ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਫਰੀਦਕੋਟ ਤੋਂ ਵਿਧਾਇਕ ਰਹੇ ਅਤੇ ਮਸ਼ਹੂਰ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਅੱਜ ਇਨਕਮ ਟੈਕਸ ਵਿਭਾਗ ਨੇ ਰੇਡ ਮਾਰੀ। ਮਿਲੀ ਜਾਣਕਾਰੀ ਮੁਤਾਬਿਕ ਇਨਕਮ ਟੈਕਸ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਿਕ ਫਰੀਦਕੋਟ ‘ਚ ਇਨਕਮ ਟੈਕਸ ਵਿਭਾਗ ਦੀ ਟੀਮ ਵੱਲੋਂ ਸਾਬਕਾ ਵਿਧਾਇਕ ਅਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਅਤੇ ਦਫਤਰ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਦੀਪ ਮਲਹੋਤਰਾ ਦੇ ਬੇਟੇ ਨੂੰ ਕੁਝ ਸਮਾਂ ਪਹਿਲਾਂ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।

