RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਸ਼੍ਰੋਮਣੀ ਕਮੇਟੀ ਨੇ ਭਾਈ ਰਾਜੋਆਣਾ ਦੀ ਪਟੀਸ਼ਨ ਮਾਮਲੇ ‘ਤੇ ਜਥੇਦਾਰ ਨੂੰ ਆਦੇਸ਼ ਦੇਣ ਦੀ ਕੀਤੀ ਅਪੀਲ

ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਪ੍ਰਬੰਧਾਂ ਨੂੰ ਲੈ ਕੇ ਪੰਜਾਬ ਨਾਲ ਲਗਾਤਾਰ ਕੀਤੇ ਜਾ ਰਹੇ ਵਿਤਕਰੇ ਸੰਬੰਧੀ ਵੀ ਚਿੰਤਾ ਪ੍ਰਗਟਾਈ ਹੈ

Jass Grewal by Jass Grewal
April 21, 2026
in ਪੰਜਾਬ
Reading Time: 1 min read
0 0
0

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ‘ਚ ਸ਼੍ਰੋਮਣੀ ਕਮੇਟੀ ਵਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਪੰਜਾਬ ਦੀ ਨੁਮਾਇੰਦਗੀ ਘਟਾਏ ਜਾਣ ਅਤੇ ਗੁਰੂ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਮਨਾਉਣ ਸੰਬੰਧੀ ਵਿਚਾਰਾਂ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਅਤੇ ਗੁਰਦੁਆਰਾ ਸਾਹਿਬਾਨ ਨਾਲ ਸੰਬੰਧਤ ਮਾਮਲੇ ਵਿਚਾਰੇ ਗਏ। ਪ੍ਰਧਾਨ ਧਾਮੀ ਨੇ ਅੰਤ੍ਰਿੰਗ ਕਮੇਟੀ ਦੇ ਫ਼ੈਸਲਿਆਂ ਬਾਰੇ ਦੱਸਿਆ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਤਬਦੀਲ ਕਰਨ ਲਈ ਅੱਜ ਅੰਤ੍ਰਿੰਗ ਕਮੇਟੀ ਨੇ ਵਿਚਾਰ ਮਗਰੋਂ ਅਕਾਲ ਤਖ਼ਤ ਸਾਹਿਬ ਨੂੰ ਯੋਗ ਆਦੇਸ਼ ਲਈ ਬੇਨਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੋ ਵੀ ਆਦੇਸ਼ ਆਵੇਗਾ ਸ਼੍ਰੋਮਣੀ ਕਮੇਟੀ ਉਸ ‘ਤੇ ਪਹਿਰਾ ਦੇਵੇਗੀ।

ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਪ੍ਰਬੰਧਾਂ ਨੂੰ ਲੈ ਕੇ ਪੰਜਾਬ ਨਾਲ ਲਗਾਤਾਰ ਕੀਤੇ ਜਾ ਰਹੇ ਵਿਤਕਰੇ ਸੰਬੰਧੀ ਵੀ ਚਿੰਤਾ ਪ੍ਰਗਟਾਈ ਹੈ ਤੇ ਅੰਤ੍ਰਿੰਗ ਕਮੇਟੀ ਨੇ ਕੇਂਦਰ ਸਰਕਾਰ ਨੂੰ ਆਖਿਆ ਹੈ ਕਿ ਅਜਿਹਾ ਕੋਈ ਵੀ ਨਿਯਮ ਲਾਗੂ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ, ਜੋ ਪੰਜਾਬੀਆਂ ਦੇ ਹੱਕਾਂ ਵਿਰੁੱਧ ਹੋਵੇ। ਉਨ੍ਹਾਂ ਇਹ ਵੀ ਦੱਸਿਆ ਕਿ ਗੁਰੂ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਮਨਾਏ ਜਾਣ ਸੰਬੰਧੀ ਪ੍ਰੋਗਰਾਮ ਉਲੀਕਣ ਵਾਸਤੇ ਸਬਕਮੇਟੀ ਦਾ ਗਠਨ ਕੀਤੇ ਜਾਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸੇ ਤਰ੍ਹਾਂ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ 29 ਅਪ੍ਰੈਲ ਤੋਂ 1 ਮਈ ਤੱਕ ਮਨਾਈ ਜਾ ਰਹੀ ਸ਼ਤਾਬਦੀ ਦੇ ਪ੍ਰੋਗਰਾਮਾਂ ਸੰਬੰਧੀ ਵਿਚਾਰਾਂ ਹੋਈਆਂ।

Previous Post

ਦਿੱਲੀ ਹਾਈ ਕੋਰਟ ਵਲੋਂ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਖਾਰਜ

Next Post

ਬੇਕਾਬੂ ਟਿੱਪਰ ਨੇ ਬਾਈਕ ਸਵਾਰ ਦਾਦੇ-ਪੋਤੇ ਨੂੰ ਕੁਚਲਿਆ, ਦਾਦੇ ਦੀ ਮੌਕੇ ‘ਤੇ ਮੌਤ, ਪੋਤਾ ਹਸਪਤਾਲ ਦਾਖ਼ਲ

Next Post
ਬੇਕਾਬੂ ਟਿੱਪਰ ਨੇ ਬਾਈਕ ਸਵਾਰ ਦਾਦੇ-ਪੋਤੇ ਨੂੰ ਕੁਚਲਿਆ, ਦਾਦੇ ਦੀ ਮੌਕੇ ‘ਤੇ ਮੌਤ, ਪੋਤਾ ਹਸਪਤਾਲ ਦਾਖ਼ਲ

ਬੇਕਾਬੂ ਟਿੱਪਰ ਨੇ ਬਾਈਕ ਸਵਾਰ ਦਾਦੇ-ਪੋਤੇ ਨੂੰ ਕੁਚਲਿਆ, ਦਾਦੇ ਦੀ ਮੌਕੇ 'ਤੇ ਮੌਤ, ਪੋਤਾ ਹਸਪਤਾਲ ਦਾਖ਼ਲ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers