RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

“ਸਰਕਾਰ ਮੁਗਲਾਂ ਨਾਲੋਂ ਵੀ ਮਾੜਾ ਵਿਵਹਾਰ ਕਰ ਰਹੀ”, ਸਾਬਕਾ ਸੀ.ਐਮ. ਚੰਨੀ ਨੇ ਮੁੜ ਘੇਰੀ ਪੰਜਾਬ ਸਰਕਾਰ

"ਸਰਕਾਰ ਮੁਗਲਾਂ ਨਾਲੋਂ ਵੀ ਮਾੜਾ ਵਿਵਹਾਰ ਕਰ ਰਹੀ", ਸਾਬਕਾ ਸੀ.ਐਮ. ਚੰਨੀ ਨੇ ਮੁੜ ਘੇਰੀ ਪੰਜਾਬ ਸਰਕਾਰ

Jass Grewal by Jass Grewal
April 15, 2023
in ਪੰਜਾਬ, ਰਾਜਨੀਤੀ
Reading Time: 1 min read
0 0
0

 

ਬੀਤੇ ਕੱਲ੍ਹ ਸਰਕਾਰੀ ਛੁੱਟੀ ਵਾਲੇ ਦਿਨ ਵੀ ਵਿਜੀਲੈਂਸ ਬਿਊਰੋ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਤਕਰੀਬਨ ਸੱਤ ਘੰਟਿਆਂ ਲਈ ਪੁੱਛਗਿੱਛ ਕੀਤੀ। ਇਸ ਦੌਰਾਨ ਦਫ਼ਤਰ ਤੋਂ ਬਾਹਰ ਆਕੇ ਚੰਨੀ ਨੇ ਇਸ ਸਾਰੇ ਮਾਮਲੇ ਨੂੰ ‘ਨਿਰੀ ਤਰ੍ਹਾਂ ਸਿਆਸੀ ਸਟੰਟ’ ਕਰਾਰ ਦਿੱਤਾ ਹੈ। ਬੀਤੀ ਸ਼ਾਮ ਵਿਜੀਲੈਂਸ ਬਿਊਰੋ ਦੇ ਮੁਹਾਲੀ ਦਫ਼ਤਰ ਤੋਂ ਬਾਹਰ ਨਿਕਲਦਿਆਂ ਚੰਨੀ ਨੇ ਇੱਕ ਵਾਰ ਫਿਰ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਉਹਨਾਂ ਇਲਜ਼ਾਮ ਲਗਾਏ ਕਿ “ਸਰਕਾਰ ਮੁਗਲਾਂ ਨਾਲੋਂ ਵੀ ਮਾੜਾ ਵਿਵਹਾਰ ਕਰ ਰਹੀ ਹੈ”। ਹਰ ਤਰ੍ਹਾਂ ਨਾਲ ਜ਼ਲੀਲ ਅਤੇ ਬਦਨਾਮ ਕਰਨਾ ਚਾਹੁੰਦੇ ਹਨ। ਮੈਂ ਸਵੇਰ ਦੀ ਪ੍ਰੈਸ ਕਾਨਫਰੰਸ ਵਿੱਚ ਜੋ ਕਿਹਾ, ਮੈਂ ਉਸ ‘ਤੇ ਕਾਇਮ ਹਾਂ। ਉਹ ਜੋ ਵੀ ਕਰਨਾ ਚਾਹੁੰਦੇ ਹਨ, ਕਰ ਸਕਦੇ ਹਨ।

ਸਾਬਕਾ ਮੁੱਖ ਮੰਤਰੀ ਨੇ ਕਿਹਾ, ‘‘ਮੈਂ ਹਮੇਸ਼ਾ ਇਮਾਨਦਾਰੀ ਨਾਲ ਕੰਮ ਕੀਤਾ ਹੈ ਅਤੇ ਕਰਦਾ ਰਹਾਂਗਾ।’’ ਇਸ ਤੋਂ ਪਹਿਲਾਂ ਸਵੇਰੇ 11 ਵਜੇ ਦੇ ਕਰੀਬ ਬਿਊਰੋ ਦੇ ਮੁਹਾਲੀ ਦਫ਼ਤਰ ਵਿੱਚ ਜਾ ਕੇ ਕਾਂਗਰਸੀ ਆਗੂ ਚੰਨੀ ਨੇ ਸੂਬਾ ਸਰਕਾਰ ’ਤੇ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ‘ਬਦਲੇ ਦੀ ਰਾਜਨੀਤੀ’ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਨੇ ਪਹਿਲਾਂ ਚੰਨੀ ਨੂੰ 12 ਅਪ੍ਰੈਲ ਨੂੰ ਪੁੱਛਗਿੱਛ ਲਈ ਹਾਜ਼ਰ ਹੋਣ ਲਈ ਕਿਹਾ ਸੀ, ਪਰ ਬਿਊਰੋ ਨੇ ਵੱਖਰੀ ਤਰੀਕ ਦੀ ਬੇਨਤੀ ਨੂੰ ਸਵੀਕਾਰ ਕਰ ਲਿਆ ਅਤੇ ਉਸ ਨੂੰ 20 ਅਪਰੈਲ ਨੂੰ ਆਪਣੇ ਮੁਹਾਲੀ ਦਫ਼ਤਰ ਵਿੱਚ ਹਾਜ਼ਰ ਹੋਣ ਲਈ ਕਿਹਾ। ਬਾਅਦ ਵਿੱਚ ਬਿਊਰੋ ਨੇ ਚੰਨੀ ਨੂੰ 14 ਅਪ੍ਰੈਲ ਨੂੰ ਤਲਬ ਕਰਨ ਦਾ ਫੈਸਲਾ ਕੀਤਾ।

ਬਿਊਰੋ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਚੰਨੀ ‘ਤੇ ਲੱਗੇ ਦੋਸ਼ਾਂ ਦੀ ਜਾਂਚ ਕਰ ਰਿਹਾ ਹੈ। ਪਿਛਲੇ ਮਹੀਨੇ, ਬਿਊਰੋ ਨੇ ਸਾਬਕਾ ਮੁੱਖ ਮੰਤਰੀ ਵਿਰੁੱਧ ‘ਲੁੱਕਆਊਟ ਸਰਕੂਲਰ’ ਜਾਰੀ ਕੀਤਾ ਸੀ। ਬਿਊਰੋ ਦਫਤਰ ਵਿੱਚ ਦਾਖਲ ਹੋਣ ਤੋਂ ਪਹਿਲਾਂ, ਚੰਨੀ ਨੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਦੋਸ਼ਾਂ ਨੂੰ ਖਾਰਜ ਕੀਤਾ ਅਤੇ ਕਿਹਾ, “ਜਾਂਚ ਪੂਰੀ ਤਰ੍ਹਾਂ ਸਿਆਸੀ ਹੈ। ਉਨ੍ਹਾਂ ਨੂੰ ਉਹ ਕਰਨ ਦਿਓ ਜੋ ਉਹ ਕਰਨਾ ਚਾਹੁੰਦੇ ਹਨ।” ਇਕ ਪ੍ਰੈੱਸ ਕਾਨਫਰੰਸ ‘ਚ ‘ਆਪ’ ਦੀ ਅਗਵਾਈ ਵਾਲੀ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ, ”ਉਹ ਮੈਨੂੰ ਗ੍ਰਿਫਤਾਰ ਕਰ ਸਕਦੇ ਹਨ, ਮੈਨੂੰ ਤਸੀਹੇ ਦੇ ਸਕਦੇ ਹਨ। ਉਹ ਮੈਨੂੰ ਮਾਰ ਵੀ ਸਕਦੇ ਹਨ, ਪਰ ਮੈਂ ਤਿਆਰ ਹਾਂ।”

ਸਾਬਕਾ ਮੁੱਖ ਮੰਤਰੀ ਨੇ ਭਰੀਆਂ ਅੱਖਾਂ ਨਾਲ ਕਿਹਾ, ‘‘ਜੇ ਇੱਕ ਵੀ ਵਿਅਕਤੀ ਇਹ ਕਹੇ ਕਿ ਚੰਨੀ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੈ ਤਾਂ ਮੈਨੂੰ ਫਾਂਸੀ ਦੇ ਦਿਓ।’’ ਚੰਨੀ ਨੇ ਕਿਹਾ ਕਿ ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਉਨ੍ਹਾਂ ਨੇ ਕਈ ਮੁੱਦੇ ਉਠਾਏ ਹਨ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਸਰਕਾਰ ਦਲਿਤਾਂ ਦੇ ਮੁੱਦੇ, ‘ਅਕਾਲ ਤਖ਼ਤ ਦੇ ਜਥੇਦਾਰ ਬਾਰੇ ਮੁੱਖ ਮੰਤਰੀ ਨੇ ਕੀ ਕਿਹਾ’, ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਅਤੇ ਕਿਸਾਨਾਂ ਦੇ ਮੁੱਦਿਆਂ ਸਮੇਤ ਉਨ੍ਹਾਂ ਵੱਲੋਂ ਉਠਾਏ ਮੁੱਦਿਆਂ ਤੋਂ ਡਰੀ ਹੋਈ ਹੈ। ਸਾਬਕਾ ਮੁੱਖ ਮੰਤਰੀ ਨੇ ਦੋਸ਼ ਲਾਇਆ, “ਜਦੋਂ ਕੋਈ ਸੱਚ ਬੋਲਦਾ ਹੈ, ਤਾਂ ਇਹ ਝੂਠੇ ਨੂੰ ਡੰਗਦਾ ਹੈ। ‘ਆਪ’ ਸਰਕਾਰ ਨਾਲ ਵੀ ਅਜਿਹਾ ਹੀ ਹੋਇਆ ਹੈ।”

Previous Post

ਦਿੱਲੀ ਸ਼ਰਾਬ ਘੁਟਾਲਾ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ CBI ਨੇ ਕੀਤਾ ਤਲਬ

Next Post

ਦਿੱਲੀ ਦੀ ਤਿਹਾੜ ਜੇਲ੍ਹ ਵਿਚ ਗੈਂਗਵਾਰ: ਲਾਰੈਂਸ ਬਿਸ਼ਨੋਈ ਗੈਂਗ ਦਾ ਮਾਰਿਆ ਗਿਆ ਬੰਦਾ

Next Post
ਦਿੱਲੀ ਦੀ ਤਿਹਾੜ ਜੇਲ੍ਹ ਵਿਚ ਗੈਂਗਵਾਰ: ਲਾਰੈਂਸ ਬਿਸ਼ਨੋਈ ਗੈਂਗ ਦਾ ਮਾਰਿਆ ਗਿਆ ਬੰਦਾ

ਦਿੱਲੀ ਦੀ ਤਿਹਾੜ ਜੇਲ੍ਹ ਵਿਚ ਗੈਂਗਵਾਰ: ਲਾਰੈਂਸ ਬਿਸ਼ਨੋਈ ਗੈਂਗ ਦਾ ਮਾਰਿਆ ਗਿਆ ਬੰਦਾ

Recent News

  • ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਵਲੋਂ ਅਮਨ ਅਰੋੜਾ ਦੀ ਕੋਠੀ ਦਾ ਘਿਰਾਓ
  • ਬੰਗਲੁਰੂ ਸ਼ੋਅ ਤੋਂ ਪਹਿਲਾਂ ਕਰਨ ਔਜਲਾ ਨੂੰ ਨੋਟਿਸ ਜਾਰੀ, 6 ਗੀਤਾਂ ‘ਤੇ ਲਗਾਈ ਪਾਬੰਦੀ
  • ‘ਆਪ ਸਰਕਾਰ ਨੇ ਫੈਲਾਇਆ ਭਰਮ, ਪੈਟਰੋਲ-ਗੈਸ ਮੁੱਦੇ ‘ਤੇ ਝੂਠੇ ਪ੍ਰਸਤਾਵ ਲਈ ਮੰਗਣ ਮਾਫੀ’, ਸੁਨੀਲ ਜਾਖੜ ਦਾ ਤਿੱਖਾ ਹਮਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers