RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੇਸ਼

ਵੱਡੀ ਖ਼ਬਰਃ ਹਰਿਆਣਾ ਸਰਕਾਰ ਦਾ ਵੱਡਾ ਫ਼ੈਸਲਾ, ਡੇਰਾ ਮੁਖੀ ਰਾਮ ਰਹੀਮ ਦੀ ਸਜ਼ਾ ਮੁਆਫ਼

ਵੱਡੀ ਖ਼ਬਰਃ ਹਰਿਆਣਾ ਸਰਕਾਰ ਦਾ ਵੱਡਾ ਫ਼ੈਸਲਾ, ਡੇਰਾ ਮੁਖੀ ਰਾਮ ਰਹੀਮ ਦੀ ਸਜ਼ਾ ਮੁਆਫ਼

Jass Grewal by Jass Grewal
January 25, 2023
in ਦੇਸ਼, ਰਾਜਨੀਤੀ
0 0
0
ਡੇਰਾ ਮੁਖੀ ਨਾਲ ਜੁੜੀ ਵੱਡੀ ਖ਼ਬਰ, ਜਲਦ ਜੇਲ੍ਹ ਤੋਂ ਬਾਹਰ ਆ ਸਕਦੇ ਰਾਮ ਰਹੀਮ

26 ਜਨਵਰੀ ਗਣਤੰਤਰ ਦਿਹਾੜੇ ਮੌਕੇ ਸਰਕਾਰ ਵਲੋਂ ਕੁਝ ਕੈਦੀ ਰਿਹਾਅ ਕੀਤੇ ਜਾ ਰਹੇ ਹਨ ਜਦਕਿ ਕੁਝ ਕੈਦੀਆਂ ਦੀ ਸਜ਼ਾ ਮੁਆਫ ਕੀਤੀ ਜਾ ਰਹੀ ਹੈ। ਇਸੇ ਦਰਮਿਆਨ ਹਰਿਆਣਾ ਸਰਕਾਰ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਸਜ਼ਾ ਮੁਆਫ ਕਰ ਦਿੱਤੀ ਹੈ। ਉਸਦੀ 90 ਦਿਨਾਂ ਦੀ ਸਜ਼ਾ ਮੁਆਫ ਕੀਤੀ ਗਈ ਹੈ। ਅਸਲ ਵਿਚ ਹਰਿਆਣਾ ਦੇ ਜੇਲ੍ਹ ਮੰਤਰੀ ਰਣਜੀਤ ਸਿੰਘ ਨੇ ਕੱਲ੍ਹ ਐਲਾਨ ਕੀਤਾ ਸੀ ਕਿ ਗਣਤੰਤਰ ਦਿਵਸ ਮੌਕੇ ਸਰਕਾਰ ਨੇ ਫੈਸਲਾ ਲਿਆ ਹੈ ਕਿ ਜਿਹਨਾਂ ਨੂੰ 10 ਸਾਲ ਜਾਂ ਇਸ ਤੋਂ ਵੱਧ ਜਾਂ ਫਿਰ ਉਮਰ ਕੈਦ ਦੀ ਸਜ਼ਾ ਮਿਲੀ ਹੈ,  ਉਹਨਾਂ ਦੀ 90 ਦਿਨ ਦੀ ਸਜ਼ਾ, ਜਿਹਨਾਂ ਨੂੰ 5 ਤੋਂ 10 ਸਾਲ ਦੀ ਕੈਦ ਦੀ ਸਜ਼ਾ ਮਿਲੀ ਹੈ, ਉਹਨਾਂ ਦੀ 60 ਦਿਨ ਦੀ ਸਜ਼ਾ, ਜਿਹਨਾਂ ਨੂੰ 5 ਸਾਲ ਤੋਂ ਘੱਟ ਕੈਦ ਹੋਈ ਹੈ,  ਉਹਨਾਂ ਦੀ 30 ਦਿਨ ਦੀ ਸਜ਼ਾ ਮੁਆਫ ਕਰਨ ਦਾ ਫੈਸਲਾ ਲਿਆ ਗਿਆ ਹੈ।

ਡੇਰਾ ਸਿਰਸਾ ਮੁਖੀ ਇਸ ਵੇਲੇ ਆਪਣੀਆਂ ਦੋ ਸ਼ਰਧਾਲੂਆਂ ਨਾਲ ਜ਼ਬਰ ਜਨਾਹ ਕਰਨ, ਪੱਤਰਕਾਰ ਰਾਮ ਚੰਦਰ ਛਤਰਪਤੀ ਦਾ ਕਤਲ ਕਰਨ ਅਤੇ ਸਾਬਕਾ ਡੇਰਾ ਮੈਨੇਜਰ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਤਹਿਤ 20 ਸਾਲ ਦੀ ਕੈਦ ਦੀ ਸਜ਼ਾ ਭੁਗਤ ਰਿਹਾ ਹੈ। ਹਰਿਆਣਾ ਸਰਕਾਰ ਦੀ ਨੀਤੀ ਮੁਤਾਬਕ ਉਸਦੀ 90 ਦਿਨ ਦੀ ਸਜ਼ਾ ਮੁਆਫ ਹੋ ਗਈ ਹੈ।

ਯਾਦ ਰਹੇ ਕਿ ਰਾਮ ਰਹੀਮ ਦੀ ਪੈਰੋਲ ਪਹਿਲਾਂ ਹੀ ਵਿਵਾਦਾਂ ਵਿਚ ਹੈ ਤੇ ਉਹ ਅੱਜ ਕੱਲ੍ਹ ਪੈਰੋਲ ’ਤੇ ਜੇਲ੍ਹ ਤੋਂ ਬਾਹਰ ਹੈ ਜਿਸ ਕਾਰਨ ਵਿਰੋਧੀ ਪਾਰਟੀਆਂ ਲਗਾਤਾਰ ਸਵਾਲ ਖੜੇ ਕਰ ਰਹੀਆਂ ਹਨ ਕਿ ਉਸਨੂੰ ਵਾਰ-ਵਾਰ ਪੈਰੋਲ ਕਿਉਂ ਦਿੱਤੀ ਜਾ ਰਹੀ ਹੈ। ਦਸ ਦਈਏ ਕਿ ਰਾਮ ਰਹੀਮ ਇਸ ਸਮੇਂ ਆਪਣੇ ਯੂ.ਪੀ. ਵਿਚਲੇ ਆਸ਼ਰਮ ਵਿਚ ਹੈ ਜਿਥੇ ਉਸਨੇ ਬੀਤੇ ਦਿਨ ਤਲਵਾਰ ਨਾਲ ਕੇਕ ਵੀ ਕੱਟਿਆ ਸੀ।

Tags: breaking newsDera Sacha SaudaHaryanapunjabi news
Previous Post

RRR ਦੇ ਗੀਤ ‘Naatu Naatu’ ਨੇ ਮਾਰੀ ਵੱਡੀ ਬਾਜ਼ੀ, ਆਸਕਰ ਲਈ ਨੌਮੀਨੇਟ

Next Post

ਜਥੇਦਾਰ ਹਰਪ੍ਰੀਤ ਸਿੰਘ ਨੂੰ ਮਿਲੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਕਈ ਮੁੱਦਿਆਂ ‘ਤੇ ਕੀਤੀ ਚਰਚਾ

Next Post
ਜਥੇਦਾਰ ਹਰਪ੍ਰੀਤ ਸਿੰਘ ਨੂੰ ਮਿਲੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਕਈ ਮੁੱਦਿਆਂ ‘ਤੇ ਕੀਤੀ ਚਰਚਾ

ਜਥੇਦਾਰ ਹਰਪ੍ਰੀਤ ਸਿੰਘ ਨੂੰ ਮਿਲੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਕਈ ਮੁੱਦਿਆਂ ‘ਤੇ ਕੀਤੀ ਚਰਚਾ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers