RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਰਾਹੁਲ, ਪਿ੍ਅੰਕਾ ਗਾਂਧੀ, ਮੁੱਖ ਮੰਤਰੀ ਚੰਨੀ ਤੇ ‘ਆਪ’ ਵਲੋਂ ਕਿਸਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ |

Jass Grewal by Jass Grewal
October 7, 2021
in ਦੇਸ਼, ਪੰਜਾਬ
Reading Time: 1 min read
0 0
0

ਉੱਤਰ ਪ੍ਰਦੇਸ਼ ਸਰਕਾਰ ਨੇ ਹੁਣ ਸਾਰੀਆਂ ਸਿਆਸੀ ਪਾਰਟੀਆਂ ਨੂੰ ਲਖੀਮਪੁਰ ਖੀਰੀ ਦੇ ਦੌਰੇ ‘ਤੇ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ | ਹਾਲਾਂਕਿ ਇਕੋ ਸਮੇਂ ਸਿਰਫ 5 ਲੋਕਾਂ ਨੂੰ ਹੀ ਜਾਣ ਦੀ ਆਗਿਆ ਹੈ | ਇਸੇ ਤਹਿਤ ਪਿ੍ਅੰਕਾ ਗਾਂਧੀ ਹਿਰਾਸਤ ‘ਚੋਂ ਰਿਹਾਅ ਹੋਣ ਉਪਰੰਤ ਆਪਣੇ ਭਰਾ ਰਾਹੁਲ ਗਾਂਧੀ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨਾਲ ਲਖੀਮਪੁਰ ਖੀਰੀ ਪੁੱਜੀ ਅਤੇ ਹਿੰਸਾ ‘ਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਨ ਦਾ ਵਾਅਦਾ ਕੀਤਾ | ਇਸ ਮੌਕੇ ਰਣਦੀਪ ਸੂਰਜੇਵਾਲਾ ਤੇ ਦੀਪੇਂਦਰ ਹੁੱਡਾ ਵੀ ਉਨ੍ਹਾਂ ਦੇ ਨਾਲ ਸਨ | ਕਾਂਗਰਸੀ ਆਗੂ ਸਭ ਤੋਂ ਪਹਿਲਾਂ ਪਲੀਆ ਤਹਿਸੀਲ ‘ਚ ਸਥਿਤ ਲਵਪ੍ਰੀਤ ਸਿੰਘ ਦੇ ਘਰ ਗਏ, ਉਸ ਤੋਂ ਬਾਅਦ ਉਹ ਨਿਘਾਸਨ ਤਹਿਸੀਲ ‘ਚ ਸਥਿਤ ਪੱਤਰਕਾਰ ਰਮਨ ਕਸ਼ਅਪ ਅਤੇ ਧੋਰਾਹਾ ਤਹਿਸੀਲ ‘ਚ ਸਥਿਤ ਨਛੱਤਰ ਸਿੰਘ ਦੇ ਘਰ ਗਏ | ਹਿੰਸਾ ‘ਚ ਮਾਰੇ ਗਏ ਦੋ ਕਿਸਾਨ ਤੇ ਇਕ ਪੱਤਰਕਾਰ ਲਖੀਮਪੁਰ ਜ਼ਿਲ੍ਹੇ ਨਾਲ ਅਤੇ ਦੋ ਕਿਸਾਨ ਬਹਿਰਾਈਚ ਜ਼ਿਲ੍ਹੇ ਨਾਲ ਸਬੰਧਿਤ ਸਨ | ਇਸੇ ਦੌਰਾਨ ਸੁਪਰੀਮ ਕੋਰਟ ਨੇ ਇਸ ਮਾਮਲੇ ਦਾ ਸਵੈ ਨੋਟਿਸ ਲਿਆ ਹੈ ਅਤੇ ਚੀਫ਼ ਜਸਟਿਸ ਐਨ. ਵੀ. ਰਮਨਾ ਦੀ ਪ੍ਰਧਾਨਗੀ ਵਾਲੇ ਤਿੰਨ ਮੈਂਬਰੀ ਬੈਂਚ ਵਲੋਂ ਵੀਰਵਾਰ ਨੂੰ ਇਸ ਸਬੰਧੀ ਸੁਣਵਾਈ ਕੀਤੀ ਜਾਵੇਗੀ |
ਇਸ ਤੋਂ ਪਹਿਲਾਂ ਸੀਤਾਪੁਰ ਦੇ ਸਬ-ਡਵੀਜ਼ਨਲ ਮੈਜਿਸਟ੍ਰੇਟ (ਸਦਰ) ਪਿਆਰੇ ਲਾਲ ਮੌਰਿਆ ਨੇ ਕਿਹਾ ਕਿ ਪਿ੍ਅੰਕਾ ਗਾਂਧੀ ਨੂੰ ਹਿਰਾਸਤ ‘ਚੋਂ ਰਿਹਾਅ ਕਰ ਦਿੱਤਾ ਗਿਆ ਹੈ | ਇਸ ਤੋਂ ਪਹਿਲਾਂ ਰਾਹੁਲ ਗਾਂਧੀ ਲਖਨਊ ਹਵਾਈ ਅੱਡੇ ਤੋਂ ਸਿੱਧਾ ਆਪਣੇ ਵਾਹਨ ‘ਚ ਸੀਤਾਪੁਰ ਪਹੁੰਚੇ ਅਤੇ ਉਥੇ ਹਿਰਾਸਤ ‘ਚ ਬੰਦ ਆਪਣੀ ਭੈਣ ਪਿ੍ਅੰਕਾ ਨਾਲ ਗੱਲਬਾਤ ਕੀਤੀ | ਇਸ ਤੋਂ ਪਹਿਲਾਂ ਜਦ ਪ੍ਰਸ਼ਾਸਨ ਵਲੋਂ ਰਾਹੁਲ ਗਾਂਧੀ ਨੂੰ ਲਖਨਊ ਹਵਾਈ ਅੱਡੇ ਤੋਂ ਪੁਲਿਸ ਦੇ ਵਾਹਨ ‘ਚ ਸੀਤਾਪੁਰ ਜਾਣ ਲਈ ਆਖਿਆ ਗਿਆ ਤਾਂ ਉਹ ਹਵਾਈ ਅੱਡੇ ਵਿਖੇ ਹੀ ਕੁਝ ਸਮਾਂ ਪੰਜਾਬ ਤੇ ਛੱਤੀਸਗੜ੍ਹ ਦੇ ਮੁੱਖ ਮੰਤਰੀਆਂ ਸਮੇਤ ਧਰਨੇ ‘ਤੇ ਬੈਠ ਗਏ | ਹਾਲਾਂਕਿ ਬਾਅਦ ‘ਚ ਉਨ੍ਹਾਂ ਨੂੰ ਆਪਣੇ ਵਾਹਨ ‘ਚ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ |

ਲਖੀਮਪੁਰ ਖੀਰੀ ‘ਚ ਮਾਰੇ ਗਏ ਕਿਸਾਨਾਂ ਦੇ ਪੀੜਤ ਪਰਿਵਾਰਾਂ ਨੂੰ ਮਿਲਣ ਲਈ ਗਏ ਆਮ ਆਦਮੀ ਪਾਰਟੀ ਪੰਜਾਬ ਦੇ ਵਫ਼ਦ ਨੂੰ ਯੂ.ਪੀ. ਪੁਲਿਸ ਵਲੋਂ ਕਰੀਬ 18 ਘੰਟੇ ਹਿਰਾਸਤ ‘ਚ ਰੱਖੇ ਜਾਣ ਉਪਰੰਤ ਬੁੱਧਵਾਰ ਦੁਪਹਿਰ ਰਿਹਾਅ ਕਰ ਦਿੱਤਾ ਗਿਆ | ‘ਆਪ’ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਵਫ਼ਦ ਸਭ ਤੋਂ ਪਹਿਲਾਂ ਲਖੀਮਪੁਰ ਜ਼ਿਲੇ੍ਹ ਦੇ ਪਿੰਡ ਧੌਰਹਿਰਾ ਦੇ ਸ਼ਹੀਦ ਕਿਸਾਨ ਨਛੱਤਰ ਸਿੰਘ ਦੇ ਘਰ ਗਿਆ | ਇਸ ਤੋਂ ਬਾਅਦ ਉਨ੍ਹਾਂ ਸਥਾਨਕ ਪੱਤਰਕਾਰ ਰਮਨ ਕਸ਼ਯਪ ਦੇ ਪਰਿਵਾਰ ਨਾਲ ਵੀ ਦੁੱਖ ਸਾਂਝਾ ਕੀਤਾ | ਵਫ਼ਦ ਦੇ ਬਾਕੀ ਮੈਂਬਰਾਂ ‘ਚ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਪ੍ਰੋ. ਬਲਜਿੰਦਰ ਕੌਰ ਤੇ ਅਮਰਜੀਤ ਸਿੰਘ ਸੰਦੋਆ (ਵਿਧਾਇਕ) ਸ਼ਾਮਿਲ ਸਨ, ਜਦ ਕਿ ਪਾਰਟੀ ਦੇ ਰਾਜ ਸਭਾ ਮੈਂਬਰ ਤੇ ਯੂ.ਪੀ. ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਵੀ ਸਥਾਨਕ ਆਗੂਆਂ ਸਮੇਤ ਮੌਜੂਦ ਸਨ | ਰਾਘਵ ਚੱਢਾ ਨੇ ਦੱਸਿਆ ਕਿ ਸ਼ਹੀਦ ਕਿਸਾਨ ਦੇ ਪਰਿਵਾਰਕ ਮੈਂਬਰਾਂ ਨਾਲ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਫ਼ੋਨ ‘ਤੇ ਗੱਲ ਕਰਵਾਈ ਗਈ | ਕੇਜਰੀਵਾਲ ਨੇ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਭਰੋਸਾ ਦਿੱਤਾ ਕਿ ਆਮ ਆਦਮੀ ਪਾਰਟੀ ਸਾਰੇ ਪੀੜਤ ਕਿਸਾਨ ਪਰਿਵਾਰਾਂ ਦੀ ਹਰ ਸੰਭਵ ਕਾਨੂੰਨੀ ਤੇ ਆਰਥਿਕ ਮਦਦ ਕਰੇਗੀ |

Previous Post

ਪੰਜਾਬ ਦੇ ਬੇੜੇ ’ਚ ਸ਼ਾਮਲ ਹੋਣਗੀਆਂ 842 ਨਵੀਆਂ ਬੱਸਾਂ |

Next Post

ਦੂਜਿਆਂ ਦੀ ਜ਼ਿੰਦਗੀ ਦੀ ਕੀਮਤ ‘ਤੇ ਜਸ਼ਨ ਨਹੀਂ ਮਨਾਉਣਾ ਚਾਹੀਦਾ-ਸੁਪਰੀਮ ਕੋਰਟ |

Next Post
ਦੂਜਿਆਂ ਦੀ ਜ਼ਿੰਦਗੀ ਦੀ ਕੀਮਤ ‘ਤੇ ਜਸ਼ਨ ਨਹੀਂ ਮਨਾਉਣਾ ਚਾਹੀਦਾ-ਸੁਪਰੀਮ ਕੋਰਟ |

ਦੂਜਿਆਂ ਦੀ ਜ਼ਿੰਦਗੀ ਦੀ ਕੀਮਤ 'ਤੇ ਜਸ਼ਨ ਨਹੀਂ ਮਨਾਉਣਾ ਚਾਹੀਦਾ-ਸੁਪਰੀਮ ਕੋਰਟ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers