RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਲਖੀਮਪੁਰ ਕਾਂਡ: ਮਿਸ਼ਰਾ ਤੇ ਹੋਰ ਮੁਲਜ਼ਮਾਂ ਨੂੰ ਘਟਨਾ ਸਥਾਨ ’ਤੇ ਲਿਜਾ ਕੇ ਪੁੱਛ-ਪੜਤਾਲ |

Jass Grewal by Jass Grewal
October 15, 2021
in ਦੇਸ਼
Reading Time: 1 min read
0 0
0

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਵਾਪਰੇ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਵੀਰਵਾਰ ਨੂੰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਅਤੇ ਤਿੰਨ ਹੋਰ ਮੁਲਜ਼ਮਾਂ ਨੂੰ ਲੈ ਕੇ ਮੌਕੇ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਕਾਰ ਰਾਹੀਂ ਕਿਸਾਨਾਂ ਨੂੰ ਪਿੱਛੇ ਤੋਂ ਦਰੜਨ ਜਿਹੀਆਂ ਘਟਨਾਵਾਂ ਦੀ ਲੜੀ ਨੂੰ ਜੋੜ ਕੇ ਦੇਖਿਆ। ਪੁਲੀਸ ਨੇ ਕਿਹਾ ਕਿ ਸਖ਼ਤ ਸੁਰੱਖਿਆ ਹੇਠ ਮੁਲਜ਼ਮਾਂ ਨੂੰ ਤਿਕੋਨੀਆ-ਬਨਬੀਰਪੁਰ ਰੋਡ ’ਤੇ ਘਟਨਾ ਵਾਲੀ ਥਾਂ ’ਤੇ ਲਿਜਾਇਆ ਗਿਆ। ਹਿੰਸਾ ਕਾਂਡ ਦੀ ਲੜੀ ਜੋੜਨ ਲਈ ਕਾਰਾਂ ਨੂੰ ਤੇਜ਼ ਰਫ਼ਤਾਰ ਨਾਲ ਭਜਾਇਆ ਗਿਆ। ਮੁਲਜ਼ਮਾਂ ਤੋਂ ਉਨ੍ਹਾਂ ਦੇ ਘਟਨਾ ਵਾਲੀ ਥਾਂ ’ਤੇ ਮੌਜੂਦਗੀ ਬਾਰੇ ਸਵਾਲ ਪੁੱਛੇ ਗਏ। ਸਿਟ ਨੇ ਤਿੰਨ ਐੱਸਯੂਵੀ ਅਤੇ ਪੁਤਲਿਆਂ ਦਾ ਪ੍ਰਬੰਧ ਕੀਤਾ ਸੀ ਤਾਂ ਜੋ ਉਹ ਕਿਸਾਨਾਂ ਨੂੰ ਕਾਰ ਹੇਠਾਂ ਦਰੜਨ ਵਾਲੇ ਦ੍ਰਿਸ਼ ਦੀ ਲੜੀ ਨੂੰ ਜੋੜ ਸਕਣ। ਜਾਂਚ ਅਧਿਕਾਰੀਆਂ ਨੇ ਚਾਰੋਂ ਮੁਲਜ਼ਮਾਂ ਦੇ ਬਿਆਨਾਂ ਦਾ ਮਿਲਾਨ ਵੀ ਕੀਤਾ। ਇਸ ਮੌਕੇ ਫੋਰੈਂਸਿਕ ਸਾਇੰਸ ਲੈਬਾਰਟਰੀ, ਲਖਨਊ ਦੀ ਟੀਮ ਵੀ ਹਾਜ਼ਰ ਸੀ। ਲੋਕਾਂ ਨੂੰ ਇਲਾਕੇ ਤੋਂ ਦੂਰ ਰੱਖਣ ਲਈ ਰੈਪਿਡ ਐਕਸ਼ਨ ਫੋਰਸ ਅਤੇ ਪੀਏਸੀ ਨੂੰ ਤਾਇਨਾਤ ਕੀਤਾ ਗਿਆ ਸੀ। ਤਿੰਨ ਅਕਤੂਬਰ ਨੂੰ ਭਾਜਪਾ ਆਗੂਆਂ ਦੇ ਵਾਹਨ ਨੇ ਚਾਰ ਕਿਸਾਨਾਂ ਨੂੰ ਦਰੜ ਦਿੱਤਾ ਸੀ ਅਤੇ ਫਿਰ ਹੋਈ ਹਿੰਸਾ ’ਚ ਇਕ ਪੱਤਰਕਾਰ ਸਮੇਤ ਅੱਠ ਵਿਅਕਤੀ ਮਾਰੇ ਗਏ ਸਨ। ਇਸ ਤੋਂ ਪਹਿਲਾਂ ਜਾਂਚ ਟੀਮ ਸਵੇਰੇ ਜ਼ਿਲ੍ਹਾ ਜੇਲ੍ਹ ਪਹੁੰਚੀ ਅਤੇ ਉਥੋਂ ਅੰਕਿਤ ਦਾਸ, ਲਤੀਫ਼ ਅਤੇ ਸ਼ੇਖਰ ਭਾਰਤੀ ਨੂੰ ਪੁਲੀਸ ਹਿਰਾਸਤ ’ਚ ਲਿਆ। ਤਿੰਨਾਂ ਨੂੰ ਰਿਜ਼ਰਵ ਪੁਲੀਸ ਲਾਈਨਜ਼ ’ਚ ਅਪਰਾਧ ਸ਼ਾਖਾ ਦੇ ਦਫ਼ਤਰ ਲਿਜਾਇਆ ਗਿਆ ਜਿਥੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਬੰਦ ਹੈ। ਆਸ਼ੀਸ਼ ਮਿਸ਼ਰਾ ਨੂੰ 12 ਘੰਟੇ ਦੀ ਪੁੱਛ-ਪੜਤਾਲ ਮਗਰੋਂ 9 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਅਦਾਲਤ ਨੇ ਉਸ ਨੂੰ 12 ਤੋਂ 15 ਅਕਤੂਬਰ ਤੱਕ ਪੁਲੀਸ ਹਿਰਾਸਤ ’ਚ ਭੇਜ ਦਿੱਤਾ ਸੀ। ਇਕ ਹੋਰ ਮੁਲਜ਼ਮ ਸ਼ੇਖਰ ਭਾਰਤੀ ਨੂੰ 12 ਅਤੇ ਅੰਕਿਤ ਦਾਸ ਤੇ ਲਤੀਫ਼ ਨੂੰ 13 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਦਾਸ, ਲਤੀਫ਼ ਅਤੇ ਭਾਰਤੀ 14 ਤੋਂ 17 ਅਕਤੂਬਰ ਤੱਕ ਪੁਲੀਸ ਦੀ ਹਿਰਾਸਤ ’ਚ ਹਨ।
-ਪੀਟੀਆਈ

Previous Post

ਬੰਗਲਾਦੇਸ਼ ‘ਚ ਦੁਰਗਾ ਪੂਜਾ ਦੌਰਾਨ ਮੰਦਰਾਂ ‘ਤੇ ਹਮਲੇ-4 ਮੌਤਾਂ |

Next Post

ਰਾਹੁਲ ਨਾਲ ਮੁਲਾਕਾਤ ਮਗਰੋਂ ਸਿੱਧੂ ਨੇ ਅਸਤੀਫਾ ਲਿਆ ਵਾਪਸ |

Next Post
ਰਾਹੁਲ ਨਾਲ ਮੁਲਾਕਾਤ ਮਗਰੋਂ ਸਿੱਧੂ ਨੇ ਅਸਤੀਫਾ ਲਿਆ ਵਾਪਸ |

ਰਾਹੁਲ ਨਾਲ ਮੁਲਾਕਾਤ ਮਗਰੋਂ ਸਿੱਧੂ ਨੇ ਅਸਤੀਫਾ ਲਿਆ ਵਾਪਸ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers