RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਸਿੱਖਿਆ ਮੰਤਰੀ ਬੈਂਸ ਦਾ ਵੱਡਾ ਕਦਮ, ਹੁਣ ਅਧਿਆਪਕਾਂ ਦੀ ਲੱਗੇਗੀ ਕਲਾਸ

ਸਿੱਖਿਆ ਮੰਤਰੀ ਬੈਂਸ ਦਾ ਵੱਡਾ ਕਦਮ, ਹੁਣ ਅਧਿਆਪਕਾਂ ਦੀ ਲੱਗੇਗੀ ਕਲਾਸ

Jass Grewal by Jass Grewal
November 23, 2022
in ਪੰਜਾਬ, ਰਾਜਨੀਤੀ
0 0
0
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਅਹਿਮ ਫੈਸਲਾ, ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਲੈਕੇ ਕੀਤਾ ਵੱਡਾ ਐਲਾਨ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੀ ਸਕੂਲ ਸਿੱਖਿਆ ਨੂੰ ਮਜਬੂਤ ਅਤੇ ਤਰਕਸੰਗਤ ਬਣਾਉਣ ਦੇ ਮੰਤਵ ਨਾਲ ਪਿਛਲੇ ਲੰਬੇ ਸਮੇਂ ਤੋਂ ਸਕੂਲਾਂ ਵਿੱਚ ਪੜਾਉਣ ਦੀ ਥਾਂ ਵੱਖ – ਵੱਖ ਦਫਤਰਾਂ ਵਿੱਚ ਡਿਊਟੀ ਜਾਂ ਡੈਪੂਟੇਸ਼ਨ ਤੇ ਕੰਮ ਕਰਨ ਵਾਲੇ ਅਧਿਆਪਕਾਂ ਨੂੰ ਵਾਪਸ ਸਕੂਲਾਂ ਵਿੱਚ ਲਿਆਉਣ ਵਾਸਤੇ ਯਤਨ ਆਰੰਭ ਦਿੱਤੇ ਹਨ ।

ਬੈਂਸ ਨੇ ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਨੂੰ ਫੀਲਡ ਵਿੱਚੋਂ ਇਹ ਰਿਪੋਰਟਾਂ ਮਿਲੀਆਂ ਹਨ ਕਿ ਸਕੂਲ ਸਿੱਖਿਆ ਵਿਭਾਗ ਦੇ ਕੁਝ ਕਰਮਾਚਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪੜਾਉਣ ਦੀ ਥਾਂ ਵੱਖ- ਵੱਖ ਦਫਤਰਾਂ ਵਿੱਚ ਬੈਠੇ ਹਨ ਜਿਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਦਾ ਬਹੁਤ ਨੁਕਸਾਨ ਹੋ ਰਿਹਾ ਹੈ ।

ਬੈਂਸ ਨੇ ਦੱਸਿਆ ਕਿ ਇਸ ਸਬੰਧੀ ਅੱਜ ਹੀ ਸ਼ਾਮ ਤੱਕ ਜਿਲਾ ਸਿੱਖਿਆ ਦਫਤਰਾਂ ਤੋਂ ਮੁਕੰਮਲ ਡਾਟਾ ਮੰਗ ਲਿਆ ਗਿਆ ਹੈ ਜਿਸ ਵਿੱਚ ਸਕੂਲ ਤੋਂ ਬਾਹਰ ਗਏ ਕਰਮਚਾਰੀ ਦਾ ਨਾਮ ਤੇ ਅਹੁਦਾ , ਸਕੂਲ ਤੋਂ ਕਿੰਨੇ ਸਮੇਂ ਤੋਂ ਬਾਹਰ ਡਿਊਟੀ ਕਰ ਰਿਹਾ ਹੈ ਅਤੇ ਕਿਸਦੇ ਹੁਕਮਾਂ ਨਾਲ ਇਹ ਨਿਯੁਕਤੀ ਕੀਤੀ ਗਈ ਸੀ ਆਦਿ ਸਭ ਦੀ ਜਾਣਕਾਰੀ ਇਕੱਠੀ ਕਰਕੇ ਇਹਨਾਂ ਨੂੰ ਤੁਰੰਤ ਪ੍ਰਭਾਵ ਤੋਂ ਸਕੂਲ ਵਿੱਚ ਹਾਜਰ ਕਰਵਾਇਆ ਜਾਵੇਗਾ। ਸਿੱਖਿਆ ਮੰਤਰੀ ਸ. ਬੈਂਸ ਨੇ ਇਹ ਵੀ ਦੱਸਿਆ ਕਿ ਜੇਕਰ ਇਸ ਸਬੰਧੀ ਕਿਸੇ ਸਕੂਲ ਮੁਖੀ ਜਾਂ ਜ਼ਿਲ੍ਹਾ ਅਧਿਕਾਰੀ ਨੇ ਕਿਸੇ ਮੁਲਾਜਮ ਦਾ ਡਾਟਾ ਛੁਪਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਵਿਰੁੱਧ ਵੀ ਸਖਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ । ਸ. ਬੈਂਸ ਨੇ ਪੰਜਾਬ ਦੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਦੇਸ਼ ਵਿੱਚੋਂ ਨਮੂਨੇ ਦਾ ਸਿਸਟਮ ਵਿਕਸਿਤ ਕਰਨ ਦੀ ਆਪਣੀ ਵਚਨਬੱਧਤਾ ਨੂੰ ਮੁੜ ਦੁਹਰਾਉਂਦਿਆਂ ਕਿਹਾ ਕਿ ਉਹ ਵਿਭਾਗ ਵਿੱਚ ਸੁਧਾਰ ਲਿਅਉਣ ਅਤੇ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਵਾਸਤੇ ਯਤਨਸ਼ੀਲ ਹਨ , ਜਿਸਦੇ ਆਉਣ ਵਾਲੇ ਸਮੇਂ ਵਿੱਚ ਵਧੀਆ ਨਤੀਜੇ ਵੀ ਸਾਹਮਣੇ ਆਉਣਗੇ ।

Tags: Education MinisterHarjot Singh BainsPunjab GovernmentPunjab News
Previous Post

ਪੰਜਾਬ ਦੇ ਸੇਵਾਮੁਕਤ ADGP ਖਿਲਾਫ ਵੱਡੀ ਕਾਰਵਾਈ, ਵਿਜੀਲੈਂਸ ਨੇ ਕੀਤੀ ਛਾਪੇਮਾਰੀ

Next Post

Gun Culture ‘ਤੇ ਪੰਜਾਬ ਪੁਲਿਸ ਦੀ ਸਖ਼ਤੀ, 9 ਦਿਨਾਂ ਦੇ ਅੰਦਰ 800 ਤੋਂ ਵਧੇਰੇ ਲਾਇਸੈਂਸ ਕੀਤੇ ਰੱਦ

Next Post
Gun Culture ‘ਤੇ ਪੰਜਾਬ ਪੁਲਿਸ ਦੀ ਸਖ਼ਤੀ, 9 ਦਿਨਾਂ ਦੇ ਅੰਦਰ 800 ਤੋਂ ਵਧੇਰੇ ਲਾਇਸੈਂਸ ਕੀਤੇ ਰੱਦ

Gun Culture 'ਤੇ ਪੰਜਾਬ ਪੁਲਿਸ ਦੀ ਸਖ਼ਤੀ, 9 ਦਿਨਾਂ ਦੇ ਅੰਦਰ 800 ਤੋਂ ਵਧੇਰੇ ਲਾਇਸੈਂਸ ਕੀਤੇ ਰੱਦ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers