RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਰਾਹੁਲ ਨਾਲ ਮੁਲਾਕਾਤ ਮਗਰੋਂ ਸਿੱਧੂ ਨੇ ਅਸਤੀਫਾ ਲਿਆ ਵਾਪਸ |

Jass Grewal by Jass Grewal
October 16, 2021
in ਪੰਜਾਬ, ਰਾਜਨੀਤੀ
0 0
0

ਕਾਂਗਰਸ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਮਗਰੋਂ ਅੱਜ ਨਵਜੋਤ ਸਿੰਘ ਸਿੱਧੂ ਆਪਣਾ ਅਸਤੀਫਾ ਵਾਪਸ ਲੈਣ ਲਈ ਰਾਜ਼ੀ ਹੋ ਗੲੇ ਹਨ ਜਿਸ ਨਾਲ ਪਿਛਲੇ 18 ਦਿਨ ਤੋਂ ਪੰਜਾਬ ਕਾਂਗਰਸ ’ਚ ਚੱਲ ਰਿਹਾ ਰੇੜਕਾ ਅੱਜ ਖਤਮ ਹੋ ਗਿਆ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਨਵਜੋਤ ਸਿੰਘ ਸਿੱਧੂ ਨੇ ਅੱਜ ਦੇਰ ਸ਼ਾਮ ਕਰੀਬ ਸਵਾ ਅੱਠ ਵਜੇ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਆਗੂ ਰਾਹੁਲ ਗਾਂਧੀ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਇਸ ਮੌਕੇ ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਅਤੇ ਪੰਜਾਬ ਮਾਮਲਿਆ ਦੇ ਇੰਚਾਰਜ ਹਰੀਸ਼ ਰਾਵਤ ਵੀ ਮੌਜੂਦ ਸਨ। ਕਰੀਬ ਸਵਾ ਘੰਟਾ ਚੱਲੀ ਮੀਟਿੰਗ ਵਿੱਚ ਨਵਜੋਤ ਸਿੱਧੂ ਨੇ 18 ਨੁਕਾਤੀ ਏਜੰਡੇ ਦੀ ਮਸਲਾ ਰੱਖਿਆ ਜਿਸ ’ਤੇ ਹਾਈ ਕਮਾਂਡ ਵੱਲੋਂ ਅਮਲ ਕਰਨ ਭਰੋਸਾ ਦਿਵਾਇਆ ਗਿਆ। ਮੀਟਿੰਗ ਮਗਰੋਂ ਨਵਜੋਤ ਸਿੱਧੂ ਨੇ ਸਿਰਫ ਇੰਨਾ ਹੀ ਕਿਹਾ ਕਿ ਉਨ੍ਹਾਂ ਆਪਣੇ ਸਰੋਕਾਰ ਰਾਹੁਲ ਗਾਂਧੀ ਨਾਲ ਸਾਂਝੇ ਕੀਤੇ ਹਨ ਅਤੇ ਹੁਣ ਉਹ ਸਭ ਨਜਿੱਠੇ ਗਏ ਹਨ। ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਨਵਜੋਤ ਸਿੱਧੂ ਦੇ ਸਰੋਕਾਰਾਂ ਦਾ ਖਿਆਲ ਰੱਖਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਸਿੱਧੂ ਨੇ ਰਾਹੁਲ ਗਾਂਧੀ ਨੂੰ ਕਿਹਾ ਹੈ ਕਿ ਉਹ (ਸਿੱਧੂ) ਬਤੌਰ ਪ੍ਰਧਾਨ ਆਪਣੀ ਡਿਊਟੀ ਸ਼ੁਰੂ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੇ 28 ਸਤੰਬਰ ਨੂੰ ਪਾਰਟੀ ਦੀ ਪ੍ਰਧਾਨਗੀ ਤੋਂ ਅਸਤੀਫਾ ਦਿੱਤਾ ਸੀ ਜਿਸ ਪਿੱਛੇ ਉਨ੍ਹਾਂ ਡੀਜੀਪੀ ਅਤੇ ਐਡਵੋਕੇਟ ਜਨਰਲ ਦੇ ਤਬਾਦਲਿਆਂ ਤੋਂ ਇਲਾਵਾ ਕੈਬਨਿਟ ਵਿਚ ਦਾਗੀ ਮੰਤਰੀਆਂ ਦੀ ਸ਼ਮੂਲੀਅਤ ਦਾ ਮਾਮਲਾ ਵੀ ਉਠਾਇਆ ਸੀ।

Previous Post

ਲਖੀਮਪੁਰ ਕਾਂਡ: ਮਿਸ਼ਰਾ ਤੇ ਹੋਰ ਮੁਲਜ਼ਮਾਂ ਨੂੰ ਘਟਨਾ ਸਥਾਨ ’ਤੇ ਲਿਜਾ ਕੇ ਪੁੱਛ-ਪੜਤਾਲ |

Next Post

ਕਾਬੁਲ ਦੇ ਗੁਰਦੁਆਰੇ ’ਚ ਮੁੜ ਹਥਿਆਰਬੰਦ ਦਾਖਲ |

Next Post
ਕਾਬੁਲ ਦੇ ਗੁਰਦੁਆਰੇ ’ਚ ਮੁੜ ਹਥਿਆਰਬੰਦ ਦਾਖਲ |

ਕਾਬੁਲ ਦੇ ਗੁਰਦੁਆਰੇ ’ਚ ਮੁੜ ਹਥਿਆਰਬੰਦ ਦਾਖਲ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers