RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੇਸ਼ ਕੀਤਾ ਸਾਲ 2023-24 ਦਾ ਬਜਟ, ਲਏ ਗਏ ਅਹਿਮ ਫੈਸਲੇ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੇਸ਼ ਕੀਤਾ ਸਾਲ 2023-24 ਦਾ ਬਜਟ, ਲਏ ਗਏ ਅਹਿਮ ਫੈਸਲੇ

Jass Grewal by Jass Grewal
March 28, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਆਪਣਾ ਸਾਲ 2023-24 ਦਾ ਬਜਟ ਪੇਸ਼ ਕੀਤਾ। ਬਜਟ ਪੇਸ਼ ਸਮਾਗਮ ਅੰਮ੍ਰਿਤਸਰ ‘ਚ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ‘ਚ ਰੱਖਿਆ ਗਿਆ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਏ ਜਨਰਲ ਇਜਲਾਸ ਵਿੱਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ 11 ਅਰਬ 38 ਕਰੋੜ 14 ਲੱਖ ਰੁਪਏ ਦਾ ਬਜਟ ਪੇਸ਼ ਕੀਤਾ, ਜਿਸ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ‘ਚ ਪ੍ਰਵਾਨਗੀ ਦਿੱਤੀ। ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਆਪਣੇ ਬਜਟ ਭਾਸ਼ਣ ‘ਚ ਵੱਖ-ਵੱਖ ਵਿਭਾਗਾਂ ਅਤੇ ਅਦਾਰਿਆਂ ਲਈ ਹੋਣ ਵਾਲੀ ਆਮਦਨ ਦੇ ਵੇਰਵੇ ਸਾਂਝੇ ਕਰਦਿਆਂ ਵੱਖ-ਵੱਖ ਭਵਿੱਖੀ ਕਾਰਜਾਂ ਲਈ ਰੱਖੀ ਗਈ ਰਾਸ਼ੀ ਦਾ ਖੁਲਾਸਾ ਕੀਤਾ।

ਬਜਟ ਇਜਲਾਸ ਮਗਰੋਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਬਜਟ ਵਿੱਚ ਇਸ ਵਾਰ ਬੀਤੇ ਵਰ੍ਹੇ ਨਾਲੋਂ 17 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਵਿੱਤੀ ਵਰ੍ਹੇ ਦਾ ਬਜਟ 9 ਅਰਬ 88 ਕਰੋੜ ਰੁਪਏ ਦੇ ਲਗਭਗ ਸੀ, ਜਦਕਿ ਇਸ ਵਾਰ 11 ਅਰਬ 38 ਕਰੋੜ ਰੁਪਏ ਦਾ ਅਨੁਮਾਨ ਹੈ। ਉਨ੍ਹਾਂ ਦੱਸਿਆ ਕਿ ਪਾਸ ਕੀਤੇ ਗਏ ਬਜਟ ‘ਚ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਸੈਕਸ਼ਨ 85 ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ, ਵਿਦਿਅਕ ਅਦਾਰੇ, ਪ੍ਰਿੰਟਿੰਗ ਪ੍ਰੈੱਸਾਂ ਆਦਿ ਸ਼ਾਮਲ ਹਨ। ਕੁਲ ਬਜਟ ‘ਚੋਂ ਗੁਰਦੁਆਰਾ ਸਾਹਿਬਾਨ ਦਾ ਬਜਟ 8 ਅਰਬ 55 ਕਰੋੜ ਰੁਪਏ ਹੈ।

ਐਡਵੋਕੇਟ ਧਾਮੀ ਨੇ ਦੱਸਿਆ ਕਿ ਇਸ ਬਜਟ ਵਿੱਚ ਭਵਿੱਖੀ ਯੋਜਨਾਵਾਂ ਤਹਿਤ ਨਿਸ਼ਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ ਲਈ 1 ਕਰੋੜ ਰੁਪਏ, ਵਿਦੇਸ਼ਾਂ ‘ਚ ਸਿੱਖੀ ਪ੍ਰਚਾਰ ਕੇਂਦਰ ਸਥਾਪਤ ਕਰਨ ਲਈ 7 ਕਰੋੜ 9 ਲੱਖ ਰੁਪਏ, ਵਾਤਾਵਰਣ ਦੀ ਸ਼ੁੱਧਤਾ ਦੇ ਮੱਦੇਨਜ਼ਰ ਗੁਰਦੁਆਰਾ ਸਾਹਿਬਾਨ ਵਿਖੇ ਸੋਲਰ ਪਲਾਂਟ ਲਗਾਉਣ ਲਈ 4 ਕਰੋੜ 72 ਲੱਖ ਰੁਪਏ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਨਵੀਆਂ ਸਰਾਵਾਂ ਲਈ 24 ਕਰੋੜ ਰੁਪਏ, ਭਾਈਚਾਰਕ ਭਲਾਈ ਲੈਬ ਅਤੇ ਦਵਾਖਾਨੇ ਲਈ 60 ਲੱਖ ਰੁਪਏ, ਪੰਥਕ ਮਾਮਲਿਆਂ ਅਤੇ ਮੁਕੱਦਮਿਆਂ ਲਈ 1 ਕਰੋੜ 80 ਲੱਖ ਰੁਪਏ, ਧਰਮ ਅਰਥ ਫੰਡ ਅਤੇ ਪੰਥਕ ਭਲਾਈ ਫੰਡ ਵਾਸਤੇ 3 ਕਰੋੜ 69 ਲੱਖ ਰੁਪਏ, ਕੁਦਰਤੀ ਆਫ਼ਤਾਂ ਲਈ 1 ਕਰੋੜ 11 ਲੱਖ ਰੁਪਏ, ਗੁਰਸਿੱਖ ਵਿਦਿਆਰਥੀਆਂ ਦੀ ਵਿਦਿਆ ਲਈ 1 ਕਰੋੜ 70 ਲੱਖ ਰੱਖੇ ਗਏ ਹਨ।

ਇਸੇ ਤਰ੍ਹਾਂ ਪੰਜਾਬ ਤੋਂ ਬਾਹਰਲੇ ਰਾਜਾਂ ‘ਚ ਸਿੱਖੀ ਪ੍ਰਚਾਰ ਵਾਸਤੇ 3 ਕਰੋੜ 70 ਲੱਖ ਰੁਪਏ, ਆਉਣ ਵਾਲੀਆਂ ਸ਼ਤਾਬਦੀਆਂ ਲਈ 2 ਕਰੋੜ ਰੁਪਏ, ਗੁਰਮਤਿ ਸਮਾਗਮਾਂ ਲਈ 2 ਕਰੋੜ 50 ਲੱਖ ਰੁਪਏ, ਖੇਡ ਅਕੈਡਮੀਆਂ ਲਈ 3 ਕਰੋੜ 5 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਅਤੇ ਕੇਸਾਂ ਦੀ ਪੈਰਵਾਈ ਲਈ ਦੇ ਨਾਲ-ਨਾਲ ਨਜ਼ਰਬੰਦ ਸਿੰਘਾਂ ਦੇ ਪਰਿਵਾਰਾਂ ਨੂੰ ਸਹਾਇਤਾ ਲਈ ਵੀ ਵਿਸ਼ੇਸ਼ ਰਾਸ਼ੀ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਨਾਲ ਹੀ ਗਰੀਬ ਵਿਦਿਆਰਥੀਆਂ, ਅੰਮ੍ਰਿਤਧਾਰੀ ਬੱਚਿਆਂ ਨੂੰ ਵਜ਼ੀਫੇ, ਸਿਕਲੀਗਰ ਤੇ ਵਣਜਾਰੇ ਸਿੱਖਾਂ ਲਈ ਵੀ ਬਜਟ ਰੱਖਿਆ ਗਿਆ ਹੈ।

Previous Post

24 ਘੰਟਿਆਂ ਦੇ ਦਿੱਤੇ ਅਲਟੀਮੇਟਮ ਤੋਂ ਬਾਅਦ ਮੁੱਖ ਮੰਤਰੀ ਮਾਨ ਅਤੇ ਜਥੇਦਾਰ ਹੋਏ ਆਹਮੋ-ਸਾਹਮਣੇ

Next Post

ਪੰਜਾਬ ‘ਚ ਲੁਕਿਆ ਹੋਇਆ ਹੈ ਅੰਮ੍ਰਿਤਪਾਲ? ਪੁਲਿਸ ਨੇ ਸ਼ੁਰੂ ਕੀਤੀ ਛਾਪੇਮਾਰੀ

Next Post
ਪੰਜਾਬ ‘ਚ ਲੁਕਿਆ ਹੋਇਆ ਹੈ ਅੰਮ੍ਰਿਤਪਾਲ? ਪੁਲਿਸ ਨੇ ਸ਼ੁਰੂ ਕੀਤੀ ਛਾਪੇਮਾਰੀ

ਪੰਜਾਬ ‘ਚ ਲੁਕਿਆ ਹੋਇਆ ਹੈ ਅੰਮ੍ਰਿਤਪਾਲ? ਪੁਲਿਸ ਨੇ ਸ਼ੁਰੂ ਕੀਤੀ ਛਾਪੇਮਾਰੀ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers