RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਸਿੱਖ ਬੀਬੀ ਨੇ ਕੜਾ ਤੇ ਕ੍ਰਿਪਾਨ ਨਾ ਲਾਹੇ, ਪ੍ਰੀਖਿਆ ਹਾਲ ‘ਚ ਨਾ ਹੋਣ ਦਿੱਤਾ ਦਾਖਲ, ਮਾਮਲਾ ਹਾਈਕੋਰਟ ਪਹੁੰਚਿਆ

Jass Grewal by Jass Grewal
July 24, 2021
in ਦੇਸ਼, ਪੰਜਾਬ
Reading Time: 1 min read
0 0
0

ਦਿੱਲੀ ’ਚ ਅਜਿਹੀ ਇੱਕ ਘਟਨਾ ਵਾਪਰ ਗਈ ਹੈ, ਜਦੋਂ ਇੱਕ ਅੰਮ੍ਰਿਤਧਾਰੀ ਸਿੱਖ ਬੀਬੀ ਮਨਹਰਲੀਨ ਕੌਰ ਨੂੰ ਸਿਰਫ਼ ਇਸ ਲਈ ਪ੍ਰੀਖਿਆ ਹਾਲ ਅੰਦਰ ਦਾਖ਼ਲ ਨਾ ਹੋਣ ਦਿੱਤਾ ਗਿਆ ਕਿਉਂਕਿ ਉਨ੍ਹਾਂ ਨੇ ਕੜਾ ਤੇ ਕ੍ਰਿਪਾਨ ਆਪਣੇ ਤੋਂ ਵੱਖ ਕਰਨੋਂ ਸਾਫ਼ ਇਨਕਾਰ ਕਰ ਦਿੱਤਾ ਸੀ। ਹੁਣ ਇਹ ਮਾਮਲਾ ਹਾਈ ਕੋਰਟ ਵੀ ਪਹੁੰਚ ਗਿਆ ਹੈ ਤੇ ਅਦਾਲਤ ਨੇ ਕੇਂਦਰ ਸਰਕਾਰ, ਦਿੱਲੀ ਸਰਕਾਰ ਤੇ ‘ਦਿੱਲੀ ਸੁਬਾਰਡੀਨੇਟ ਸਰਵਿਸੇਜ਼ ਸਿਲੈਕਸ਼ਨ ਬੋਰਡ’ (DSSSB) ਨੂੰ ਇਸ ਸਬੰਧੀ ਨੋਟਿਸ ਵੀ ਜਾਰੀ ਕਰ ਦਿੱਤਾ ਹੈ।

ਦਿੱਲੀ ਦੇ ਵਿਵੇਕ ਵਿਹਾਰ ਇਲਾਕੇ ’ਚ ਸਥਿਤ ਅਰਵਾਚਿਨ ਭਾਰਤੀ ਭਵਨ ਸੀਨੀਅਰ ਸੈਕੰਡਰੀ ਸਕੂਲ ’ਚ ਅਰਥ ਸ਼ਾਸਤਰ (ਇਕਨੌਮਿਕਸ) ਵਿਸ਼ੇ ਦੇ ‘ਪੋਸਟ ਗ੍ਰੈਜੂਏਟ ਅਧਿਆਪਕ’ ਦੀ ਆਸਾਮੀ ਲਈ ਮਨਹਰਲੀਨ ਕੌਰ ਨੇ ਅਰਜ਼ੀ ਦਿੱਤੀ ਸੀ। ਇਸ ਲਈ ਪਹਿਲਾਂ ਉਨ੍ਹਾਂ ਨੂੰ DSSSB ਦੀ ਪ੍ਰੀਖਿਆ ਵਿੱਚੋਂ ਲੰਘਣਾ ਪੈਣਾ ਸੀ ਪਰ ਉਨ੍ਹਾਂ ਦੇ ਧਾਰਮਿਕ ਵਿਸ਼ਵਾਸ ਨੂੰ ਠੇਸ ਪਹੁੰਚਾਉਂਦਿਆਂ ਤੇ ਅਧਿਕਾਰਾਂ ਦੀ ਉਲੰਘਣਾ ਕਰਦਿਆਂ ਇਹ ਪ੍ਰੀਖਿਆ ਹੀ ਨਹੀਂ ਦੇਣ ਦਿੱਤੀ ਗਈ। ਇਹ ਘਟਨਾ ਬੀਤੀ 17 ਜੁਲਾਈ ਦੀ ਹੈ। ਮਨਹਰਲੀਨ ਕੌਰ ਨੂੰ ਗੇਟ ’ਤੇ ਹੀ ਆਖਿਆ ਗਿਆ ਕਿ ਉਹ ਪ੍ਰੀਖਿਆ ਹਾਲ ਅੰਦਰ ਦਾਖ਼ਲ ਹੀ ਨਹੀਂ ਹੋ ਸਕਦੇ ਕਿਉਂਕਿ ਉਨ੍ਹਾਂ ਕੋਲ ਕ੍ਰਿਪਾਨ ਤੇ ਕੜਾ ਹੈ। ਜਦੋਂ ਤੱਕ ਉਹ ਇਨ੍ਹਾਂ ਨੂੰ ਲਾਹ ਕੇ ਇੱਕ ਪਾਸੇ ਨਹੀਂ ਰੱਖਦੇ, ਤਦ ਤੱਕ ਉਨ੍ਹਾਂ ਨੂੰ ਪ੍ਰੀਖਿਆ ਨਹੀਂ ਦੇਣ ਦਿੱਤੀ ਜਾਵੇਗੀ ਪਰ ਸਿੱਖ ਬੀਬੀ ਨੇ ਇੰਝ ਕਰਨ ਤੋਂ ਨਾਂਹ ਕਰ ਦਿੱਤੀ।

ਹੁਣ ਮਨਹਰਲੀਨ ਕੌਰ ਨੇ ਆਪਣੇ ਵਕੀਲਾਂ ਕਪਿਲ ਮਦਾਨ ਤੇ ਗੁਰਮੁਖ ਸਿੰਘ ਅਰੋੜਾ ਰਾਹੀਂ ਇੱਕ ਪਟੀਸ਼ਨ ਹਾਈ ਕੋਰਟ ’ਚ ਦਾਇਰ ਕੀਤੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਸਬੰਧੀ ਇੱਕਸਾਰ ਦਿਸ਼ਾ-ਨਿਰਦੇਸ਼ ਦਿੱਤੇ ਜਾਣ ਤੇ ਧਾਰਾ 14, 19 ਅਤੇ 25 ਅਧੀਨ ਲੋਕਾਂ ਦੇ ਬੁਨਿਆਦੀ ਅਧਿਕਾਰਾਂ ਦੀ ਗਰੰਟੀ ਦਿੱਤੀ ਜਾਵੇ ਤੇ ਰਾਖੀ ਕੀਤੀ ਜਾਵੇ। ਇਸ ਮਾਮਲੇ ਦੀ ਸੁਣਵਾਈ ਹੁਣ 11 ਅਗਸਤ ਨੂੰ ਹੋਣੀ ਹੈ। ਮਨਹਰਲੀਨ ਕੌਰ ਨੇ ਆਪਣੀ ਪਟੀਸ਼ਨ ’ਚ ਕਿਹਾ ਹੈ ਕਿ ਪੂਰੇ ਤਿੰਨ ਸਾਲਾਂ ਬਾਅਦ ਸਰਕਾਰ ਨੇ ਮਸਾਂ ਖ਼ਾਲੀ ਆਸਾਮੀ ਕੱਢੀ ਸੀ ਤੇ ਉਹ ਪਿਛਲੇ ਡੇਢ ਸਾਲਾਂ ਤੋਂ ਅਜਿਹੀ ਆਸਾਮੀ ਲਈ ਤਿਆਰੀ ਕਰ ਰਹੇ ਸਨ।

ਅੰਮ੍ਰਿਤਧਾਰੀ ਸਿੱਖ ਬੀਬੀ ਨੇ ਆਪਣੀ ਪਟੀਸ਼ਨ ’ਚ ਇਹ ਵੀ ਕਿਹਾ ਹੈ ਕਿ ਸਿੱਖ ਧਰਮ ਵਿੱਚ ਪੰਜ ਕਕਾਰਾਂ (ਦਸਤਾਰ, ਕੇਸ, ਕੜਾ, ਕ੍ਰਿਪਾਨ, ਕਛਹਿਰਾ) ਦਾ ਕੀ ਮਹੱਤਵ ਹੁੰਦਾ ਹੈ ਤੇ ਭਾਰਤ ਦਾ ਸੰਵਿਧਾਨ ਹਰੇਕ ਵਿਅਕਤੀ ਨੂੰ ਪੂਰੀ ਧਾਰਮਿਕ ਆਜ਼ਾਦੀ ਦਿੰਦਾ ਹੈ। ਪਟੀਸ਼ਨ ’ਚ ਇਸ ਸਾਰੇ ਮਾਮਲੇ ਦੀ ਜਾਂਚ ਵੀ ਮੰਗੀ ਗਈ ਹੈ ਤੇ ਕਿਹਾ ਗਿਆ ਹੈ ਕਿ ਇਹ ਪਤਾ ਲਾਇਆ ਜਾਵੇ ਕਿ ਆਖ਼ਰ ਮੌਕੇ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ‘ਗ਼ੈਰ ਕਾਨੂੰਨੀ ਤਰੀਕੇ ਪ੍ਰੀਖਿਆ ਕਿਉਂ ਨਹੀਂ ਦੇਣ ਦਿੱਤੀ ਤੇ ਉਨ੍ਹਾਂ ਨੂੰ ਵਿਸ਼ੇਸ਼ ਪ੍ਰੀਖਿਆ ਦੇਣ ਦੀ ਇਜਾਜ਼ਤ ਦਿੱਤੀ ਜਾਵੇ।’

Previous Post

ਡੇਰਾ ਸਿਰਸਾ ਦੀ ਕੌਮੀ ਕਮੇਟੀ ਦੇ 3 ਮੈਂਬਰਾਂ ਦੇ ਗਿ੍ਫ਼ਤਾਰੀ ਵਾਰੰਟ ਜਾਰੀ

Next Post

ਪੰਜਾਬ ‘ਚ ਅਗਲੇ ਤਿੰਨ ਦਿਨ ਹੋਵੇਗੀ ਭਾਰੀ ਬਾਰਸ਼, IMD ਨੇ ਜਾਰੀ ਕੀਤੀ ਚਿਤਾਵਨੀ |

Next Post
ਪੰਜਾਬ ‘ਚ ਅਗਲੇ ਤਿੰਨ ਦਿਨ ਹੋਵੇਗੀ ਭਾਰੀ ਬਾਰਸ਼,  IMD ਨੇ ਜਾਰੀ ਕੀਤੀ ਚਿਤਾਵਨੀ |

ਪੰਜਾਬ 'ਚ ਅਗਲੇ ਤਿੰਨ ਦਿਨ ਹੋਵੇਗੀ ਭਾਰੀ ਬਾਰਸ਼, IMD ਨੇ ਜਾਰੀ ਕੀਤੀ ਚਿਤਾਵਨੀ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers