ਤਹਿਸੀਲਾਂ ਦੇ ਰਿਕਾਰਡ ਪੜ੍ਹਨ ਤੇ ਲਿਖਣ ‘ਚ ਕਿਸੇ ਤਰ੍ਹਾਂ ਦੀ ਖੱਜਲ-ਖੁਆਰੀ ਨਾ ਹੋਵੇ, ਇਸ ਲਈ ਪੰਜਾਬ ਦੀ ਮਾਨ ਸਰਕਾਰ ਵੱਡਾ ਕਦਮ ਚੁੱਕਣ ਜਾ ਰਹੀ ਹੈ। ਦਸ ਦਈਏ ਕਿ ਸੀ.ਐਮ. ਭਗਵੰਤ ਮਾਨ ਨੇ ਇਹ ਐਲਾਨ ਕੀਤਾ ਹੈ ਕਿ ਪੰਜਾਬ ਦੀਆਂ ਤਹਿਸੀਲਾਂ ਵਿੱਚ ਸੁਧਾਰ ਕਰਨ ਲਈ ਅਸੀਂ ਸਾਰੇ ਰਿਕਾਰਡ ਆਨਲਾਈਨ ਕਰਨ ਜਾ ਰਹੀ ਹੈ ਤੇ ਨਾਲ ਹੀ ਤਹਿਸੀਲਾਂ ਦੀ ਕੰਮਕਾਜੀ ਭਾਸ਼ਾ ਨੂੰ ਸੌਖੀ ਪੰਜਾਬੀ ‘ਚ ਕਰਨ ਦਾ ਰਹੇ ਹਾਂ ਤਾਂ ਜੋ ਲੋਕਾਂ ਨੂੰ ਰਿਕਾਰਡ ਪੜ੍ਹਨ ਤੇ ਲਿਖਣ ‘ਚ ਕਿਸੇ ਤਰ੍ਹਾਂ ਦੀ ਖੱਜਲ-ਖੁਆਰੀ ਨਾ ਹੋਵੇ।
ਅੱਜ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਦੀ ਮੀਟਿੰਗ ਹੋਈ.. ਜਿਸ ਵਿੱਚ ਤਹਿਸੀਲਾਂ ਵਿੱਚ ਸੁਧਾਰ ਨੂੰ ਲੈਕੇ ਚਰਚਾ ਹੋਈ…
ਅਸੀਂ ਸਾਰੇ ਰਿਕਾਰਡ ਨੂੰ ਆਨਲਾਈਨ ਕਰਨ ਜਾ ਰਹੇ ਹਾਂ ਨਾਲ ਹੀ ਤਹਿਸੀਲਾਂ ਦੀ ਕੰਮਕਾਜੀ ਭਾਸ਼ਾ ਨੂੰ ਸੌਖੀ ਪੰਜਾਬੀ 'ਚ ਕਰਨ ਜਾ ਰਹੇ ਹਾਂ ਤਾਂ ਜੋ ਲੋਕਾਂ ਨੂੰ ਰਿਕਾਰਡ ਪੜ੍ਹਨ ਤੇ ਲਿਖਣ 'ਚ ਕਿਸੇ ਤਰ੍ਹਾਂ ਦੀ ਖੱਜਲ-ਖ਼ੁਆਰੀ ਨਾ… pic.twitter.com/FhUJmzMbWf— Bhagwant Mann (@BhagwantMann) May 29, 2023
ਜ਼ਿਕਰਕਰ ਦਈਏ ਕਿ ਸੀ.ਐਮ. ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਲੈਂਡ ਰਿਕਾਰਡ ਸੁਸਾਇਟੀ ਦੀ ਮੀਟਿੰਗ ਹੋਈ ਜਿਸ ਵਿਚ ਵਿੱਚ ਸੂਬੇ ਦੀਆਂ ਤਹਿਸੀਲਾਂ ਸਬੰਧੀ ਕੁਝ ਅਹਿਮ ਫ਼ੈਸਲੇ ਲਏ ਗਏ ਹਨ। ਲੋਕਾਂ ਨੂੰ ਖੱਜਲ-ਖੁਆਰੀ ਤੋਂ ਨਿਜ਼ਾਤ ਦਿਵਾਉਣ ਲਈ ਪੰਜਾਬ ਸਰਕਾਰ ਜਲਦ ਹੀ ਸਾਰੇ ਰਿਕਾਰਡਾਂ ਨੂੰ ਆਨਲਾਈਨ ਕਰਨ ਜਾ ਰਹੀ ਹੈ।

