RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਸਕੂਲਾਂ ਨੂੰ ਲੈਕੇ ਵੱਡੀ ਕਾਰਵਾਈ ਕਰਨ ਦੀ ਤਿਆਰੀ ‘ਚ ਸਰਕਾਰ, ਸਿੱਖਿਆ ਮੰਤਰੀ ਬੈਂਸ ਨੇ ਦਿੱਤਾ ਬਿਆਨ

ਸਕੂਲਾਂ ਨੂੰ ਲੈਕੇ ਵੱਡੀ ਕਾਰਵਾਈ ਕਰਨ ਦੀ ਤਿਆਰੀ 'ਚ ਸਰਕਾਰ, ਸਿੱਖਿਆ ਮੰਤਰੀ ਬੈਂਸ ਨੇ ਦਿੱਤਾ ਬਿਆਨ

Jass Grewal by Jass Grewal
December 2, 2022
in ਪੰਜਾਬ, ਰਾਜਨੀਤੀ
0 0
0
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਅਹਿਮ ਫੈਸਲਾ, ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਲੈਕੇ ਕੀਤਾ ਵੱਡਾ ਐਲਾਨ

ਇਸ ਵੇਲੇ ਦੀ ਅਹਿਮ ਖ਼ਬਰ ਪੰਜਾਬ ਦੇ ਸਰਕਾਰੀ ਸਕੂਲਾਂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਦਰਅਸਲ, ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਨਾਂ ਬਦਲਣ ਦੀ ਤਿਆਰੀ ਕੀਤੀ ਜਾ ਰਹੀ ਹੈ ਜਿਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਾਂਝੀ ਕੀਤੀ ਹੈ।  ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਵਿਚ ਸਥਿਤ ਅਜਿਹੇ ਸਾਰੇ ਸਰਕਾਰੀ ਸਕੂਲਾਂ ਦੇ ਨਾਂ ਬਦਲਣ ਦੇ ਹੁਕਮ ਜਾਰੀ ਕੀਤੇ ਹਨ, ਜਿਨ੍ਹਾਂ ਦੇ ਨਾਂ ਜਾਤ ਅਤੇ ਬਰਾਦਰੀ ਆਧਾਰਿਤ ਰੱਖੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ  ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਬਹੁਤ ਸਾਰੇ ਸਰਕਾਰੀ ਸਕੂਲਾਂ ਦੇ ਨਾਂ ਕਿਸੇ ਜਾਤ ਬਰਾਦਰੀ ਨਾਲ ਜੋੜ ਕੇ ਰੱਖੇ ਹੋਣ ਸਬੰਧੀ ਕਈ ਮਾਮਲੇ ਉਨ੍ਹਾਂ ਦੇ ਧਿਆਨ ’ਚ ਆਏ ਹਨ, ਜੋ ਮੌਜੂਦਾ ਦੌਰ ’ਚ ਅਸੱਭਿਅਕ ਹੋਣ ਦਾ ਅਹਿਸਾਸ ਕਰਵਾਉਂਦੇ ਹਨ ਅਤੇ ਨਾਲ ਹੀ ਸਮਾਜ ’ਚ ਜਾਤੀ ਵੱਖਰੇਵੇਂ ਨੂੰ ਉਤਸ਼ਾਹਿਤ ਕਰਦੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ’ਚ ਧਰਮ ਨਿਰਪੱਖ ਅਤੇ ਜਾਤ-ਪਾਤ ਤੋਂ ਉਪਰ ਉੱਠ ਕੇ ਸਮੂਹ  ਵਿਦਿਆਰਥੀਆਂ ਨੂੰ ਬਰਾਬਰਤਾ ਦੇ ਆਧਾਰ ’ਤੇ ਇਕ ਸਮਾਨ ਸਿੱਖਿਆ ਦਿੱਤੀ ਜਾ ਰਹੀ ਹੈ, ਜਿਸ ਤਹਿਤ ਸਰਕਾਰੀ ਸਕੂਲਾਂ ਦੇ ਨਾਵਾਂ ਨੂੰ ਇਕ  ਵਰਗ ਜਾਂ ਜਾਤੀ ਨਾਲ ਸਬੰਧਿਤ ਨਹੀਂ ਕੀਤਾ ਜਾ ਸਕਦਾ।

ਸਿੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਗੁਰੂਆਂ-ਪੀਰਾਂ ਅਤੇ ਮਹਾਨ ਪੈਗੰਬਰਾਂ ਦੀ ਧਰਤੀ ਹੈ, ਜਿਨ੍ਹਾਂ ਨੇ ਮਨੁੱਖਤਾ ਨੂੰ ਜਾਤ-ਪਾਤ ਅਤੇ ਹਰ ਕਿਸਮ ਦੇ ਭੇਦਭਾਵ ਤੋਂ ਦੂਰ ਰਹਿਣ ਦੀ ਸਿੱਖਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਅਨੁਸਾਰ ਵਿਦਿਆਰਥੀਆਂ ਦੇ ਕੋਮਲ ਮਨਾਂ ’ਤੇ ਇਨ੍ਹਾਂ ਨਾਵਾਂ ਦਾ ਡੂੰਘਾ ਅਸਰ ਪੈਂਦਾ ਹੈ ਅਤੇ ਕਈ ਵਾਰ ਬਹੁਤ ਸਾਰੇ ਮਾਪੇ ਵੀ ਆਪਣੇ ਬੱਚਿਆਂ ਨੂੰ ਇਨ੍ਹਾਂ ਨਾਵਾਂ ਕਾਰਨ ਸਰਕਾਰੀ ਸਕੂਲਾਂ ’ਚ ਦਾਖ਼ਲ ਕਰਵਾਉਣ ਤੋਂ ਗੁਰੇਜ਼ ਕਰਦੇ ਹਨ। ਇਸ ਸਬੰਧੀ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਸੈਕੰਡਰੀ ਸਿੱਖਿਆ ਅਤੇ ਐਲੀਮੈਂਟਰੀ ਸਿੱਖਿਆ ਤੋਂ ਉਨ੍ਹਾਂ ਅਧੀਨ ਖੇਤਰ ’ਚ ਚੱਲ ਰਹੇ ਵੱਖ-ਵੱਖ ਜਾਤੀ ਆਧਾਰਿਤ ਨਾਵਾਂ ਦੇ ਸਕੂਲਾਂ ਦੀ ਰਿਪੋਰਟ ਮੰਗੀ ਗਈ ਹੈ। ਇਸ ਰਿਪੋਰਟ ਦੇ ਮਿਲਣ ਉਪਰੰਤ ਇਨ੍ਹਾਂ ਨਾਵਾਂ ਨੂੰ ਬਦਲਣ ਲਈ ਵਿਭਾਗ ਵੱਲੋਂ ਬਿਨਾਂ ਦੇਰੀ ਕਾਰਵਾਈ ਕਰਨ ਲਈ ਮੁੱਖ ਦਫ਼ਤਰ ਦੇ ਉੱਚ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਗਏ ਹਨ।

Tags: Education MinisterHarjot Singh BainsPunjab News
Previous Post

10-15 ਸਾਲ ਪੁਰਾਣੀਆਂ ਗੱਡੀਆਂ ਬਲਦਣ ਦੀ ਕਰ ਲਓ ਤਿਆਰੀ, ਸਰਕਾਰ ਨੇ ਲਿਆ ਅਹਿਮ ਫੈਸਲਾ

Next Post

ਸਰਕਾਰ ਨੇ ਕਿਸਾਨਾਂ ਨੂੰ ਲਗਾਇਆ ਲੱਖਾਂ ਦਾ ਚੂਨਾ, ਕਿਸਾਨੀ ਅੰਦੋਲਨ ‘ਚ ਸ਼ਹੀਦ ਪਰਿਵਾਰਾਂ ਨੂੰ ਦਿੱਤੇ ਚੈੱਕ ਬਾਊਂਸ

Next Post
ਸਰਕਾਰ ਨੇ ਕਿਸਾਨਾਂ ਨੂੰ ਲਗਾਇਆ ਲੱਖਾਂ ਦਾ ਚੂਨਾ, ਕਿਸਾਨੀ ਅੰਦੋਲਨ ‘ਚ ਸ਼ਹੀਦ ਪਰਿਵਾਰਾਂ ਨੂੰ ਦਿੱਤੇ ਚੈੱਕ ਬਾਊਂਸ

ਸਰਕਾਰ ਨੇ ਕਿਸਾਨਾਂ ਨੂੰ ਲਗਾਇਆ ਲੱਖਾਂ ਦਾ ਚੂਨਾ, ਕਿਸਾਨੀ ਅੰਦੋਲਨ 'ਚ ਸ਼ਹੀਦ ਪਰਿਵਾਰਾਂ ਨੂੰ ਦਿੱਤੇ ਚੈੱਕ ਬਾਊਂਸ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers