RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਸਿੱਖਿਆ ਵਿਭਾਗ ਨੇ ਸਕੂਲੀ ਬੱਚਿਆਂ ਲਈ ਲਿਆ ਵੱਡਾ ਫੈਸਲਾ, ਆਖਰੀ ਸ਼ਨੀਵਾਰ ਸਬੰਧੀ ਜਾਰੀ ਹੋਇਆ ਹੁਕਮ

ਸਿੱਖਿਆ ਵਿਭਾਗ ਨੇ ਸਕੂਲੀ ਬੱਚਿਆਂ ਲਈ ਲਿਆ ਵੱਡਾ ਫੈਸਲਾ, ਆਖਰੀ ਸ਼ਨੀਵਾਰ ਸਬੰਧੀ ਜਾਰੀ ਹੋਇਆ ਹੁਕਮ

Jass Grewal by Jass Grewal
December 7, 2022
in ਪੰਜਾਬ, ਰਾਜਨੀਤੀ
Reading Time: 1 min read
0 0
0

ਸਕੂਲੀ ਬੱਚਿਆਂ ਲਈ ਅਹਿਮ ਫੈਸਲਾ ਲੈਂਦੇ ਹੋਏ ਸਿੱਖਿਆ ਵਿਭਾਗ ਨੇ ਸੂਬੇ ਭਰ ਦੇ ਸਾਰੇ ਅੱਪਰ ਪ੍ਰਾਇਮਰੀ ਸਕੂਲਾਂ (ਛੇਵੀਂ ਤੋਂ 12ਵੀਂ ਕਲਾਸ) ਤੱਕ ਦੇ ਵਿਦਿਆਰਥੀਆਂ ਲਈ ਹਰ ਮਹੀਨੇ ਦੇ ਆਖਰੀ ਸ਼ਨੀਵਾਰ ਨੂੰ ਆਖਰੀ ਦੋ ਪੀਰੀਅਡਸ ’ਚ ਬਾਲ ਸਭਾ ਦਾ ਆਯੋਜਨ ਕਰਨ ਦਾ ਫ਼ੈਸਲਾ ਕੀਤਾ ਹੈ। ਇਥੇ ਦਸ ਦਈਏ ਕਿ ਲੱਗਭਗ 2 ਦਹਾਕੇ ਪਹਿਲਾਂ ਵਿਦਿਆਰਥੀਆਂ ਦੀ ਵਿਸ਼ੇਸ਼ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਮੰਚ ਪ੍ਰਦਾਨ ਕਰਨ ਲਈ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿਚ ਮਹੀਨੇ ਦੇ ਕਿਸੇ ਇਕ ਦਿਨ ਬਾਲ ਸਭਾ ਦਾ ਆਯੋਜਨ ਕੀਤਾ ਜਾਂਦਾ ਸੀ, ਜਿਸ ਵਿਚ ਵਿਦਿਆਰਥੀਆਂ ਵੱਲੋਂ ਗੀਤ-ਸੰਗੀਤ ਤੇ ਹੋਰ ਕਲਾਤਮਕ ਅਤੇ ਸਹਿ-ਵਿੱਦਿਅਕ ਗਤੀਵਿਧੀਆਂ ’ਚ ਹਿੱਸਾ ਲਿਆ ਜਾਂਦਾ ਸੀ।  ਸਮੇਂ ਦੇ ਨਾਲ-ਨਾਲ ਸਰਕਾਰੀ ਸਕੂਲਾਂ ’ਚ ਇਨ੍ਹਾਂ ਬਾਲ ਸਭਾਵਾਂ ਦਾ ਆਯੋਜਨ ਬੰਦ ਕਰ ਦਿੱਤਾ ਗਿਆ ਪਰ ਪਿਛਲੇ ਕੁਝ ਸਮੇਂ ਤੋਂ ਸਿੱਖਿਆ ਸ਼ਾਸਤਰੀਆਂ ਦੇ ਨਾਲ-ਨਾਲ ਸਕੂਲ ਦੇ ਅਧਿਕਾਰੀਆਂ ਵੱਲੋਂ ਸਕੂਲਾਂ ’ਚ ਫਿਰ ਤੋਂ ਬਾਲ ਸਭਾਵਾਂ ਆਯੋਜਿਤ ਕਰਨ ਦੀ ਮੰਗ ਲਗਾਤਾਰ ਚੁੱਕੀ ਜਾ ਰਹੀ ਸੀ, ਜਿਸ ਨੂੰ ਲੈ ਕੇ ਸਿੱਖਿਆ ਵਿਭਾਗ ਨੇ ਅਹਿਮ ਫੈਸਲਾ ਲੈਂਦੇ ਹੋਏ ਸੂਬੇ ਭਰ ਦੇ ਸਾਰੇ ਅੱਪਰ ਪ੍ਰਾਇਮਰੀ ਸਕੂਲਾਂ (6ਵੀਂ ਤੋਂ 12ਵੀਂ ਕਲਾਸ) ਤੱਕ ਦੇ ਵਿਦਿਆਰਥੀਆਂ ਲਈ ਹਰ ਮਹੀਨੇ ਦੇ ਆਖਰੀ ਸ਼ਨੀਵਾਰ ਨੂੰ ਆਖਰੀ ਦੋ ਪੀਰੀਅਡਸ ’ਚ ਬਾਲ ਸਭਾ ਦਾ ਆਯੋਜਨ ਕਰਨ ਦਾ ਫ਼ੈਸਲਾ ਕੀਤਾ ਹੈ।

ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਵੱਲੋਂ ਇਸ ਸਬੰਧ ’ਚ ਜਾਰੀ ਇਕ ਪੱਤਰ ਵਿਚ ਕਿਹਾ ਗਿਆ ਹੈ ਕਿ ਸਿੱਖਿਆ ਵਿਭਾਗ ਵੱਲੋਂ ਜਾਰੀ ਵਿੱਦਿਅਕ ਕੈਲੰਡਰ ’ਚ ਕਲਾਸ 6ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਲਈ ਬਾਲ ਸਭਾ ਹਰ ਮਹੀਨੇ ਦੇ ਆਖਰੀ ਸ਼ਨੀਵਾਰ ਨੂੰ ਆਖਰੀ 2 ਪੀਰੀਅਡਸ ’ਚ ਆਯੋਜਿਤ ਕੀਤੀ ਜਾਵੇਗੀ ਪਰ ਦੇਖਣ ’ਚ ਆਇਆ ਹੈ ਕਿ ਵਿਦਿਆਰਥੀਆਂ ਲਈ ਬਾਲ ਸਭਾ ਨੂੰ ਸੰਜੀਦਗੀ ਨਾਲ ਆਯੋਜਿਤ ਨਹੀਂ ਕੀਤਾ ਜਾ ਰਿਹਾ ਹੈ। ਇਸ ਲਈ ਵਿਭਾਗ ਵੱਲੋਂ ਆਦੇਸ਼ ਜਾਰੀ ਕੀਤੇ ਗਏ ਹਨ ਕਿ ਸੂਬੇ ਦੇ ਸਾਰੇ ਸਕੂਲਾਂ ਬਾਲ ਸਭਾ ਦਾ ਜ਼ਰੂਰੀ ਆਯੋਜਨ ਕੀਤਾ ਜਾਵੇ ਤਾਂ ਵਿਦਿਅਰਥੀਆਂ ਦਾ ਸਰਵਪੱਖੀ ਵਿਕਾਸ ਹੋਵੇ।

Tags: punjab schoolSchool
Previous Post

ਹੁਣ ਗਰੀਬਾਂ ਨੂੰ ਮਿਲਣਗੇ 5-5 ਮਰਲੇ ਦੇ ਪਲਾਟ, ਨੋਟੀਫੀਕੇਸ਼ਨ ਜਾਰੀ, ਮਾਨ ਸਰਕਾਰ ਨੇ ਖ਼ੁਸ਼ ਕਰਤੇ ਲੋਕ

Next Post

ਬੋਰਵੈੱਲ ‘ਚ ਡਿੱਗਿਆ ਇਕ ਹੋਰ ਮਾਸੂਮ, ਰੈਸਕਿਊ ਆਪ੍ਰੇਸ਼ਨ ਜਾਰੀ

Next Post
ਬੋਰਵੈੱਲ ‘ਚ ਡਿੱਗਿਆ ਇਕ ਹੋਰ ਮਾਸੂਮ, ਰੈਸਕਿਊ ਆਪ੍ਰੇਸ਼ਨ ਜਾਰੀ

ਬੋਰਵੈੱਲ ‘ਚ ਡਿੱਗਿਆ ਇਕ ਹੋਰ ਮਾਸੂਮ, ਰੈਸਕਿਊ ਆਪ੍ਰੇਸ਼ਨ ਜਾਰੀ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers