RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਸਰਕਾਰ ਦੇ ਨਿਸ਼ਾਨੇ ‘ਤੇ ਸੁਖਬੀਰ ਬਾਦਲ ਦਾ ਸੁੱਖ ਵਿਲਾਸ, ਮੰਤਰੀ ਧਾਲੀਵਾਲ ਨੇ ਦਿੱਤਾ ਸੰਕੇਤ

ਸਰਕਾਰ ਦੇ ਨਿਸ਼ਾਨੇ ‘ਤੇ ਸੁਖਬੀਰ ਬਾਦਲ ਦਾ ਸੁੱਖ ਵਿਲਾਸ, ਮੰਤਰੀ ਧਾਲੀਵਾਲ ਨੇ ਦਿੱਤਾ ਸੰਕੇਤ

Jass Grewal by Jass Grewal
May 19, 2023
in ਪੰਜਾਬ, ਰਾਜਨੀਤੀ
0 0
0
ਸਰਕਾਰ ਦੇ ਨਿਸ਼ਾਨੇ ‘ਤੇ ਸੁਖਬੀਰ ਬਾਦਲ ਦਾ ਸੁੱਖ ਵਿਲਾਸ, ਮੰਤਰੀ ਧਾਲੀਵਾਲ ਨੇ ਦਿੱਤਾ ਸੰਕੇਤ

ਪੰਚਾਇਤੀ ਜ਼ਮੀਨਾਂ ‘ਤੇ ਕੀਤੇ ਨਾਜਾਇਜ਼ ਕਬਜ਼ੇ ਹਟਾਉਣ ਨੂੰ ਲੈਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦਿੱਤੇ ਅਲਟੀਮੇਟਮ ਤੋਂ ਬਾਅਦ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਚੰਡੀਗੜ੍ਹ ਦੇ ਪੰਜਾਬ ਭਵਨ ‘ਚ ਇਕ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਮੰਤਰੀ ਧਾਲੀਵਾਲ ਨੇ ਵੀ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ 31 ਮਈ ਤੱਕ ਜ਼ਮੀਨ ਛੱਡਣ ਦੀ ਅਪੀਲ ਕੀਤੀ ਹੈ। ਧਾਲੀਵਾਲ ਨੇ ਕਿਹਾ ਕਿ 31 ਮਈ ਤੱਕ ਕਬਜ਼ਾ ਛੱਡਣ ਵਾਲਿਆਂ ‘ਤੇ ਕੋਈ ਕਾਰਵਾਈ ਨਹੀਂ ਹੋਵੇਗੀ। ਇੱਥੋਂ ਤੱਕ ਕਿ ਕਿਸੇ ਦਾ ਘਰ ਵੀ ਢਾਹਿਆ ਨਹੀਂ ਜਾਵੇਗਾ ਪਰ 1 ਜੂਨ ਤੋਂ ਕਬਜ਼ਾ ਧਾਰਕਾਂ ‘ਤੇ ਸਖ਼ਤ ਕਾਨੂੰਨੀ ਕਾਰਵਾਈ ਹੋਵੇਗੀ। ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਧਾਲੀਵਾਲ ਨੇ ਦੱਸਿਆ ਕਿ 14 ਮਈ ਤੋਂ ਸਰਕਾਰ ਨੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਖ਼ਿਲਾਫ਼ ਫਿਰ ਤੋਂ ਮੁਹਿੰਮ ਸ਼ੁਰੂ ਕੀਤੀ ਹੋਈ ਹੈ, ਜਿਸ ਦੇ ਤਹਿਤ 3-4 ਦਿਨਾਂ ‘ਚ 469 ਏਕੜ ਜ਼ਮੀਨ ਛੁਡਵਾਈ ਗਈ ਹੈ।

ਉਨ੍ਹਾਂ ਨੇ ਦੱਸਿਆ ਕਿ ਛੁਡਵਾਈ ਗਈ ਜ਼ਮੀਨ ਦੀ ਕੀਮਤ ਕਰੀਬ 2709 ਕਰੋੜ ਰੁਪਏ ਹੈ। ਇਸ ਦੌਰਾਨ ਪੱਤਰਕਾਰਾਂ ਵੱਲੋਂ ਪੁੱਛੇ ਗਏ ਇਕ ਸਵਾਲ ‘ਤੇ ਮੰਤਰੀ ਧਾਲੀਵਾਲ ਨੇ ਸੁਖਬੀਰ ਬਾਦਲ ਦੇ ਸੁੱਖ ਵਿਲਾਸ ਹੋਟਲ ਵੱਲ ਇਸ਼ਾਰਾ ਕੀਤਾ। ਉਨ੍ਹਾਂ ਨੇ ਹਾਸੇ ਭਰੇ ਅੰਦਾਜ਼ ‘ਚ ਕਿਹਾ ਕਿ ਦੇਖਦੇ ਜਾਓ, ਕੀ-ਕੀ ਕਰਦੇ ਹਾਂ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹੋਟਲ ਨੂੰ ਤੋੜਿਆ ਨਹੀਂ ਜਾਵੇਗਾ, ਕਿਰਾਏ ‘ਤੇ ਦਿੱਤਾ ਜਾਵੇਗਾ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੰਦੇ ਹੋਏ ਟਵੀਟ ਕੀਤਾ ਸੀ, ਜਿਸ ‘ਚ ਰਸੂਖ਼ਦਾਰ ਲੋਕਾਂ ਜਿਨ੍ਹਾਂ ਨੇ ਪੰਚਾਇਤ, ਸ਼ਾਮਲਾਟ, ਜੰਗਲਾਤ ਵਿਭਾਗ ਅਤੇ ਹੋਰ ਸਰਕਾਰੀ ਜ਼ਮੀਨਾਂ ‘ਤੇ ਕਬਜ਼ਾ ਕਰ ਰੱਖਿਆ ਹੈ, ਉਨ੍ਹਾਂ ਨੂੰ ਅਪੀਲ ਕੀਤੀ ਸੀ ਕਿ ਉਹ 31 ਮਈ ਤੱਕ ਆਪਣਾ ਕਬਜ਼ਾ ਖ਼ਾਲੀ ਕਰ ਦੇਣ ਕਿਉਂਕਿ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਪੰਜਾਬ ਸਰਕਾਰ 1 ਜੂਨ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਨਾਜਾਇਜ਼ ਕਬਜ਼ੇ ਛੁਡਵਾਉਣ ਲਈ ਮੁਹਿੰਮ ਸ਼ੁਰੂ ਕਰ ਦੇਵੇਗੀ।

Previous Post

ਰਾਘਵ ਚੱਢਾ ਦੀ ਮੰਗਣੀ ‘ਚ ਜਥੇਦਾਰ ਦਾ ਸ਼ਾਮਲ ਹੋਣਾ ਬਣਿਆ ਵਿਵਾਦ: SGPC ਨੇ ਸੱਦੀ ਮੀਟਿੰਗ, ਜਥੇਦਾਰ ਨੂੰ ਲੈਕੇ ਹੋ ਸਕਦਾ ਅਹਿਮ ਫ਼ੈਸਲਾ

Next Post

ਪਹਿਲਵਾਨਾਂ ਦੇ ਪ੍ਰਦਰਸ਼ਨ ਵਿਚਕਾਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਵਿਵਾਦਤ ਬਿਆਨ

Next Post
ਦਿੱਲੀ ਪੁਲਿਸ ਦਾ ਐਕਸ਼ਨ, WFI ਦੇ ਮੁਖੀ ਖਿਲਾਫ FIR ਦਰਜ

ਪਹਿਲਵਾਨਾਂ ਦੇ ਪ੍ਰਦਰਸ਼ਨ ਵਿਚਕਾਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਵਿਵਾਦਤ ਬਿਆਨ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers