਧਪੁਰ ਤੋਂ ਦੁਰਘਟਨਾ ਰਾਹਤ ਟਰੇਨ ਰਵਾਨਾ ਕੀਤੀ ਗਈ ਹੈ।

ਜਾਣਕਾਰੀ ਮੁਤਾਬਕ ਕਰੀਬ 3 ਯਾਤਰੀ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਸ ਰੇਲਗੱਡੀ ਵਿੱਚ 150 ਸਕਾਊਟ ਗਾਈਡ ਵਿਦਿਆਰਥੀ ਵੀ ਸਵਾਰ ਸਨ, ਜੋ ਪਾਲੀ ਦੇ ਜੰਬੂਰੀ ਜਾ ਰਹੇ ਸਨ। ਜੋਧਪੁਰ ਤੋਂ ਇੱਕ ਦੁਰਘਟਨਾ ਰਾਹਤ ਰੇਲ ਗੱਡੀ ਨੂੰ ਮੌਕੇ ‘ਤੇ ਭੇਜਿਆ ਗਿਆ ਹੈ। ਸੂਰਿਆਨਗਰੀ ਐਕਸਪ੍ਰੈੱਸ ਦੇ ਪਟੜੀ ਤੋਂ ਉਤਰਨ ਦੀ ਸੂਚਨਾ ਮਿਲਦੇ ਹੀ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਫਸੇ ਯਾਤਰੀਆਂ ਨੂੰ ਉਨ੍ਹਾਂ ਦੀ ਮੰਜ਼ਿਲ ‘ਤੇ ਪਹੁੰਚਾਉਣ ਲਈ ਬੱਸਾਂ ਦਾ ਪ੍ਰਬੰਧ ਕੀਤਾ।

ਰੇਲਵੇ ਨੇ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਇਸ ਦਰਮਿਆਨ ਜੋਧਪੁਰ ਲਈ: 02912654979, 02912654993, 02912624125,02912431646 ਹੈਲਪਲਾਈਨ ਨੰਬਰ ਕੀਤਾ ਹੈ ਅਤੇ ਪਾਲੀ ਮਾਰਵਾੜ ਲਈ: 02932250324 ਹੈਲਪਲਾਈਨ ਨੰਬਰ ਕੀਤਾ ਹੈ। ਸੀਪੀਆਰਓ ਨੇ ਕਿਹਾ ਕਿ ਯਾਤਰੀ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਕਿਸੇ ਵੀ ਜਾਣਕਾਰੀ ਲਈ 138 ਅਤੇ 1072 ‘ਤੇ ਵੀ ਸੰਪਰਕ ਕਰ ਸਕਦੇ ਹਨ।

ਜਾਣਕਾਰੀ ਅਨੁਸਾਰ ਰੇਲਗੱਡੀ 8-11 ਡੱਬੇ ਪਟੜੀ ਤੋਂ ਉਤਰ ਗਏ। ਟਰੇਨ ‘ਚ ਇਕ ਔਰਤ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ, ਜਿਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਯਾਤਰੀਆਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਹਾਦਸੇ ਮਗਰੋਂ ਜਦੋਂ ਗੱਡੀ ਰੁਕੀ ਤਾਂ ਦੇਖਿਆ ਕਿ ਘੱਟੋ-ਘੱਟ 8 ਸਲੀਪਰ ਕਲਾਸ ਡੱਬੇ ਪਟੜੀ ਤੋਂ ਉਤਰੇ ਹੋਏ ਸਨ। 15-20 ਮਿੰਟਾਂ ਵਿੱਚ ਐਂਬੂਲੈਂਸ ਆ ਗਈ। ਫਿਲਹਾਲ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ।

Previous Post

ਨੈਸ਼ਨਲ ਕੋਚ ਵੱਲੋਂ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਬਾਅਦ ਖੇਡ ਮੰਤਰੀ ਨੇ ਛੱਡਿਆ ਅਹੁਦਾ

Next Post

ਮੌਸਮ ਖ਼ਰਾਬ ਹੋਣ ਦੇ ਮੱਦੇਨਜ਼ਰ ਸਿੱਖਿਆ ਮੰਤਰੀ ਬੈਂਸ ਨੇ ਸਕੂਲਾਂ ਦੀਆਂ ਛੁੱਟੀਆਂ ’ਚ ਕੀਤਾ ਵਾਧਾ

Next Post
ਹੁਣ ਹਰ ਵਰਗ ਦੇ ਬੱਚੇ ਨੂੰ ਮਿਲੇਗੀ ਸਿੱਖਿਆ, ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਕਦਮ

ਮੌਸਮ ਖ਼ਰਾਬ ਹੋਣ ਦੇ ਮੱਦੇਨਜ਼ਰ ਸਿੱਖਿਆ ਮੰਤਰੀ ਬੈਂਸ ਨੇ ਸਕੂਲਾਂ ਦੀਆਂ ਛੁੱਟੀਆਂ ’ਚ ਕੀਤਾ ਵਾਧਾ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers